2 ਤੋਂ 4 ਫਰਵਰੀ ਤੱਕ ਚੱਲੇਗਾ ਅਕਾਂਕਸ਼ਾ ਹਾਟ ਪ੍ਰੋਗਰਾਮ
ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਅਧੀਨ ਸੰਪੂਰਨਤਾ ਅਭਿਆਨ
Publish Date: Mon, 02 Feb 2026 10:43 PM (IST)
Updated Date: Mon, 02 Feb 2026 10:46 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਅਧੀਨ ਸੰਪੂਰਨਤਾ ਅਭਿਆਨ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸਦਾ ਉਦਘਟਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਕੀਤਾ ਗਿਆ। ਇਸ ਤੋਂ ਇਲਾਵਾ ਅਕਾਂਕਸ਼ਾ ਹਾਟ ਦਾ ਵੀ ਉਦਘਾਟਨ ਕੀਤਾ ਗਿਆ, ਜੋ ਕਿ 2 ਫਰਵਰੀ ਤੋਂ 4 ਫਰਵਰੀ ਤੱਕ ਤਿੰਨ ਦਿਨਾਂ ਲਈ ਆਮ ਜਨਤਾ ਲਈ ਖੁੱਲ੍ਹਾ ਰਹੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੰਪੂਰਨਤਾ ਅਭਿਆਨ ਦਾ ਮੁੱਖ ਮਕਸਦ ਜ਼ਮੀਨੀ ਪੱਧਰ ਤੇ ਸਰਕਾਰੀ ਸਕੀਮਾਂ ਦੇ ਲਾਭ ਰਾਹੀਂ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ ਤੇ ਇਸ ਵਿਚ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਸਟਾਫ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਸਾਰੇ ਵਿਭਾਗਾਂ ਤੇ ਕਰਮਚਾਰੀਆਂ ਦੀ ਪ੍ਰਸੰਸਾ ਕਰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਮਰਪਣ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ। ਸਮਾਗਮ ਦੌਰਾਨ ਸਿਹਤ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਿੱਖਿਆ ਵਿਭਾਗ ਤੇ ਸਮਾਜਿਕ ਵਿਕਾਸ ਨਾਲ ਸਬੰਧਤ ਸਾਰੇ ਵਿਭਾਗਾਂ ਵੱਲੋਂ ਆਪਣੀਆਂ ਯੋਜਨਾਵਾਂ ਤੇ ਸਕੀਮਾਂ ਦੀ ਪ੍ਰਦਰਸ਼ਨੀ ਲਗਾਈ ਗਈ। ਨਾਲ ਹੀ ਸਵੈ-ਸਹਾਇਤਾ ਸਮੂਹਾਂ ਵੱਲੋਂ ਤਿਆਰ ਕੀਤੇ ਉਤਪਾਦਾਂ ਦੀ ਪ੍ਰਦਰਸ਼ਨੀ ਵੀ ਆਕਾਂਕਸ਼ਾ ਹਾਟ ਵਿਚ ਲਗਾਈ ਗਈ। ਇਸ ਮੌਕੇ ਏਡੀਸੀ (ਵਿਕਾਸ) ਤੇ ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਵੱਲੋਂ ਜ਼ਿਲ੍ਹੇ ਵਿਚ ਬਿਹਤਰ ਸੇਵਾਵਾਂ ਦੇ ਰਹੇ ਏਐੱਨਐਮਜ਼, ਆਸ਼ਾ ਵਰਕਰਸ ਤੇ ਸੀਐੱਚਓਜ਼ ਨੂੰ ਸ਼ਲਾਘਾਯੋਗ ਕੰਮ ਲਈ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਨੋਡਲ ਅਫਸਰ ਰਵਿੰਦਰਜੀਤ, ਡੀਈਓ ਐਲੀਮੈਂਟਰੀ ਮਮਤਾ ਬਜਾਜ ਤੇ ਡਿਪਟੀ ਡੀਈਓ ਰਾਕੇਸ਼ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।