ਫਗਵਾੜਾ ਇੰਨਵਾਇਰਨਮੈਂਟ ਐਸੋਸੀਏਸ਼ਨ ਨੇ ਵਿਦਿਆਰਥੀਆਂ ਨਾਲ ਮਨਾਇਆ ਵਿਸ਼ਵ ਧਰਤੀ ਦਿਵਸ
ਫਗਵਾੜਾ ਇੰਨਵਾਇਰਨਮੈਂਟ ਐਸੋਸੀਏਸ਼ਨ ਨੇ ਸਕੂਲੀ ਵਿਿਦਆਰਥੀਆਂ ਦੇ ਨਾਲ ਮਨਾਇਆ ਵਿਸ਼ਵ ਧਰਤੀ ਦਿਵਸ
Publish Date: Thu, 23 Apr 2026 08:06 PM (IST)
Updated Date: Fri, 24 Apr 2026 04:10 AM (IST)

ਕੈਪਸ਼ਨ-23ਪੀਐਚਜੀ13 ਫਗਵਾੜਾ ਇਨਵਾਇਰਨਮੈਂਟ ਐਸੋਸੀਏਸ਼ਨ ਵਲੋਂ ਮਨਾਏ ਗਏ ਧਰਤੀ ਦਿਵਸ ਮੌਕੇ ਸਕੂਲੀ ਬੱਚਿਆਂ ਨੂੰ ਸਨਮਾਨਤ ਕਰਦੇ ਹੋਏ ਪ੍ਰਬੰਧਕ। ਆਸ਼ੀਸ਼ ਸ਼ਰਮਾ, ਪੰਜਾਬੀ ਜਾਗਰਣ ਫਗਵਾੜਾ : ਫਗਵਾੜਾ ਇੰਨਵਾਇਰਨਮੈਂਟ ਐਸੋਸੀਏਸ਼ਨ ਵੱਲੋਂ ਸ਼੍ਰੀ ਕੇ.ਕੇ. ਸਰਦਾਨਾ ਦੀ ਸਰਪ੍ਰਸਤੀ ਤੇ ਸਕੱਤਰ ਮਲਕੀਅਤ ਸਿੰਘ ਰਗਬੋਤਰਾ ਦੀ ਅਗਵਾਈ ਹੇਠ ਵਿਸ਼ਵ ਧਰਤੀ ਦਿਵਸ ਸਕੂਲੀ ਵਿਦਿਆਰਥੀਆਂ ਨਾਲ ਮਨਾਇਆ ਗਿਆ, ਜਿਸਦਾ ਥੀਮ ‘ਸਾਡੀ ਸ਼ਕਤੀ, ਸਾਡਾ ਪਲੈਨਟ’ ਸੀ। ਸਮਾਗਮ ਦੀ ਆਰੰਭਤਾ ਜਯੋਤੀ ਪ੍ਰਜਵੱਲਿਤ ਕਰਕੇ ਕੀਤੀ ਗਈ। ਮਲਕੀਅਤ ਸਿੰਘ ਰਗਬੋਤਰਾ ਨੇ ਧਰਤੀ ਦਿਵਸ ਦੇ ਮਹੱਤਵ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਅਤੇ ਕਿਹਾ ਕਿ ਧਰਤੀ ‘ਤੇ ਵਾਤਾਵਰਣ ਦੀ ਸੁਰੱਖਿਆ ਲਈ ਵੱਧ ਤੋਂ ਵੱਧ ਦਰਖਤ ਲਗਾਉਣੇ ਅਤੇ ਕੁਦਰਤੀ ਸਰੋਤਾਂ ਦੀ ਰੱਖਿਆ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਸ ਦਿਨ ਨੂੰ ਮਨਾਉਣ ਦਾ ਮਕਸਦ ਧਰਤੀ ‘ਤੇ ਵੱਸਦੇ ਪ੍ਰਾਣੀਆਂ ਨੂੰ ਜਲਵਾਯੂ ‘ਚ ਬਦਲਾਅ ਦੇ ਨਾਲ ਧਰਤੀ ਨੂੰ ਹੋ ਰਹੇ ਨੁਕਸਾਨ ਪ੍ਰਤੀ ਜਾਗਰੁਕ ਕਰਨਾ ਹੈ। ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਦੇ ਭਾਸ਼ਣ, ਕਵਿਤਾ, ਪਲਾਂਟਰ ਮੇਕਿੰਗ, ਪੋਸਟਰ ਮੇਕਿੰਗ, ਕਰਾਫਟਿੰਗ, ਸਕੈੱਚ ਮੇਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ। ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਤ ਕੀਤਾ ਗਿਆ। ਜੱਜਾਂ ਦੀ ਭੂਮਿਕਾ ਵੰਦਨਾ ਸ਼ਰਮਾ, ਮੋਨਿਕਾ ਅਤੇ ਆਂਚਲ ਵਲੋਂ ਨਿਭਾਈ ਗਈ। ਵਿਦਿਆਰਥੀਆਂ ਨੂੰ ਪ੍ਰੋਜੈਕਟਰ ਰਾਹੀਂ ਧਰਤੀ ਦਿਵਸ ਬਾਰੇ ਫਿਲਮ ਦਿਖਾਈ ਗਈ ਅਤੇ ਵਿਦਿਆਰਥੀਆਂ ਨੂੰ ਧਰਤੀ ਦੀ ਸੰਭਾਲ ਵਿਚ ਸਹਿਯੋਗ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ, ਅਧਿਆਪਕਾਂ ਤੇ ਪਤਵੰਤਿਆਂ ਨੇ ਧਰਤੀ ਦੀ ਸੰਭਾਲ ਲਈ ਸਾਦਾ ਜੀਵਨ ਜੀਉਣ ਅਤੇ ਬੂਟੇ ਲਗਾ ਕੇ ਉਹਨਾਂ ਦੀ ਦੇਖਭਾਲ ਕਰਨ ਦਾ ਪ੍ਰਣ ਲਿਆ। ਸਵੱਛ ਭਾਰਤ ਮਿਸ਼ਨ ਦੇ ਫੈਸੀਲੀਟੇਟਰ ਸੁਨੀਤਾ ਸ਼ਰਮਾ ਅਤੇ ਉਹਨਾਂ ਦੇ ਸਹਿਯੋਗੀ ਆਸ਼ਾ ਰਾਣੀ ਨੇ ਪਲਾਸਟਿਕ ਦੀ ਵਰਤੋਂ ਨਾ ਕਰਕੇ ਧਰਤੀ ਦੀ ਸੇਵਾ ਕਰਨ ਦਾ ਸੁਨੇਹਾ ਦਿੱਤਾ। ਸਮਾਗਮ ਦੌਰਾਨ ਵਣ ਵਿਭਾਗ ਦੇ ਸਹਿਯੋਗ ਨਾਲ ਬੂਟੇ ਵੀ ਲਗਾਏ ਗਏ। ਇਸ ਮੌਕੇ ਮੋਹਨ ਲਾਲ ਤਨੇਜਾ, ਐਨ.ਐਸ. ਸੈਣੀ, ਐਸ.ਸੀ. ਚਾਵਲਾ, ਹਰਵਿੰਦਰ ਸਿੰਘ, ਸੁਖਪਾਲ, ਬੀ.ਐਮ. ਪੁਰੀ, ਨਰੇਸ਼ ਕੋਹਲੀ, ਸੁਧਾ ਬੇਦੀ, ਆਦਿ ਹਾਜਰ ਸਨ।