ਪੀਐੱਮ ਸ਼੍ਰੀ ਸਕੂਲ ਦੇ ਨਤੀਜੇ ਰਹੇ ਸ਼ਾਨਦਾਰ
ਪੀਐਮਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਨਤੀਜੇ ਰਹੇ ਸ਼ਾਨਦਾਰ
Publish Date: Thu, 14 May 2026 07:21 PM (IST)
Updated Date: Thu, 14 May 2026 07:24 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜੇ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ। ਸਕੂਲ ਪ੍ਰਿੰਸੀਪਲ ਮੀਨੂ ਗੁਪਤਾ ਜੀ ਨੇ ਇਹ ਖੁਸ਼ਖਬਰੀ ਸਾਂਝੀ ਕਰਦਿਆਂ ਦੱਸਿਆ ਕਿ ਸਕੂਲ ਵਿਚੋਂ ਸੁਦਿਕਸ਼ਾ 12ਵੀਂ ਦੀ ਵਿਦਿਆਰਥਣਾਂ ਨੇ 487/500 ਅੰਕ (97.4%) ਬੋਰਡ ਦੀ ਮੈਰਿਟ ਸੂਚੀ ਵਿਚ ਰੈਂਕ ਨੰਬਰ 14 ਤੇ ਮੈਰਿਟ ਸੂਚੀ ਵਿਚ 107 ਨੰਬਰ ਲੈ ਕੇ ਮਾਪਿਆਂ ਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਦੂਸਰੇ ਸਥਾਨ ’ਤੇ ਅਨਮੋਲਪ੍ਰੀਤ 480/500 ਅੰਕਾਂ (96%) ਨਾਲ ਰਹੀ, ਤੀਸਰੇ ਸਥਾਨ ਉੱਤੇ ਪ੍ਰਭਜੀਤ ਕੌਰ 471/500(94.2%) ਰਹੀ। ਇਸ ਮੌਕੇ ਪ੍ਰਿੰਸੀਪਲ ਮੀਨੂ ਗੁਪਤਾ ਨੇ ਆਖਿਆ ਕਿ ਜ਼ਿੰਦਗੀ ਵਿਚ ਮਿਹਨਤ ਕਰਨ ਨਾਲ ਹੀ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਜਾ ਸਕਦਾ। ਉਨ੍ਹਾਂ ਸਮੁੱਚੇ ਸਟਾਫ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ।