ਆਪ ਦੀਆਂ ਭਲਾਈ ਸਕੀਮਾਂ ਤੋਂ ਲੋਕ ਪ੍ਰਭਾਵਿਤ : ਥਿੰਦ
ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਲੋਕ ਪ੍ਰਭਾਵਿਤ- ਥਿੰਦ
Publish Date: Thu, 10 Sep 2026 10:03 PM (IST)
Updated Date: Thu, 10 Sep 2026 10:04 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਮੁੰਡੀ ਮੋੜ ਵਿਖੇ ਅੱਜ ਸੁਲਤਾਨਪੁਰ ਲੋਧੀ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਪ੍ਰਦੀਪ ਸਿੰਘ ਥਿੰਦ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿੱਚ ਆਸ-ਪਾਸ ਦੇ ਪਿੰਡਾਂ ਦੇ ਪੰਚਾਂ ਤੇ ਸਰਪੰਚਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਗੱਲਬਾਤ ਦੌਰਾਨ ਪ੍ਰਦੀਪ ਸਿੰਘ ਥਿੰਦ ਨੇ ਦੱਸਿਆ ਕਿ ਇਹ ਮੀਟਿੰਗ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਰੱਖੀ ਗਈ ਸੀ, ਜਿਸ ਵਿੱਚ ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਨੇ ਆਮ ਆਦਮੀ ਪਾਰਟੀ ਨੂੰ ਆਪਣਾ ਪੂਰਾ ਸਮਰਥਨ ਦਿੱਤਾ। ਥਿੰਦ ਨੇ ਦਾਅਵਾ ਕੀਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਇੱਕ ਵਾਰ ਫਿਰ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਕਈ ਜਨ-ਕਲਿਆਣਕਾਰੀ ਸਹੂਲਤਾਂ ਦੇ ਰਹੀ ਹੈ, ਜਿਨ੍ਹਾਂ ਵਿੱਚ ਮੁਫ਼ਤ ਬਿਜਲੀ, ਬੁਢਾਪਾ ਪੈਨਸ਼ਨ ਤੇ ਔਰਤਾਂ ਲਈ ਵਿੱਤੀ ਸਹਾਇਤਾ ਸਕੀਮਾਂ ਸ਼ਾਮਲ ਹਨ। ਇਨ੍ਹਾਂ ਲੋਕ-ਭਲਾਈ ਨੀਤੀਆਂ ਤੋਂ ਜਨਤਾ ਬਹੁਤ ਪ੍ਰਭਾਵਿਤ ਹੈ ਤੇ ਇਸੇ ਕਰਕੇ ਲੋਕ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਚੁਣਨਗੇ। ਇਸ ਮੌਕੇ ਆਤਮਾ ਰਾਮ ਸਰਪੰਚ, ਕਸ਼ਮੀਰ ਸਿੰਘ ਭੱਟੀ, ਸੁਖਵਿੰਦਰ ਸਿੰਘ ਸੋਢੀ ਸਰਪੰਚ, ਸੋਢੀ ਮੁੱਲਾਂ ਬਾਹਾ ਸਮੇਤ ਹੋਰ ਵੀ ਕਈ ਪੰਚ ਤੇ ਸਰਪੰਚ ਹਾਜ਼ਰ ਸਨ।