ਦੀਵਾਲੀ ਦੇ ਮੱਦੇਨਜ਼ਰ ਪੁਲਸ ਪ੍ਰਸ਼ਾਸਨ ਚੌਕਸ ਹੋਇਆ ਦੀਵਾਲੀ ਦੇ ਮੱਦੇਨਜ਼ਰ ਪੁਲਸ ਪ੍ਰਸ਼ਾਸਨ ਚੌਕਸ ਹੋਇਆ
Publish Date: Fri, 06 Nov 2026 08:48 PM (IST)
Updated Date: Sat, 07 Nov 2026 04:06 AM (IST)
ਦੀਵਾਲੀ ਮੌਕੇ ਲੋਕ ਪੁਲਸ ਪ੍ਰਸ਼ਾਸਨ ਨਾਲ ਸਹਿਯੋਗ ਕਰਨ : ਐੱਸਐੱਚਓ ਸੋਨਮਦੀਪ ਕੌਰ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਦੀਵਾਲੀ ਦੇ ਤਿਉਹਾਰ ਨੂੰ ਸਮੂਹ ਦੇਸ਼ ਵਾਸੀ ਬੜੀ ਹੀ ਸ਼ਰਧਾ ਭਾਵਨਾ ਤੇ ਉਤਸਾਹ ਨਾਲ ਮਨਾਉਂਦੇ ਹਨ ਅਤੇ ਇਸ ਦਿਨ ਖੁਸ਼ੀ ਵਿੱਚ ਵੱਡੀ ਪੱਧਰ ਤੇ ਪਟਾਕੇ ਆਦਿ ਚਲਾਏ ਜਾਂਦੇ ਹਨ ਜਿਸ ਨਾਲ ਕਈ ਵਾਰ ਅਚਾਨਕ ਕੋਈ ਅਣਸੁਖਾਵੀਂ ਘਟਨਾ ਵਾਪਰ ਜਾਂਦੀ ਹੈ ਅਜਿਹੀ ਕਿਸੇ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਪੁਲਸ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾਂਦੇ ਹਨ ਅਤੇ ਸਮੇਂ-ਸਮੇਂ ’ਤੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਂਦਾ ਹੈ। ਦੀਵਾਲੀ ਦੇ ਤਿਉਹਾਰ ਸਬੰਧੀ ਮੁੱਖ ਅਫਸਰ ਥਾਣਾ ਤਲਵੰਡੀ ਚੌਧਰੀਆਂ ਸੋਨਮਦੀਪ ਕੌਰ ਨੇ ਸਮੂਹ ਇਲਾਕੇ ਦੇ ਨਾਗਰਿਕਾਂ ਨੂੰ ਦਿਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਦੀਵਾਲੀ ਦੇ ਸ਼ੁੱਭ ਤਿਓਹਾਰ ਦੌਰਾਨ ਸੁਰੱਖਿਆ ਨੂੰ ਮੱਦੇਨਜ਼ਰ ਕਿਸੇ ਵੀ ਦੁਕਾਨ ਵਿੱਚ ਪਟਾਕੇ ਆਦਿ ਸਟੋਰ ਨਾ ਕੀਤੇ ਜਾਣ ਤਾਂ ਜੋ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ। ਉਹਨਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈ ਜਾਵੇ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਦੀਵਾਲੀ ਦੇ ਤਿਉਹਾਰ ਮੌਕੇ ਇਲਾਕੇ ਭਰ ’ਚ ਪੁਲਿਸ ਪ੍ਰਸ਼ਾਸਨ ਵੱਲੋਂ ਵਰਤੀ ਜਾ ਰਹੀ ਮੁਸ਼ਤੈਦੀ ਵਿੱਚ ਸਹਿਯੋਗ ਕਰਨ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਉਹਨਾਂ ਦੱਸਿਆ ਕਿ ਤਿਉਹਾਰਾਂ ਮੱਦੇਨਜ਼ਰ ਥਾਣਾ ਤਲਵੰਡੀ ਚੌਧਰੀਆਂ ਪੁਲਸ ਵਲੋਂ ਸਪੈਸ਼ਲ ਨਾਕਾਬੰਦੀ ਕੀਤੀ ਜਾ ਰਹੀ ਹੈ ।