- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਲੋਕਾਂ ਦਾ ਕੱਢਿਆ ਤੇਲ — ਕੇਂਦਰ ਸਰਕਾਰ ਖ਼ਿਲਾਫ਼ ਕਾਂਗਰਸ ਦਾ ਜ਼ਬਰਦਸਤ ਰੋਸ ਪ੍ਰਦਰਸ਼ਨ

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਅੱਜ ਸੁਲਤਾਨਪੁਰ ਲੋਧੀ ਵਿਚ ਕੇਂਦਰ ਸਰਕਾਰ ਖ਼ਿਲਾਫ਼ ਕਾਂਗਰਸ ਵੱਲੋਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਸੁਲਤਾਨਪੁਰ ਲੋਧੀ ਤੋਂ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕੀਤੀ, ਜਦਕਿ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ, ਵਰਕਰ ਤੇ ਸਮਰਥਕ ਮੌਜੂਦ ਰਹੇ। ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਦੇਸ਼ ਦੀ ਆਮ ਜਨਤਾ ਮਹਿੰਗਾਈ ਦੀ ਚੱਕੀ ਵਿਚ ਪੀਸੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਬੇਤਹਾਸ਼ਾ ਵਾਧੇ ਨੇ ਆਮ ਲੋਕਾਂ ਦਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਚੀਮਾ ਨੇ ਕਿਹਾ, “ਅੱਜ ਹਾਲਾਤ ਇਹ ਬਣ ਚੁੱਕੇ ਹਨ ਕਿ ਆਮ ਆਦਮੀ ਲਈ ਘਰ ਦਾ ਖਰਚ ਚਲਾਉਣਾ ਵੀ ਮੁਸ਼ਕਲ ਹੋ ਗਿਆ ਹੈ। ਪੈਟਰੋਲ-ਡੀਜ਼ਲ ਮਹਿੰਗਾ ਹੋਣ ਕਾਰਨ ਹਰ ਚੀਜ਼ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਕੇਂਦਰ ਸਰਕਾਰ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਸਿਰਫ਼ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਿਚ ਲੱਗੀ ਹੋਈ ਹੈ। ਭਾਜਪਾ ਸਰਕਾਰ ਨੇ ਦੇਸ਼ ਦੀ ਆਰਥਿਕਤਾ ਨੂੰ ਬਰਬਾਦ ਕਰ ਦਿੱਤਾ ਹੈ।”
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਤੁਰੰਤ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਾ ਕੇ ਆਮ ਲੋਕਾਂ ਨੂੰ ਰਾਹਤ ਦੇਣੀ ਚਾਹੀਦੀ ਹੈ, ਨਹੀਂ ਤਾਂ ਕਾਂਗਰਸ ਪਾਰਟੀ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਗੁਰਪ੍ਰੀਤ ਸਿੰਘ ਸਾਬਕਾ ਸਰਪੰਚ ਫੌਜੀ ਕਲੋਨੀ, ਨਰਿੰਦਰ ਸਿੰਘ ਗਿੱਲਾ ਸਾਬਕਾ ਸਰਪੰਚ ਬਲਦੇਵ ਸਿੰਘ ਰੰਗੀਲਪੁਰ ਸਾਬਕਾ ਬਲਾਕ ਸੰਮਤੀ ਮੈਂਬਰ, ਜਗਪਾਲ ਸਿੰਘ ਚੀਮਾ ਸਾਬਕਾ ਵਾਈਸ ਪ੍ਰਧਾਨ ਨਗਰ ਕੌਂਸਲ, ਹਰਜਿੰਦਰ ਸਿੰਘ ਜਿੰਦਾ ਸਾਬਕਾ ਵਾ. ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਮੋਨੂ ਭੰਡਾਰੀ, ਨਰਿੰਦਰ ਸਿੰਘ ਪੰਨੂ ਬਲਾਕ ਪ੍ਰਧਾਨ, ਰਮੇਸ਼ ਸਿੰਘ ਡਡਵਿੰਡੀ ਸਾਬਕਾ ਜ਼ਿਲਾ ਪ੍ਰਧਾਨ, ਕੁਲਦੀਪ ਸਿੰਘ ਮੰਗੂਪੁਰ, ਪਰਮਜੀਤ ਸਿੰਘ ਪੰਮਾ ਜੱਬੋਵਾਲ, ਰਵੀਪਾਲ ਸਿੰਘ ਦੀਪੇਵਾਲ, ਸੰਗਤ ਸਿੰਘ ਰੰਧਾਵਾ, ਬਲਵੰਤ ਸਿੰਘ ਸੁੱਖਾ ਬੂਲੇ, ਹਰਮਨਪ੍ਰੀਤ ਪਿੰਡ ਅਲੂਵਾਲ, ਅੰਮ੍ਰਿਤਪਾਲ ਸਿੰਘ ਜੈਨਪੁਰ, ਜਸਕਰਨ ਸਿੰਘ ਚੀਮਾ, ਬਲਜਿੰਦਰ ਸਿੰਘ ਪੀਏ, ਗੁਰਦੀਪ ਸਿੰਘ ਕਾਲਾ ਢਿੱਲੋਂ, ਦਵਿੰਦਰ ਕੁਮਾਰ ਡੀਕੇ, ਮਲਕੀਤ ਸਿੰਘ ਸੱਧੂਵਾਲ ਅਤੇ ਕਈ ਸੀਨੀਅਰ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਰਹੇ।