ਫਗਵਾੜਾ ਦੇ ਰੋਜ਼ ਗਾਰਡਨ ਦੀ ਬਦਲੇਗੀ ਨੁਹਾਰ, 2 ਕਰੋੜ ਦੀ ਲਾਗਤ ਨਾਲ ਵਿਕਾਸ ਕਾਰਜ ਜਾਰੀ ਫਗਵਾੜਾ ਦੇ ਰੋਜ਼ ਗਾਰਡਨ ਨੂੰ ਮਿਲੇਗੀ ਨਵੀਂ ਖੂਬਸੂਰਤੀ, 2 ਕਰੋੜ ਦੀ ਲਾਗਤ ਨਾਲ ਵਿਕਾਸ ਕਾਰਜ ਜਾਰੀ
Publish Date: Tue, 06 Oct 2026 07:32 PM (IST)
Updated Date: Tue, 06 Oct 2026 07:35 PM (IST)
ਵਿਜੇ ਸੋਨੀ, ਪੰਜਾਬੀ ਜਾਗਰਣ, ਫਗਵਾੜਾ ਫਗਵਾੜਾ ਸ਼ਹਿਰ ਦੀ ਸੁੰਦਰਤਾ ਨੂੰ ਹੋਰ ਨਿਖਾਰਨ ਅਤੇ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਵਾਤਾਵਰਨ ਮੁਹੱਈਆ ਕਰਵਾਉਣ ਲਈ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਰੋਜ਼ ਗਾਰਡਨ ਦੇ ਵਿਕਾਸ ਕਾਰਜਾਂ ਦਾ ਅੱਜ ਡਾ. ਰਾਜ ਕੁਮਾਰ ਚੱਬੇਵਾਲ ਨੇ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਵਿਕਾਸ ਕਾਰਜ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਅਤੇ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਲਈ ਕਿਹਾ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਫਗਵਾੜਾ ਨੂੰ ਹਰਿਆ-ਭਰਿਆ, ਸਾਫ਼-ਸੁਥਰਾ ਅਤੇ ਸੁੰਦਰ ਸ਼ਹਿਰ ਬਣਾਉਣ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਦੇਣਾ ਅਤੇ ਉਨ੍ਹਾਂ ਲਈ ਸੁੰਦਰ ਤੇ ਸਿਹਤਮੰਦ ਵਾਤਾਵਰਨ ਤਿਆਰ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਡਾ. ਚੱਬੇਵਾਲ ਨੇ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਸਮੇਂ ਸਿਰ ਮੁਕੰਮਲ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਰੋਜ਼ ਗਾਰਡਨ ਦੇ ਤਿਆਰ ਹੋਣ ਨਾਲ ਇਲਾਕਾ ਵਾਸੀਆਂ ਨੂੰ ਸੈਰ ਕਰਨ, ਕਸਰਤ ਕਰਨ ਅਤੇ ਆਪਣੇ ਵਿਹਲੇ ਸਮੇਂ ਨੂੰ ਬਿਤਾਉਣ ਲਈ ਇੱਕ ਵਧੀਆ, ਸਾਫ਼-ਸੁਥਰਾ ਅਤੇ ਸੁੰਦਰ ਸਥਾਨ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਰੋਜ਼ ਗਾਰਡਨ ਦੇ ਵਿਕਾਸ ’ਤੇ ਲਗਭਗ 2 ਕਰੋੜ ਰੁਪਏ ਦੀ ਲਾਗਤ ਆ ਰਹੀ ਹੈ ਅਤੇ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ। ਉਨ੍ਹਾਂ ਕਿਹਾ ਕਿ ਡੇਢ ਕੁ ਮਹੀਨੇ ਦੇ ਅੰਦਰ ਰੋਜ਼ ਗਾਰਡਨ ਬਣ ਕੇ ਤਿਆਰ ਹੋ ਜਾਵੇਗਾ, ਜਿਸ ਤੋਂ ਬਾਅਦ ਇਹ ਫਗਵਾੜਾ ਸ਼ਹਿਰ ਦੀ ਸੁੰਦਰਤਾ ਵਿੱਚ ਹੋਰ ਵਾਧਾ ਕਰੇਗਾ ਅਤੇ ਲੋਕਾਂ ਲਈ ਇੱਕ ਆਕਰਸ਼ਣ ਦਾ ਕੇਂਦਰ ਬਣੇਗਾ।ਇਸ ਮੌਕੇ ਡਾ. ਰਾਜ ਕੁਮਾਰ ਚੱਬੇਵਾਲ,ਮੇਅਰ ਰਾਮਪਾਲ ੳੱੁਪਲ,ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ ਵੀ ਮੌਜੂਦ ਸਨ।