ਵਾਤਾਵਰਣ ਦੀ ਸ਼ੁੱਧਤਾ ਲਈ ਅੱਗੇ ਆਉਣ ਦੀ ਲੋੜ : ਵਿਰਸਾ ਸਿੰਘ ਹਰਿਤ ਦੀਵਾਲੀ ਮਨਾਉਂਦੇ ਹੋਏ ਵੱਧ ਤੋਂ ਵੱਧ ਪੌਦੇ ਲਗਾਉਣ ਲੋਕ : ਵਾਤਾਵਰਣ ਦੀ ਸ਼ੁੱਧਤਾ ਲਈ ਅੱਗੇ ਆਉਣ ਦੀ ਲੋੜ ਵਿਰਸਾ ਸਿੰਘ
Publish Date: Mon, 02 Nov 2026 07:46 PM (IST)
Updated Date: Mon, 02 Nov 2026 07:47 PM (IST)
ਪਟਾਕਿਆਂ ਤੋਂ ਪਰਹੇਜ਼ ਕਰਕੇ ਪੌਦੇ ਲਗਾਓ : ਸ਼ਾਹੀ ਅੰਮ੍ਰਿਤਪਾਲ ਬਾਜਵਾ ਪੰਜਾਬੀ ਜਾਗਰਣ ਬੇਗੋਵਾਲ : ਦੀਵਾਲੀ ਦਾ ਤਿਉਹਾਰ ਖੁਸ਼ੀਆਂ ਤੇ ਰੌਸ਼ਨੀਆਂ ਦਾ ਪ੍ਰਤੀਕ ਹੈ। ਇਸ ਤਿਉਹਾਰ ਨੂੰ ਹਰੀ ਦੀਵਾਲੀ ਵਜੋਂ ਮਨਾਉਂਦੇ ਹੋਏ ਲੋਕਾਂ ਨੂੰ ਆਪਣੇ ਘਰਾਂ ਦੇ ਆਲੇ-ਦੁਆਲੇ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਹੋਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵਕ ਲਾਇਨ ਵਿਰਸਾ ਸਿੰਘ, ਚੇਅਰਮੈਨ ਲਾਇਨ ਕਲੱਬ ਬੇਗੋਵਾਲ ਸੇਵਾ ਨੇ ਆਪਣੇ ਵਿਚਾਰਾਂ ਰਾਹੀ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਜਿੱਥੇ ਵਾਤਾਵਰਣ ਨੂੰ ਸ਼ੁੱਧ ਰੱਖਣ ਵਿੱਚ ਮਦਦ ਮਿਲੇਗੀ, ਉੱਥੇ ਹੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਸਾਫ਼-ਸੁਥਰਾ ਤੇ ਹਰਿਆ-ਭਰਿਆ ਵਾਤਾਵਰਣ ਮਿਲ ਸਕੇਗਾ। ਅੱਜ ਦੇ ਸਮੇਂ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਨੂੰ ਦੇਖਦੇ ਹੋਏ ਹਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਵਾਤਾਵਰਣ ਦੀ ਸੰਭਾਲ ਲਈ ਆਪਣਾ ਯੋਗਦਾਨ ਪਾਵੇ। ਦੀਵਾਲੀ ਮੌਕੇ ਪਟਾਕਿਆਂ ਦੀ ਵਰਤੋਂ ਤੋਂ ਪਰਹੇਜ਼ ਕਰਦਿਆਂ ਪੌਦੇ ਲਗਾਉਣ, ਉਨ੍ਹਾਂ ਦੀ ਸੰਭਾਲ ਕਰਨ ਤੇ ਆਲੇ-ਦੁਆਲੇ ਸਫ਼ਾਈ ਰੱਖਣ ਨੂੰ ਪਹਿਲ ਦਿੱਤੀ ਜਾਵੇ। ਬਾਬਾ ਮੋਤੀ ਰਾਮ ਮਾਹਿਰਾ ਅਨਾਥ ਆਸ਼ਰਮ ਦੀ ਮੁੱਖ ਸੇਵਾਦਾਰ ਕਸ਼ਮੀਰ ਸਿੰਘ ਸ਼ਾਹੀ ਨੇ ਕਿਹਾ ਕਿ ਵਧ ਰਿਹਾ ਪ੍ਰਦੂਸ਼ਣ ਆਮ ਲੋਕਾਂ ਦੇ ਲਈ ਘਾਤਕ ਸਾਬਤ ਹੋ ਰਿਹਾ ਹੈ ਤੇ ਜੋ ਪਰਾਲੀ ਨੂੰ ਅੱਗ ਲਗਾ ਕੇ ਪ੍ਰਦੂਸ਼ਣ ਫੈਲਾਇਆ ਜਾ ਰਿਹਾ ਹੈ, ਉਹ ਆਮ ਲੋਕਾਂ ਦੇ ਸਰੀਰ ਤੇ ਅੱਖਾਂ ਦੇ ਲਈ ਖਤਰਨਾਕ ਬਿਮਾਰੀਆਂ ਪੈਦਾ ਕਰ ਰਿਹਾ ਹੈ ਜਦਕਿ ਸਾਨੂੰ ਅਜਿਹਾ ਪ੍ਰਦੂਸ਼ਣ ਨਹੀਂ ਫੈਲਾਉਣਾ ਚਾਹੀਦਾ। ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਘਰਾਂ, ਵਿਹੜਿਆਂ ਤੇ ਖਾਲੀ ਥਾਵਾਂ ਤੇ ਵੱਧ ਤੋਂ ਵੱਧ ਪੌਦੇ ਲਗਾ ਕੇ ਹਰਿਆਵਲ ਵਧਾਉਣ। ਆਓ, ਇਸ ਦੀਵਾਲੀ ਤੇ ਦੀਵੇ ਜਗਾਉਣ ਦੇ ਨਾਲ-ਨਾਲ ਪੌਦੇ ਲਗਾਉਣ ਦਾ ਪ੍ਰਣ ਕਰੀਏ ਤੇ ਪ੍ਰਦੂਸ਼ਣ ਰਹਿਤ, ਸਾਫ਼-ਸੁਥਰੀ ਦੀਵਾਲੀ ਮਨਾਈਏ।