- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਲੋਕ ਮੁੜ ਆਪ ਦੀ ਸਰਕਾਰ ਬਣਾਉਣ ਲਈ ਬੇਤਾਬ : ਹੇਨੰਤ ਕੁਮਾਰ

ਗੁਰਵਿੰਦਰ ਕੌਰ ਪੰਜਾਬੀ ਜਾਗਰਣ
ਕਪੂਰਥਲਾ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਸਿੱਖਿਆ, ਸਿਹਤ, ਰੁਜ਼ਗਾਰ ਤੇ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਲਗਾਤਾਰ ਕਦਮ ਵਧਾ ਰਹੀ ਹੈ। ਇਹ ਗੱਲ ਆਮ ਆਦਮੀ ਪਾਰਟੀ ਦੇ ਹਲਕਾ ਸੰਗਠਨ ਇੰਚਾਰਜ ਹੇਨੰਤ ਕੁਮਾਰ ਨੇ ਵੀਰਵਾਰ ਨੂੰ ਕਹੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਿਛਲੇ ਸਮੇਂ ਦੌਰਾਨ ਸੂਬਾ ਸਰਕਾਰ ਵੱਲੋਂ ਕੀਤੇ ਗਏ ਲੋਕ-ਪੱਖੀ ਫ਼ੈਸਲਿਆਂ ਤੇ ਵਿਕਾਸਮੁਖੀ ਉਪਰਾਲਿਆਂ ਨੂੰ ਭਰਪੂਰ ਸਮਰਥਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਬੁਨਿਆਦੀ ਸਹੂਲਤਾਂ ਤੇ ਆਮ ਲੋਕਾਂ ਦੀ ਭਲਾਈ ਲਈ ਕੀਤੇ ਕੰਮਾਂ ਕਾਰਨ ਲੋਕਾਂ ਦਾ ਭਰੋਸਾ ਆਮ ਆਦਮੀ ਪਾਰਟੀ ਵਿਚ ਹੋਰ ਮਜ਼ਬੂਤ ਹੋਇਆ ਹੈ ਤੇ ਪੰਜਾਬ ਦੀ ਜਨਤਾ ਮੁੜ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੀ ਹੈ। ਹੇਨੰਤ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਨੀਤੀ ਅਪਣਾਈ ਹੈ ਅਤੇ ਸਰਕਾਰੀ ਪ੍ਰਣਾਲੀ ਨੂੰ ਵਧੇਰੇ ਪਾਰਦਰਸ਼ੀ ਅਤੇ ਜਵਾਬਦੇਹ ਬਣਾਉਣ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਵਿਚ ਯੋਗਤਾ ਤੇ ਪਾਰਦਰਸ਼ਤਾ ਨੂੰ ਪਹਿਲ ਦਿੱਤੀ ਜਾ ਰਹੀ ਹੈ, ਜਿਸ ਨਾਲ ਨੌਜਵਾਨਾਂ ਦਾ ਵਿਸ਼ਵਾਸ ਸਰਕਾਰੀ ਭਰਤੀ ਪ੍ਰਣਾਲੀ ਵਿਚ ਵਧਿਆ ਹੈ। ਇਸ ਦੇ ਨਾਲ ਹੀ ਉਦਯੋਗਾਂ ਨੂੰ ਉਤਸ਼ਾਹਿਤ ਕਰਕੇ ਤੇ ਨਿਵੇਸ਼ ਨੂੰ ਪ੍ਰੋਤਸਾਹਨ ਦੇ ਕੇ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਵੀ ਯਤਨ ਜਾਰੀ ਹਨ। ਹੇਨੰਤ ਕੁਮਾਰ ਨੇ ਕਿਹਾ ਕਿ ਵਿਰੋਧੀ ਧਿਰਾਂ ਕੋਲ ਲੋਕਾਂ ਸਾਹਮਣੇ ਰੱਖਣ ਲਈ ਕੋਈ ਠੋਸ ਵਿਕਾਸ ਏਜੰਡਾ ਨਹੀਂ ਹੈ, ਜਦਕਿ ਆਮ ਆਦਮੀ ਪਾਰਟੀ ਆਪਣੀਆਂ ਨੀਤੀਆਂ ਤੇ ਕੰਮਾਂ ਦੇ ਆਧਾਰ ਤੇ ਲੋਕਾਂ ਵਿਚ ਜਾ ਰਹੀ ਹੈ।