ਸਰਕਾਰ ਵਲੋਂ ਸਹਿਰ ’ਚ ਸਫ਼ਾਈ ਦੀ ਸਮੱਸਿਆ ਦਾ ਜਲਦ ਕਰਵਾਇਆ ਹੱਲ : ਪੱਡਾ ਲੋਕ ਆਮ ਆਦਮੀ ਪਾਰਟੀ ਦੇ ਕੰਮਾਂ ਤੋਂ ਖੁਸ਼ : ਪੱਡਾ
Publish Date: Mon, 20 Jul 2026 07:06 PM (IST)
Updated Date: Tue, 21 Jul 2026 04:05 AM (IST)
-ਕਿਹਾ, ਵਾਰਡਾਂ ਦੇ ਰਹਿੰਦੇ ਕੰਮ ਵੀ ਜਲਦ ਨਬੇੜੇ ਜਾਣਗੇ, ਵਾਰਡ ਨੰ. 21 ’ਚ ਕੀਤੀ ਲੋਕ ਮਿਲਣੀ ਮੱਲ੍ਹੀ, ਪੰਜਾਬੀ ਜਾਗਰਣ, ਕਪੂਰਥਲਾ : ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਦੇ ਵੱਲੋਂ ਸੂਬਾ ਸਰਕਾਰ ਦੀ ਲੋਕ ਮਿਲਣੀ ਮੁਹਿੰਮ ਦੇ ਤਹਿਤ ਹਲਕੇ ਦੇ ਵੱਖ ਵੱਖ ਇਲਾਕਿਆਂ ਵਿੱਚ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਦੌਰਾਨ ਉਮੜ ਰਹੇ ਜਨ ਸੈਲਾਬ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਲੋਕ ਹੁਣ ਹਲਕੇ ਦੇ ਵਿਕਾਸ ਲਈ ਸੁਖਵੰਤ ਸਿੰਘ ਪੱਡਾ ਵਰਗਾ ਧਾਕੜ ਤੇ ਇਮਾਨਦਾਰ ਲੀਡਰ ਚਾਹੁੰਦੇ ਹਨ। ਇਸੇ ਤਹਿਤ ਸੁਖਵੰਤ ਸਿੰਘ ਪੱਡਾ ਵੱਲੋਂ ਲੋਕ ਮਿਲਣੀਆਂ ਦੀ ਕੀਤੀ ਹੋਈ ਸ਼ੁਰੂਆਤ ਨੂੰ ਨਿਰੰਤਰ ਜਾਰੀ ਰੱਖਦਿਆਂ ਵੱਖ ਵੱਖ ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ਦੇ ਨਿਵਾਸੀਆਂ ਨੂੰ ਮਿਲ ਕੇ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਜਾ ਰਹੀਆਂ ਹਨ। ਇਸੇ ਮੁਹਿੰਮ ਦੇ ਤਹਿਤ ਬੀਤੇ ਕੱਲ ਵਾਰਡ ਨੰਬਰ 21 ਵਿੱਚ ਵੀ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ ਵਾਰਡ ਵਿੱਚ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਭ ਤੋਂ ਪਹਿਲਾਂ ਵਾਰਡਾਂ ਦੇ ਰਹਿੰਦੇ ਅਧੂਰੇ ਕੰਮ ਜਲਦੀ ਹੀ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਹਿਰ ਅੰਦਰ ਸਫ਼ਾਈ ਦੀ ਸਮੱਸਿਆ ਦਾ ਹੱਲ ਵੀ ਜਲਦ ਕਰਵਾਇਆ ਜਾਵੇਗਾ। ਸ਼ਹਿਰ ਅੰਦਰ ਜੋ ਟ੍ਰੈਫਿਕ ਦੀ ਸਮੱਸਿਆ ਚੱਲ ਰਹੀ ਹੈ ਉਸ ਨੂੰ ਜਲਦ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਠੇਕੇਦਾਰਾਂ ਨੂੰ ਵੀ ਸਖਤ ਤਾੜਨਾ ਕੀਤੀ ਹੈ ਜੇਕਰ ਕੋਈ ਵੀ ਪੈਸੇ ਸਬੰਧੀ ਗੜ੍ਹਬੜੀ ਹੁੰਦੀ ਹੈ ਤਾਂ ਸਖਤ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਆਯੋਜਿਤ ਵੱਖ-ਵੱਖ ਲੋਕ ਮਿਲਣੀਆਂ ਦੌਰਾਨ ਉਮੜ ਰਿਹਾ ਲੋਕਾਂ ਦਾ ਜਨ-ਸੈਲਾਬ ਸਰਕਾਰ ਦੀਆਂ ਨੀਤੀਆਂ ਅਤੇ ਕਾਰਜਸ਼ੈਲੀ ਪ੍ਰਤੀ ਜਨਤਾ ਦੇ ਵੱਡੇ ਵਿਸ਼ਵਾਸ ਦਾ ਪ੍ਰਤੀਕ ਹੈ। ਇਸ ਸਿੱਧੇ ਸੰਪਰਕ ਰਾਹੀਂ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਹੱਲ ਮਿਲ ਰਿਹਾ ਹੈ ਅਤੇ ਨੇਤਾਵਾਂ ਨਾਲ ਸਿੱਧਾ ਜੁੜਨ ਦਾ ਮੌਕਾ ਮਿਲ ਰਿਹਾ ਹੈ। ਪੱਡਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾ ਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਪਹਿਲ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਤੁਰੰਤ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਹਰ ਸ਼ਹਿਰ ਤੇ ਪਿੰਡ ਅਤੇ ਹਰ ਵਰਗ ਦੇ ਲੋਕਾਂ ਦੇ ਵਿਕਾਸ ਲਈ ਕੰਮ ਕਰ ਰਹੀ ਹੈ,ਜਿਸ ਦੇ ਤਹਿਤ ਸਿੱਖਿਆ, ਸਿਹਤ, ਸੜਕਾਂ,ਪੀਣ ਵਾਲੇ ਪਾਣੀ,ਖੇਡਾਂ ਅਤੇ ਸਮਾਜਿਕ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਸ਼ਹਿਰ ਦੇ ਹਰ ਵਾਰਡ ਦੀਆਂ ਜਰੂਰਤਾਂ ਨੂੰ ਵੀ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਜਾਵੇਗਾ। ਪੱਡਾ ਨੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਵਿੱਚ ਆਪਣਾ ਸਹਿਯੋਗ ਦੇਣ ਅਤੇ ਵਾਰਡਾਂ ਨੂੰ ਸਾਫ਼-ਸੁਥਰਾ ਅਤੇ ਸਮਾਜਿਕ ਬੁਰਾਈਆਂ ਤੋਂ ਬਣਾਉਣ ਲਈ ਮਿਲ ਕੇ ਯਤਨ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਵਿਸ਼ਵਾਸ ਤੇ ਖਰਾ ਉਤਰਦਿਆਂ ਵਿਕਾਸ ਅਤੇ ਲੋਕ ਭਲਾਈ ਦੀ ਰਾਜਨੀਤੀ ਨੂੰ ਹੋਰ ਮਜ਼ਬੂਤ ਕਰਦੀ ਰਹੇਗੀ। ਇਸ ਮੌਕੇ ਐੱਸਸੀ ਵਿੰਗ ਦੇ ਸੀਨੀਅਰ ਆਗੂ ਸਰਦਾਰ ਪਿਆਰਾ ਸਿੰਘ, ਜਥੇਦਾਰ ਨਰਿੰਦਰ ਸਿੰਘ ਬੂਹ, ਚੇਅਰਮੈਨ ਕੰਬੋਜ ਵੈੱਲਫੇਅਰ ਬੋਰਡ ਮਲਕੀਤ ਸਿੰਘ, ਕੁਲਦੀਪ ਸਿੰਘ, ਕਰਨੈਲ ਸਿੰਘ ਸੋਨੀਆ, ਪਵਿੱਤਰ ਸਿੰਘ, ਬਲਾਕ ਪ੍ਰਧਾਨ ਬਲਵਿੰਦਰ ਸਿੰਘ ਲਾਡੀ, ਕੰਵਰਜੀਤ ਸਿੰਘ ਬਾਵਾ ਅਤੇ ਹੋਰ ਸੀਨੀਅਰ ਆਗੂ ਹਾਜ਼ਰ ਸਨ।