ਨਸ਼ੇ ਦਾ ਸੇਵਨ ਕਰਨ ਵਾਲਾ ਕਾਬੂ
ਨਸ਼ੇ ਹੈਰੋਇਨ ਦਾ ਸੇਵਨ ਕਰਨ ਵਾਲਾ ਵਿਅਕਤੀ ਕਾਬੂ, ਮੁਕੱਦਮਾ ਦਰਜ
Publish Date: Thu, 08 Jan 2026 07:46 PM (IST)
Updated Date: Thu, 08 Jan 2026 07:48 PM (IST)
ਸੁਖਜਿੰਦਰ ਸਿੰਘ ਮੁਲਤਾਨੀ ਪੰਜਾਬੀ ਜਾਗਰਣ ਭੁਲੱਥ : ਥਾਣਾ ਭੁਲੱਥ ਦੇ ਮੁਖੀ ਰਣਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਤੇ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਬੀਤੀ ਸ਼ਾਮ ਜਦੋਂ ਪੁਲਿਸ ਪਾਰਟੀ ਗਸ਼ਤ ਦੌਰਾਨ ਖੱਸਣ ਰੋਡ ’ਤੇ ਜਾ ਰਹੀ ਸੀ ਤਾਂ ਇਤਲਾਹ ਮਿਲੀ ਕਿ ਖੱਸਣ ਰੋਡ ’ਤੇ ਸਥਿਤ ਸਰਕਾਰੀ ਪਾਣੀ ਵਾਲੀ ਮੋਟਰ ਦੇ ਕਮਰੇ ਪਿੱਛੇ ਇਕ ਨੌਜਵਾਨ ਸ਼ਰੇਆਮ ਨਸ਼ੇ ਦਾ ਸੇਵਨ ਕਰ ਰਿਹਾ ਹੈ। ਜਦੋਂ ਪੁਲਿਸ ਪਾਰਟੀ ਨੇ ਦੱਸੀ ਜਗ੍ਹਾ ’ਤੇ ਰੇਡ ਕੀਤੀ ਤਾਂ ਇਕ ਨੌਜਵਾਨ ਸ਼ਰੇਆਮ ਨਸ਼ੇ ਦਾ ਸੇਵਨ ਕਰ ਰਿਹਾ ਸੀ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਭੱਜਣ ਦੀ ਕੋਸ਼ਿਸ਼ ਕੀਤੀ। ਜਦੋਂ ਪੁਲਿਸ ਕਰਮਚਾਰੀਆਂ ਉਸ ਨੂੰ ਕਾਬੂ ਕਰਕੇ ਨਾਂ-ਪਤਾ ਪੁੱਛਿਆ, ਤਾਂ ਉਸਨੇ ਆਪਣਾ ਨਾਂ ਮਨੋਹਰ ਲਾਲ ਪੁੱਤਰ ਮਹਿੰਦਰ ਵਾਸੀ ਪਿੰਡ ਤਲਵਾੜਾ ਥਾਣਾ ਭੁਲੱਥ ,ਜ਼ਿਲਾ ਕਪੂਰਥਲਾ ਦੱਸਿਆ। ਉਕਤ ਵਿਅਕਤੀ ਨੂੰ ਕਾਬੂ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ ਗਿਆ।