ਸੁਖਬੀਰ ਦੀ ਪ੍ਰਸਿੱਥੀ ਤੋਂ ਲੋਕ ਬੁਖਲਾਏ : ਜੋਸਨ ਸੁਖਬੀਰ ਸਿੰਘ ਬਾਦਲ ਦੀ ਵੱਧ ਰਹੀ ਲੋਕਪ੍ਰਿਅਤਾ ਤੋਂ ਘਬਰਾਏ ਲੋਕ ਬੁਖਲਾਹਟ ਵਿੱਚ ਹਮਲਾ ਕਰ ਰਹੇ ਹਨ : ਜੋਸਨ
Publish Date: Mon, 17 Aug 2026 09:46 PM (IST)
Updated Date: Mon, 17 Aug 2026 09:48 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਪਰ ਅਬਚਲ ਨਗਰ ਨਾਂਦੇੜ ਸਾਹਿਬ ਵਿਖੇ ਹੋਏ ਹਮਲੇ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਸੀਨੀਅਰ ਅਕਾਲੀ ਆਗੂ ਇੰਦਰਜੀਤ ਸਿੰਘ ਜੋਸਨ, ਮਲਕੀਤ ਸਿੰਘ ਚੰਦੀ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਕੁਲਦੀਪ ਸਿੰਘ ਬੂਲੇ, ਯੂਥ ਅਕਾਲੀ ਦਲ ਦੇ ਪ੍ਰਧਾਨ ਮਨਜੀਤ ਸਿੰਘ ਗੋਲਡੀ, ਸਾਬਕਾ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ, ਸੀਨੀਅਰ ਆਗੂ ਬਲਜੀਤ ਸਿੰਘ ਬੱਲੀ ਨੇ ਕਿਹਾ ਕਿ ਗੁਰੂ ਘਰ ਪਰਿਵਾਰ ਸਮੇਤ ਨਤਮਸਤਕ ਹੋਣ ਲਈ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਪਰ ਹਮਲਾ ਕਰਨਾ ਸਿੱਖ ਰਵਾਇਤਾਂ ਦੇ ਉਲਟ ਹੈ ਤੇ ਸਿੱਖ ਪੰਥ ਅਜਿਹੀਆਂ ਘਿਨਾਉਣੀਆਂ ਹਰਕਤਾਂ ਨੂੰ ਬਰਦਾਸ਼ਤ ਨਹੀਂ ਕਰੇਗਾ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲੋਕਪ੍ਰਿਅਤਾ ਦੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਤੋਂ ਵਿਰੋਧੀ ਬੁਖਲਾਹਟ ਵਿੱਚ ਹਨ ਤੇ ਅਜਿਹੀਆਂ ਘਿਨਾਉਣੀਆਂ ਕਾਰਵਾਈਆਂ ਕਰਵਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੁੱਝ ਪੰਥ ਵਿਰੋਧੀ ਤਾਕਤਾਂ ਸਿੱਖਾਂ ਨੂੰ ਆਪਸ ਵਿੱਚ ਲੜਾ ਕੇ ਕਮਜ਼ੋਰ ਕਰਨਾ ਚਾਹੁੰਦੀਆਂ ਹਨ ਪਰ ਸਿੱਖ ਕੌਮ ਵਿੱਚ ਅਜਿਹੀਆਂ ਤਾਕਤਾਂ ਨੂੰ ਪਛਾਣਨ ਦੀ ਵੱਡੀ ਲੋੜ ਹੈ। ਗੁਰੂ ਘਰਾਂ ਵਿੱਚ ਇਸ ਤਰ੍ਹਾਂ ਨਿਮਾਣੇ ਸਿੱਖ ਉੱਪਰ ਹਮਲਾ ਕਰਨਾ ਸਿੱਖ ਸਿਧਾਂਤਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਦੀ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ ਤੇ ਉਨ੍ਹਾਂ ਦੇ ਹਰ ਆਦੇਸ਼ ’ਤੇ ਫੁੱਲ ਚੜਾਵੇਗੀ। ਇਸ ਮੌਕੇ ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਚੋਣਾਂ ਵਿੱਚ ਪਾਰਟੀ ਦੀ ਜਿੱਤ ਲਈ ਕਮਰਕਸੇ ਕਰ ਲੈਣ ਤੇ ਤਨਦੇਹੀ ਨਾਲ ਸੇਵਾ ਕਰਨ।