ਖਿਡਾਰੀ ਰਨਵੀਰ ਕਾਹਲੋਂ ਨੂੰ ਸਦਮਾ, ਮਾਤਾ ਦਾ ਦੇਹਾਂਤ
ਖਿਡਾਰੀ ਰਨਵੀਰ ਕਾਹਲੋਂ ਨੂੰ ਸਦਮਾ ਮਾਤਾ ਦਾ ਦੇਹਾਂਤ
Publish Date: Fri, 16 Jan 2026 06:26 PM (IST)
Updated Date: Fri, 16 Jan 2026 06:28 PM (IST)

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਫਗਵਾੜਾ : ਪਿੰਡ ਸਾਹਨੀ ਦੀ ਸਮਾਜਸੇਵੀ ਸ਼ਖ਼ਸੀਅਤ ਅਤੇ ਅੰਤਰਰਾਸ਼ਟਰੀ ਫੁੱਟਬਾਲ ਖਿਡਾਰੀ ਰਨਵੀਰ ਸਿੰਘ ਕਾਹਲੋਂ ਜੌਹਨ ਕਾਹਲੋਂ ਦੇ ਸਤਿਕਾਰਯੋਗ ਮਾਤਾ ਜੀ ਬੀਬੀ ਪਰਮਜੀਤ ਕੌਰ ਕਾਹਲੋਂ ਧਰਮ ਪਤਨੀ ਪਿਆਰਾ ਸਿੰਘ ਕਾਹਲੋਂ ਮਾਹੀਕੇ ਦਾ ਅਚਾਨਕ ਅਮਰੀਕਾ ’ਚ ਦੇਹਾਂਤ ਹੋ ਗਿਆ। ਉਹ ਕਰੀਬ 77 ਸਾਲਾਂ ਦੇ ਸਨ। ਉਨ੍ਹਾਂ ਦੇ ਅਚਾਨਕ ਦੇਹਾਂਤ ਨਾਲ ਪਿੰਡ ਸਾਹਨੀ ’ਚ ਸੋਗ ਦੀ ਲਹਿਰ ਦੌੜ ਗਈ ਹੈ। ਬੀਬੀ ਪਰਮਜੀਤ ਕੌਰ ਕਾਹਲੋਂ ਇਕ ਬਹੁਤ ਹੀ ਮਿਹਨਤੀ ਅਤੇ ਮਿਲਣਸਾਰ ਸੁਭਾਅ ਦੇ ਮਾਲਕ ਸਨ। ਉਹ ਇਕ ਧਾਰਮਿਕ ਬਿਰਤੀ ਵਾਲੇ ਇਨਸਾਨ ਸਨ ਅਤੇ ਹਰ ਸਮੇਂ ਨਿਮਰਤਾ ਵਿਚ ਰਹਿੰਦਿਆਂ ਵਾਹਿਗੁਰੂ ਪਰਮਾਤਮਾ ਦੇ ਨਾਮ ਦਾ ਸਿਮਰਨ ਕਰਿਆ ਕਰਦੇ ਸਨ। ਉਨ੍ਹਾਂ ਦੇ ਅਚਾਨਕ ਅਕਾਲ ਚਲਾਣੇ ਨਾਲ ਇਕੱਲੇ ਕਾਹਲੋਂ ਪਰਿਵਾਰ ਨੂੰ ਹੀ ਨਹੀਂ ਸਗੋਂ ਸਮੂਹ ਸਨੇਹੀਆਂ ਨੂੰ ਨਾ ਪੂਰਿਆ ਜਾਣ ਵਾਲ਼ਾ ਘਾਟਾ ਪਿਆ ਹੈ। ਉਨ੍ਹਾਂ ਦੇ ਅਚਾਨਕ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਸਾਹਿਬ ਮਹਾਨ ਤਪੱਸਵੀ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਦੇ ਤਪ ਅਸਥਾਨ ਸ਼੍ਰੀ ਹਰਗੋਬਿੰਦਗੜ੍ਹ ਭੋਗ ਪੁਰ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਪ੍ਰਮੇਸ਼ਰ ਸਿੰਘ, ਸਾਈਂ ਬਾਬਾ ਕਰਨੈਲ ਸ਼ਾਹ ਗੱਦੀ ਨਸ਼ੀਨ ਦਰਬਾਰ ਬਾਬਾ ਮੰਗੂ ਸ਼ਾਹ ਜੀ ਸਾਹਨੀ, ਹੈੱਡ ਗ੍ਰੰਥੀ ਗੁਰਦੁਆਰਾ ਸਾਹਿਬ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ, ਭਾਈ ਗੁਰਦੀਪ ਸਿੰਘ ਪ੍ਰੇਮ ਪੁਰ, ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਾਹਨੀ, ਬਾਬਾ ਮਹੇਸ਼ ਚੰਦਰ ਮੁੱਖ ਪੁਜਾਰੀ ਸ਼ਿਵ ਮੰਦਿਰ ਸਾਹਨੀ, ਸਰਕਾਰੀ ਹਾਈ ਸਕੂਲ ਸਾਹਨੀ ਦੇ ਹੈੱਡ ਮਾਸਟਰ ਕੇਵਲ ਲਾਲ, ਮਾਸਟਰ ਰਾਵਿੰਦਰ ਪਾਲ ਨਾਰੂੜ, ਮਾਸਟਰ ਗੁਰਵਿੰਦਰ ਸਿੰਘ ਸਮੇਤ ਸਮੂਹ ਸਟਾਫ਼, ਸਾਬਕਾ ਸਕੂਲ ਇੰਚਾਰਜ ਸਤਨਾਮ ਸਿੰਘ ਡੀਪੀ, ਸਾਬਕਾ ਸਰਪੰਚ ਰਾਮ ਪਾਲ ਸਾਹਨੀ, ਅਜੀਤ ਸਿੰਘ, ਰਣਜੀਤ ਸਿੰਘ, ਮੁਖਤਿਆਰ ਚੰਦ, ਸੁਰਜੀਤ ਸਿੰਘ, ਕੁਲਦੀਪ ਕੁਮਾਰ ਸਮੇਤ ਹੋਰ ਬਹੁਤ ਸਾਰੇ ਇਲਾਕਾ ਵਾਸੀਆਂ ਵੱਲੋਂ ਉਨ੍ਹਾਂ ਦੇ ਅਚਾਨਕ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ ਤੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਤੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਵਾਹਿਗੁਰੂ ਪਰਮਾਤਮਾ ਜੀ ਅੱਗੇ ਅਰਦਾਸ ਬੇਨਤੀ ਕੀਤੀ ਗਈ ਹੈ। ਕੈਪਸ਼ਨ- ਸਵ. ਬੀਬੀ ਪਰਮਜੀਤ ਕੌਰ ਕਾਹਲੋਂ।