- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਗਵਾੜਾ ਦੇ ਨਜ਼ਦੀਕੀ ਪਿੰਡ ਚੱਕਹਕੀਮ ਤੋਂ ਇੱਕ ਬੇਹੱਦ ਦਰਦਨਾਕ ਅਤੇ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਵਿਆਹੁਤਾ ਮਹਿਲਾ ਦੀ ਭੇਤਭਰੇ ਹਾਲਾਤ 'ਚ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਕੌਰ ਵਜੋਂ ਹੋਈ ਹੈ, ਜੋ ਆਪਣੇ ਪਤੀ ਦਵਿੰਦਰ ਸਿੰਘ ਨਾਲ ਪਿੰਡ ਚੱਕ ਹਕੀਮ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਸੀ।

ਪੰਜਾਬੀ ਜਾਗਰਣ ਪ੍ਰਤੀਨਿਧ,ਫਗਵਾੜਾ : ਫਗਵਾੜਾ ਦੇ ਨਜ਼ਦੀਕੀ ਪਿੰਡ ਚੱਕਹਕੀਮ ਤੋਂ ਇੱਕ ਬੇਹੱਦ ਦਰਦਨਾਕ ਅਤੇ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਵਿਆਹੁਤਾ ਮਹਿਲਾ ਦੀ ਭੇਤਭਰੇ ਹਾਲਾਤ 'ਚ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਕੌਰ ਵਜੋਂ ਹੋਈ ਹੈ, ਜੋ ਆਪਣੇ ਪਤੀ ਦਵਿੰਦਰ ਸਿੰਘ ਨਾਲ ਪਿੰਡ ਚੱਕ ਹਕੀਮ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਡੀਐੱਸਪੀ ਫਗਵਾੜਾ ਸਮੇਤ ਪੁਲਿਸ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਡੀਐੱਸਪੀ ਫਗਵਾੜਾ ਪਲਵਿੰਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਪਿੰਡ ਚੱਕ ਹਕੀਮ ਵਿੱਚ ਇੱਕ ਮਹਿਲਾ ਦੀ ਲਾਸ਼ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਸੀ। ਇਸ ਤੋਂ ਬਾਅਦ ਪੁਲਿਸ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਜਾਂਚ ਦੌਰਾਨ ਸਾਹਮਣੇ ਆਇਆ ਕਿ ਮ੍ਰਿਤਕ ਕੁਲਵਿੰਦਰ ਕੌਰ ਇੱਕ ਫੈਕਟਰੀ ਵਿੱਚ ਕੰਮ ਕਰਦੀ ਸੀ, ਜਦਕਿ ਉਸਦਾ ਪਤੀ ਦਵਿੰਦਰ ਸਿੰਘ ਮਿਸਤਰੀ ਦਾ ਕੰਮ ਕਰਦਾ ਹੈ। ਮੁੱਢਲੀ ਜਾਂਚ ਅਨੁਸਾਰ ਦੋਵਾਂ ਵਿਚਾਲੇ ਅਕਸਰ ਘਰੇਲੂ ਝਗੜਾ ਰਹਿੰਦਾ ਸੀ। ਪੁਲਿਸ ਦੇ ਮੁਤਾਬਕ, ਦਵਿੰਦਰ ਸਿੰਘ ਨੇ ਕੁਲਵਿੰਦਰ ਕੌਰ ਦੇ ਸਿਰ 'ਤੇ ਗੰਭੀਰ ਸੱਟਾਂ ਮਾਰੀਆਂ, ਜਿਸ ਕਾਰਨ ਉਸਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮੁਲਜ਼ਮ ਆਪਣੇ ਪਿੰਡ ਤੋਂ ਫਰਾਰ ਹੋ ਗਿਆ।
ਡੀਐੱਸਪੀ ਪਲਵਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮ੍ਰਿਤਕ ਦੇ ਪਤੀ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।