ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਦਿੱਤੀਆਂ ਵਧਾਈਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਫਗਵਾੜਾ ਦੇਆਗੂਆਂ ਨੇ ਦਿੱਤੀਆਂ ਵਧਾਈਆਂ
Publish Date: Fri, 20 Nov 2026 07:39 PM (IST)
Updated Date: Fri, 20 Nov 2026 07:43 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਗਾਤਾਰ ਛੇਵੀਂ ਵਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਫਗਵਾੜਾ ਦੇ ਆਗੂਆਂ ਵੱਲੋਂ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਭੂੰਗਰਨੀ, ਐੱਸਸੀ ਵਿੰਗ ਸੂਬਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਠੇਕੇਦਾਰ, ਸੂਬਾ ਯੂਥ ਮੀਤ ਪ੍ਰਧਾਨ ਅੰਮ੍ਰਿਤਪਾਲ ਸਿੰਘ ਕੁਲਾਰ, ਸ਼੍ਰੋਮਣੀ ਅਕਾਲੀ ਦਲ ਦੇ ਦਿਹਾਤੀ ਯੂਥ ਪ੍ਰਧਾਨ ਰਣਜੀਤ ਸਿੰਘ ਜੀਤੀ ਖੇੜਾ, ਵਪਾਰ ਵਿੰਗ ਦਿਹਾਤੀ ਪ੍ਰਧਾਨ ਜਸਵਿੰਦਰ ਸਿੰਘ ਘੁੰਮਣ ਨੇ ਕਿਹਾ ਕਿ ਐਡਵੋਕੇਟ ਧਾਮੀ ਦਾ ਮੁੜ ਪ੍ਰਧਾਨ ਚੁਣਿਆ ਜਾਣਾ ਉਨ੍ਹਾਂ ਦੀਆਂ ਪੰਥਕ ਸੇਵਾਵਾਂ, ਤਜਰਬੇ ਤੇ ਸਿੱਖ ਸੰਸਥਾਵਾਂ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ। ਆਗੂਆਂ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲੰਮੇ ਸਮੇਂ ਤੋਂ ਸਿੱਖ ਸੰਸਥਾ ਨਾਲ ਜੁੜੇ ਹੋਏ ਹਨ ਤੇ ਉਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਵੱਡਾ ਹਿੱਸਾ ਪੰਥਕ ਸੇਵਾਵਾਂ ਨੂੰ ਸਮਰਪਿਤ ਕੀਤਾ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਐਡਵੋਕੇਟ ਧਾਮੀ ਨੂੰ ਸਿੱਖ ਪੰਥ ਦੇ ਮਸਲਿਆਂ ਤੇ ਸਰੋਕਾਰਾਂ ਦੀ ਡੂੰਘੀ ਸਮਝ ਹੈ। ਉਹ ਸਿੱਖ ਸੰਘਰਸ਼ ਨਾਲ ਜੁੜੇ ਯੋਧਿਆਂ ਦੇ ਕੇਸਾਂ ਦੀ ਪੈਰਵੀ ਵੀ ਕਰਦੇ ਰਹੇ ਹਨ। ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਸਿੱਖ ਇਤਿਹਾਸ ਨਾਲ ਸਬੰਧਤ ਕਈ ਸ਼ਤਾਬਦੀਆਂ ਮਨਾਉਣ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੀ ਵਿੱਤੀ ਮਜ਼ਬੂਤੀ ਤੇ ਪ੍ਰਬੰਧਕੀ ਕਾਰਜਾਂ ਨੂੰ ਬਿਹਤਰ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ। ਅੰਤ ਵਿੱਚ ਆਗੂਆਂ ਨੇ ਆਸ ਪ੍ਰਗਟਾਈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪਣੇ ਨਵੇਂ ਕਾਰਜਕਾਲ ਦੌਰਾਨ ਵੀ ਸਿੱਖ ਪੰਥ ਦੀ ਚੜ੍ਹਦੀ ਕਲਾ, ਗੁਰਦੁਆਰਾ ਪ੍ਰਬੰਧਾਂ ਦੀ ਮਜ਼ਬੂਤੀ ਤੇ ਧਰਮ ਪ੍ਰਚਾਰ ਲਈ ਪੂਰੀ ਤਨਦੇਹੀ ਨਾਲ ਸੇਵਾਵਾਂ ਨਿਭਾਉਂਦੇ ਰਹਿਣਗੇ।