- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਰੋਮਾ ਇੰਸਟੀਚਿਊਟ ਫਗਵਾੜਾ ਅਤੇ ਹੁਸ਼ਿਆਰਪੁਰ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ 2026 ਤਹਿਤ ਸਹੁੰ ਚੁੱਕ ਸਮਾਗਮ

ਪੰਜਾਬੀ ਜਾਗਰਣ ਪ੍ਰਤੀਨਿੱਧ
ਫਗਵਾੜਾ : ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਜਾਗਰੂਕ ਕਰਨ ਦੇ ਉਦੇਸ਼ ਨਾਲ ਆਰੋਮਾ ਇੰਸਟੀਚਿਊਟ, ਫਗਵਾੜਾ ਤੇ ਹੁਸ਼ਿਆਰਪੁਰ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ 2026 ਤਹਿਤ ਵਿਸ਼ੇਸ਼ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਦੋਵਾਂ ਕੈਂਪਸਾਂ ਦੇ 150 ਤੋਂ ਵੱਧ ਵਿਦਿਆਰਥੀਆਂ ਤੇ ਸਟਾਫ ਮੈਂਬਰਾਂ ਨੇ ਭਾਗ ਲਿਆ ਤੇ ਨਸ਼ਿਆਂ ਤੋਂ ਦੂਰ ਰਹਿਣ ਤੇ ਸਮਾਜ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਲਈ “ਸੇਅ ਨੋ ਟੁ ਡਰੱਗਸ” ਦੀ ਸਹੁੰ ਚੁੱਕੀ। ਸਮਾਗਮ ਦੌਰਾਨ ਹਰ ਵਿਦਿਆਰਥੀ ਨੇ ਸਰਕਾਰੀ ਪੋਰਟਲ 'ਤੇ ਰਜਿਸਟ੍ਰੇਸ਼ਨ ਕਰਵਾਈ ਤੇ ਸਹੁੰ ਚੁੱਕਣ ਉਪਰੰਤ ਸਰਕਾਰੀ ਸਰਟੀਫਿਕੇਟ ਵੀ ਪ੍ਰਾਪਤ ਕੀਤਾ। ਇਸ ਨਾਲ ਵਿਦਿਆਰਥੀਆਂ ਦੀ ਇਸ ਜਾਗਰੂਕਤਾ ਮੁਹਿੰਮ ਵਿੱਚ ਭਾਗੀਦਾਰੀ ਨੂੰ ਪ੍ਰਮਾਣਿਤ ਕੀਤਾ ਗਿਆ।
ਆਰੋਮਾ ਇੰਸਟੀਚਿਊਟ ਵੱਲੋਂ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਗਿਆ ਕਿ ਨਸ਼ਿਆਂ ਤੋਂ ਮੁਕਤ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਵਿਦਿਆਰਥੀਆਂ ਨੇ ਵੀ ਨਸ਼ਿਆਂ ਤੋਂ ਦੂਰ ਰਹਿਣ ਤੇ ਆਪਣੇ ਪਰਿਵਾਰਾਂ, ਦੋਸਤਾਂ ਤੇ ਸਮਾਜ ਵਿੱਚ ਇਸ ਸਬੰਧੀ ਜਾਗਰੂਕਤਾ ਪੈਦਾ ਕਰਨ ਦਾ ਸੰਕਲਪ ਲਿਆ। “ਨਸ਼ਿਆਂ ਨੂੰ ਨਾਂਹ-ਸਿਹਤਮੰਦ ਤੇ ਉੱਜਵਲ ਭਵਿੱਖ ਨੂੰ ਹਾਂ” ਦੇ ਸੰਦੇਸ਼ ਨਾਲ ਇਹ ਸਹੁੰ ਚੁੱਕ ਸਮਾਗਮ ਸੰਪੰਨ ਹੋਇਆ।