ਆਰੋਮਾ ਇੰਸਟੀਚਿਊਟ ਫਗਵਾੜਾ ’ਚ ਨਸ਼ਾ ਮੁਕਤੀ ਲਈ ਸਹੁੰ ਚੁੱਕੀ
ਆਰੋਮਾ ਇੰਸਟੀਚਿਊਟ ਫਗਵਾੜਾ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ 2026 ਤਹਿਤ ਸਹੁੰ ਚੁੱਕ ਸਮਾਗਮ
Publish Date: Thu, 01 Oct 2026 07:15 PM (IST)
Updated Date: Thu, 01 Oct 2026 07:16 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਜਾਗਰੂਕ ਕਰਨ ਦੇ ਉਦੇਸ਼ ਨਾਲ ਆਰੋਮਾ ਇੰਸਟੀਚਿਊਟ, ਫਗਵਾੜਾ ਤੇ ਹੁਸ਼ਿਆਰਪੁਰ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ 2026 ਤਹਿਤ ਵਿਸ਼ੇਸ਼ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਦੋਵਾਂ ਕੈਂਪਸਾਂ ਦੇ 150 ਤੋਂ ਵੱਧ ਵਿਦਿਆਰਥੀਆਂ ਤੇ ਸਟਾਫ ਮੈਂਬਰਾਂ ਨੇ ਭਾਗ ਲਿਆ ਤੇ ਨਸ਼ਿਆਂ ਤੋਂ ਦੂਰ ਰਹਿਣ ਤੇ ਸਮਾਜ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਲਈ “ਸੇਅ ਨੋ ਟੂ ਡਰੱਗਜ਼” ਦੀ ਸਹੁੰ ਚੁੱਕੀ। ਸਮਾਗਮ ਦੌਰਾਨ ਹਰ ਵਿਦਿਆਰਥੀ ਨੇ ਸਰਕਾਰੀ ਪੋਰਟਲ ਤੇ ਰਜਿਸਟ੍ਰੇਸ਼ਨ ਕਰਵਾਈ ਤੇ ਸਹੁੰ ਚੁੱਕਣ ਉਪਰੰਤ ਸਰਕਾਰੀ ਸਰਟੀਫਿਕੇਟ ਵੀ ਪ੍ਰਾਪਤ ਕੀਤਾ। ਇਸ ਨਾਲ ਵਿਦਿਆਰਥੀਆਂ ਦੀ ਇਸ ਜਾਗਰੂਕਤਾ ਮੁਹਿੰਮ ਵਿੱਚ ਭਾਗੀਦਾਰੀ ਨੂੰ ਪ੍ਰਮਾਣਿਤ ਕੀਤਾ ਗਿਆ। ਆਰੋਮਾ ਇੰਸਟੀਚਿਊਟ ਵੱਲੋਂ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਗਿਆ ਕਿ ਨਸ਼ਿਆਂ ਤੋਂ ਮੁਕਤ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਵਿਦਿਆਰਥੀਆਂ ਨੇ ਵੀ ਨਸ਼ਿਆਂ ਤੋਂ ਦੂਰ ਰਹਿਣ ਤੇ ਆਪਣੇ ਪਰਿਵਾਰਾਂ, ਦੋਸਤਾਂ ਤੇ ਸਮਾਜ ਵਿੱਚ ਇਸ ਸਬੰਧੀ ਜਾਗਰੂਕਤਾ ਪੈਦਾ ਕਰਨ ਦਾ ਸੰਕਲਪ ਲਿਆ।