‘ਆਪ' ਦੀਆਂ ਲੋਕ-ਵਿਰੋਧੀ ਨੀਤੀਆਂ ਤੋਂ ਦੁਖੀ ਜਨਤਾ ਹੁਣ ਭਾਜਪਾ ਨਾਲ : ਨੀਟੂ
ਆਪ' ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਤੋਂ ਦੁਖੀ ਜਨਤਾ ਹੁਣ ਭਾਜਪਾ ਦੇ ਨਾਲ : ਨੀਟੂ
Publish Date: Sat, 27 Jun 2026 08:20 PM (IST)
Updated Date: Sun, 28 Jun 2026 04:08 AM (IST)

ਕੈਪਸ਼ਨ: 27ਕੇਪੀਟੀ22 ਭਾਜਪਾ ਆਗੂ ਰਾਕੇਸ਼ ਨੀਟੂ ਗੱਲਬਾਤ ਕਰਦੇ ਹੋਏ। ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਤੋਂ ਸੂਬੇ ਦੀ ਜਨਤਾ ਪੂਰੀ ਤਰ੍ਹਾਂ ਦੁਖੀ ਹੋ ਚੁੱਕੀ ਹੈ। ਰਾਜ ਦੇ ਲੋਕਾਂ ਨੇ ਪਿਛਲੀਆਂ ਕਾਂਗਰਸ ਤੇ ਅਕਾਲੀ ਦਲ ਦੀਆਂ ਸਰਕਾਰਾਂ ਦੇ ਕੰਮਕਾਜ ਨੂੰ ਵੀ ਨੇੜੇ ਤੋਂ ਦੇਖਿਆ ਹੈ, ਇਸ ਲਈ ਹੁਣ ਲੋਕਾਂ ਨੇ ਆਮ ਆਦਮੀ ਪਾਰਟੀ ਸਰਕਾਰ ਨੂੰ ਸੱਤਾ ਤੋਂ ਬਾਹਰ ਦਾ ਰਾਹ ਦਿਖਾਉਣ ਦਾ ਪੂਰਾ ਮਨ ਬਣਾ ਲਿਆ ਹੈ। ਇਹ ਗੱਲ ਭਾਜਪਾ ਪ੍ਰਦੇਸ਼ ਕਾਰਜਕਾਰਨੀ ਦੇ ਸੀਨੀਅਰ ਆਗੂ ਹਲਕਾ ਇੰਚਾਰਜ ਭਾਜਪਾ ਰਾਕੇਸ਼ ਨੀਟੂ ਨੇ ਪੱਤਰਕਾਰਾਂ ਨਾਲ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਹੀ। ਭਾਜਪਾ ਆਗੂ ਰਾਕੇਸ਼ ਨੀਟੂ ਨੇ ਪੰਜਾਬ ਦੇ ਮੌਜੂਦਾ ਰਾਜਨੀਤਕ ਹਾਲਾਤ ਅਤੇ ਵੱਖ-ਵੱਖ ਜਨਹਿੱਤ ਦੇ ਮੁੱਦਿਆਂ ਤੇ ਪਾਰਟੀ ਦਾ ਮਜ਼ਬੂਤ ਪੱਖ ਰੱਖਦਿਆਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲਗਾਤਾਰ ਚੱਲ ਰਹੀਆਂ ਲੋਕ-ਭਲਾਈ ਸਕੀਮਾਂ ਕਰ ਕੇ ਭਾਜਪਾ ਪ੍ਰਤੀ ਜਨਤਾ ਦਾ ਵਿਸ਼ਵਾਸ ਲਗਾਤਾਰ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਦੇ ਚਹੁੰਮੁਖੀ ਤੇ ਜ਼ਮੀਨੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਚ ਸੰਗਠਨ ਨੂੰ ਹਰ ਪੱਧਰ ਤੇ ਹੋਰ ਵੱਧ ਮਜ਼ਬੂਤ ਤੇ ਸਰਗਰਮ ਕੀਤਾ ਜਾਵੇਗਾ। ਪੰਜਾਬ ਸਰਕਾਰ ਦੀ ਕਾਰਜਪ੍ਰਣਾਲੀ ਤੇ ਤਿੱਖੇ ਸਵਾਲ ਖੜ੍ਹੇ ਕਰਦਿਆਂ ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਚ ਸੂਬੇ ਦੇ ਆਰਥਿਕ, ਸਮਾਜਿਕ ਅਤੇ ਪ੍ਰਸ਼ਾਸਨਿਕ ਹਾਲਾਤ ਲਗਾਤਾਰ ਬਦਤਰ ਹੁੰਦੇ ਜਾ ਰਹੇ ਹਨ। ਉਨ੍ਹਾਂ ਸਰਕਾਰ ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਨੇ ਸੂਬੇ ਦੇ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ (ਡੀ.ਏ.) ਰੋਕ ਕੇ ਮੁਲਾਜ਼ਮ ਵਰਗ ਨਾਲ ਸ਼ਰੇਆਮ ਧੋਖਾ ਕੀਤਾ ਹੈ, ਜਿਸ ਕਰਕੇ ਸੂਬੇ ਭਰ ਦੇ ਲੱਖਾਂ ਮੁਲਾਜ਼ਮਾਂ ਚ ਸਰਕਾਰ ਖਿਲਾਫ਼ ਰੋਸ ਪਾਇਆ ਜਾ ਰਿਹਾ ਹੈ। ਭਾਜਪਾ ਆਗਾਮੀ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਸੂਬੇ ਦੀਆਂ ਸਭ 117 ਵਿਧਾਨ ਸਭਾ ਸੀਟਾਂ ਤੇ ਆਪਣੇ ਮਜ਼ਬੂਤ ਤੇ ਜੇਤੂ ਉਮੀਦਵਾਰ ਚੋਣ ਮੈਦਾਨ ਚ ਉਤਾਰੇਗੀ। ਉਨ੍ਹਾਂ ਮਜ਼ਬੂਤੀ ਨਾਲ ਸਾਫ ਕੀਤਾ ਕਿ ਪਾਰਟੀ ਕਿਸੇ ਵੀ ਹੋਰ ਰਾਜਨੀਤਕ ਦਲ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਕਰਨ ਦੇ ਪੱਖ ਚ ਬਿਲਕੁਲ ਨਹੀਂ ਹੈ ਅਤੇ ਆਪਣੇ ਦਮ ਤੇ ਇਕੱਲਿਆਂ ਹੀ ਚੋਣ ਲੜੇਗੀ । ਉਨ੍ਹਾਂ ਹਾਜ਼ਰ ਪਾਰਟੀ ਵਰਕਰਾਂ ਨੂੰ ਕੇਂਦਰ ਸਰਕਾਰ ਦੀਆਂ ਤਮਾਮ ਲੋਕ-ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਤੇ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਦਾ ਝੂਠਾ ਅਤੇ ਬੇਬੁਨਿਆਦ ਦੋਸ਼ ਲਾ ਕੇ ਬਦਨਾਮ ਕਰਨ ਦੀ ਜੋ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਹ ਸਰਾਸਰ ਗਲਤ ਤੇ ਰਾਜਨੀਤੀ ਤੋਂ ਪ੍ਰੇਰਿਤ ਹੈ। ਰਾਕੇਸ਼ ਨੀਟੂ ਨੇ ਕਿਹਾ ਕਿ ਕੋਈ ਵੀ ਸਰਕਾਰੀ ਏਜੰਸੀ ਕਦੇ ਵੀ ਆਮ ਅਤੇ ਬੇਕਸੂਰ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕਰਦੀ, ਬਲਕਿ ਕਾਨੂੰਨ ਤੇ ਜਨਤਾ ਨਾਲ ਧੋਖਾ ਕਰਨ ਵਾਲੇ ਭ੍ਰਿਸ਼ਟ ਲੋਕ ਹੀ ਹਮੇਸ਼ਾ ਜਾਂਚ ਏਜੰਸੀਆਂ ਦੀ ਕਾਰਵਾਈ ਤੋਂ ਡਰਦੇ ਹਨ। ਦਿੱਲੀ ਦੀ ਜਨਤਾ ਵੱਲੋਂ ਪੂਰੀ ਤਰ੍ਹਾਂ ਨਕਾਰੇ ਜਾ ਚੁੱਕੇ ਅਰਵਿੰਦ ਕੇਜਰੀਵਾਲ ਹੁਣ ਪੰਜਾਬ ਦੀ ਭੋਲੀ-ਭਾਲੀ ਜਨਤਾ ਨੂੰ ਗੁੰਮਰਾਹ ਕਰਨ ਦੀ ਅਸਫਲ ਕੋਸ਼ਿਸ਼ ਕਰ ਰਹੇ ਹਨ ਪਰ ਪੰਜਾਬ ਦੀ ਸਮਝਦਾਰ ਜਨਤਾ ਨੇ ਹੁਣ ਆਮ ਆਦਮੀ ਪਾਰਟੀ ਨੂੰ ਪੂਰੀ ਤਰ੍ਹਾਂ ਨਕਾਰਨ ਦਾ ਮਨ ਬਣਾ ਲਿਆ ਹੈ।