ਅਸਥਾਨਾਂ ਦੇ ਦਰਸ਼ਨਾਂ ਦੀ ਸਹੂਲਤ ਲਈ ਲੋਕ ਪੰਜਾਬ ਸਰਕਾਰ ਨੂੰ ਦੇ ਰਹੇ ਅਸੀਸਾਂ : ਗੁਰਸ਼ਰਨ ਸਿੰਘ ਅਸਥਾਨਾਂ ਦੇ ਦਰਸ਼ਨ ਦੀ ਸਹੂਲਤ ਦੇ ਇਸ ਉਪਰਾਲੇ ਲਈ ਲੋਕ ਪੰਜਾਬ ਸਰਕਾਰ ਨੂੰ ਅਸੀਸਾਂ ਦੇ ਰਹੇ ਹਨ-ਗੁਰਸ਼ਰਨ ਸਿੰਘ
Publish Date: Sun, 04 Oct 2026 07:07 PM (IST)
Updated Date: Mon, 05 Oct 2026 04:05 AM (IST)
ਵਿਜੇ ਸੋਨੀ, ਪੰਜਾਬੀ ਜਾਗਰਣ, ਫਗਵਾੜਾ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਫਗਵਾੜਾ ਹਲਕੇ ਪ੍ਰੇਮਪੁਰ ਤੋਂ ਪਵਿੱਤਰ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਸੰਗਤਾਂ ਨੂੰ ਵਿਰਾਸਤ ਸੇਵਾ ਸੰਗਠਨ ਦੇ ਕੋਆਰੀਨੇਟਰ ਸਮਰ ਗੁਪਤਾ ਦੀ ਅਗਵਾਈ ਹੇਠ ਰਵਾਨਾ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਫਗਵਾੜਾ ਦੇ ਸੰਗਠਨ ਪ੍ਰਧਾਨ ਗੁਰਸ਼ਰਨ ਸਿੰਘ, ਯੂਥ ਆਗੂ ਗੁਰਸਿਮਰ ਸਿੰਘ, ਵਿਸ਼ੂ ਘਈ, ਪ੍ਰਦੀਪ ਸਿੰਘ, ਜਸ਼ਨਜੋਤ ਸਿੰਘ ਉਚੇਚੇ ਤੌਰਤੇ ਪੁੱਜੇ। ਗੁਰਸ਼ਰਨ ਸਿੰਘ ਨੇ ਕਿਹਾ ਕਿ ਇਸ ਯਾਤਰਾ ਰਾਹੀਂ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੀ ਪਵਿੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਭਰ ਤੋਂ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨੇ ਪਹਿਲ ਕਦਮੀ ਕਰ ਕੇ ਇੱਕ ਇਤਿਹਾਸਕ ਮਿਸਾਲ ਕਾਇਮ ਕੀਤੀ ਹੈ। ਗੁਰਸ਼ਰਨ ਸਿੰਘ ਨੇ ਦੱਸਿਆ ਕਿ ਇਹ ਜਥਾ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰੇਗਾ। ਇਸ ਤੀਰਥ ਯਾਤਰਾ ਦੌਰਾਨ ਯਾਤਰੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਧੀਆ ਏਅਰ ਕੰਡੀਸ਼ਨਰ ਰੂਮ ਵਾਲੇ ਰੈਸਟੋਰੈਂਟ, ਮੁਫ਼ਤ ਖਾਣਾ,ਮੁਫ਼ਤ ਮੈਡੀਕਲ ਸਹੂਲਤਾਂ ਦੇ ਪ੍ਰਬੰਧ ਕੀਤੇ ਗਏ ਹਨ। ਬਜ਼ੁਰਗਾਂ ਨੂੰ ਬੱਸ ਵਿਚ ਚੜ੍ਹਾਉਣ ਅਤੇ ਉਤਾਰਨ ਲਈ ਬੱਸ ਵਿਚ ਇਕ ਮੁਲਾਜ਼ਮ ਦੀ ਡਿਊਟੀ ਹੈ ਕਿ ਜੇਕਰ ਕਿਸੇ ਬਜ਼ੁਰਗ ਨੂੰ ਬੱਸ ਵਿਚ ਚੜ੍ਹਨ, ਉਤਰਨ ਦੀ ਕੋਈ ਦਿੱਕਤ ਹੋਵੇ ਤਾਂ ਉਸ ਦੀ ਮੱਦਦ ਕਰੇਗਾ। ਉਨ੍ਹਾਂ ਕਿਹਾ ਕਿ ਪਿਛਲੇ ਸਮਿਆਂ ਦੀਆਂ ਸਰਕਾਰਾਂ ਨੇ ਮੁਫ਼ਤ ਤੀਰਥ ਯਾਤਰਾ ਕਰਵਾਉਣ ਲਈ ਸੋਚਿਆ ਵੀ ਨਹੀਂ। ਇਸ ਮੌਕੇ ਆਪ ਦੇ ਯੂਥ ਆਗੂ ਗੁਰਸਿਮਰ ਸਿੰਘ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸੂਬੇ ਦੇ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ।ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੀਰਥ ਯਾਤਰਾ ਯੋਜਨਾ ਸ਼ੁਰੂ ਕਰਕੇ ਪੰਜਾਬ ਦੇ ਸ਼ਰਵਣ ਪੁੱਤਰ ਦਾ ਫਰਜ਼ ਨਿਭਾਇਆ ਹੈ। ਇਸ ਯੋਜਨਾ ਨਾਲ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਨੂੰ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਸਹੂਲਤ ਮਿਲ ਰਹੀ ਹੈ ਅਤੇ ਲੋਕ ਇਸ ਉਪਰਾਲੇ ਲਈ ਪੰਜਾਬ ਸਰਕਾਰ ਨੂੰ ਅਸੀਸਾਂ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 5 ਲੱਖ ਤੋਂ ਵੱਧ ਸ਼ਰਧਾਲੂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਪਹਿਲ ਦਿੱਤੀ ਜਾਂਦੀ ਹੈ। ਇਸ ਲਈ ਮੈਡੀਕਲ ਟੀਮਾਂ ਦਾ ਪ੍ਰਬੰਧ ਵੀ ਕੀਤਾ ਜਾਂਦਾ ਹੈ,ਤਾਂ ਜੋ ਕਿਸੇ ਵੀ ਸਿਹਤ ਸਬੰਧੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ-ਸਹਿਣ,ਖਾਣ-ਪੀਣ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ,ਤਾਂ ਜੋ ਸੰਗਤ ਬਿਨਾਂ ਕਿਸੇ ਮੁਸ਼ਕਲ ਦੇ ਪਾਵਨ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕੇ। ਇਸ ਮੌਕੇ ਸੰਗਤ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਉਨ੍ਹਾਂ ਨੂੰ ਪਵਿੱਤਰ ਗੁਰਧਾਮਾਂ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਯਾਤਰਾ ਲਈ ਕੀਤੇ ਗਏ ਪ੍ਰਬੰਧਾਂ ਨਾਲ ਸ਼ਰਧਾਲੂਆਂ ਨੂੰ ਕਾਫ਼ੀ ਸਹੂਲਤ ਮਿਲ ਰਹੀ ਹੈ।