ਸੁਖਬੀਰ ਬਾਦਲ ਨੂੰ ਸੂਬਾ ਵਾਸੀ ਮੁੜ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦੇ : ਅੰਤਿਮ ਖੋਸਲਾ
ਪੰਜਾਬ ਦੇ ਲੋਕ ਹੁਣ ਸੁਖਬੀਰ ਬਾਦਲ ਨੂੰ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ-ਅੰਤਿਮ ਖੋਸਲਾ
Publish Date: Sat, 28 Mar 2026 06:38 PM (IST)
Updated Date: Sun, 29 Mar 2026 04:12 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਕਪੂਰਥਲਾ : ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਅੰਤਿਮ ਖੋਸਲਾ ਨੇ ਮੌਜੂਦਾ ਰਾਜਨੀਤਿਕ ਸਥਿਤੀ ਤੇ ਚਰਚਾ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ਨੂੰ ਹਰ ਪੱਖੋਂ ਤਬਾਹ ਕਰ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਵਿੱਚ ਸ਼ਾਂਤੀ, ਸਦਭਾਵਨਾ ਅਤੇ ਖੁਸ਼ਹਾਲੀ ਬਹਾਲ ਕਰ ਸਕਦਾ ਹੈ।ਸੂਬੇ ਦੇ ਭਵਿੱਖ ਬਾਰੇ ਬੋਲਦਿਆਂ ਅੰਤਿਮ ਖੋਸਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਦੂਰਦਰਸ਼ੀ ਸੁਖਬੀਰ ਸਿੰਘ ਬਾਦਲ ਨੂੰ ਅਗਲੇ ਮੁੱਖ ਮੰਤਰੀ ਵਜੋਂ ਚਾਹੁੰਦੇ ਹਨ। ਅੰਤਿਮ ਖੋਸਲਾ ਨੇ ਕਿਹਾ ਕਿ ਮੌਜੂਦਾ ਆਪ ਸਰਕਾਰ ਨੇ ਪੰਜਾਬ ਨੂੰ ਕਈ ਦਹਾਕੇ ਪਿੱਛੇ ਧੱਕ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸ਼ਾਸਨ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਦੇ ਸ਼ਾਸਨ ਦੌਰਾਨ ਰਿਕਾਰਡ ਤੋੜ ਵਿਕਾਸ ਹੋਇਆ,ਜਿਸ ਵਿੱਚ ਪੰਜਾਬ ਨੂੰ ਬਿਜਲੀ-ਸਰਪਲੱਸ ਸੂਬਾ ਬਣਾਉਣ ਲਈ ਵੱਡੇ ਥਰਮਲ ਪਲਾਂਟਾਂ ਦੀ ਸਥਾਪਨਾ ਸ਼ਾਮਲ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਸਰਕਾਰ ਦੇ ਵੇਲੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨਿਰਮਾਣ, ਸ਼ਾਨਦਾਰ ਸੜਕਾਂ ਅਤੇ ਫਲਾਈਓਵਰਾਂ ਦੇ ਨੈੱਟਵਰਕ ਦੀ ਨੀਂਹ ਵੀ ਰੱਖੀ। ਏਮਜ਼ ਅਤੇ ਕਈ ਪ੍ਰਸਿੱਧ ਯੂਨੀਵਰਸਿਟੀਆਂ ਵਰਗੇ ਵੱਡੇ ਹਸਪਤਾਲ ਸ਼੍ਰੋਮਣੀ ਸ਼੍ਰੋਮਣੀ ਅਕਾਲੀ ਦਲ ਦਾ ਯੋਗਦਾਨ ਹਨ।ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਅਤੇ ਪੰਜਾਬੀ ਸੱਭਿਆਚਾਰ ਨੂੰ ਸੁਰੱਖਿਅਤ ਰੱਖਣ ਲਈ ਕਈ ਪਹਿਲਕਦਮੀਆਂ ਕਰਦਿਆਂ ਯਾਦਗਾਰਾਂ ਬਣਾਈਆਂ ਗਈਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ਼ ਝੂਠੇ ਵਾਅਦਿਆਂ ਦੇ ਸਹਾਰੇ ਸੱਤਾ ਵਿੱਚ ਆਈ ਸੀ। ਅੱਜ ਪੰਜਾਬ ਵਿੱਚ ਕਾਨੂੰਨ ਵਿਵਸਥਾ ਵਿਗੜ ਗਈ ਹੈ,ਨਸ਼ਾ ਹਰ ਘਰ ਵਿੱਚ ਫੈਲ ਗਿਆ ਹੈ ਅਤੇ ਸਾਰੇ ਵਿਕਾਸ ਕਾਰਜ ਠੱਪ ਹੋ ਗਏ ਹਨ। ਅੰਤਿਮ ਖੋਸਲਾ ਅਨੁਸਾਰ ਲੋਕ ਹੁਣ ਆਪਣੀਆਂ ਗਲਤੀਆਂ ਤੇ ਪਛਤਾ ਰਹੇ ਹਨ ਅਤੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ।