ਫੇਰੀ ਵਾਲੇ ਨਾਲ ਲੁੱਟ-ਖੋਹ ਕਰਨ ਵਾਲਾ ਕਾਬੂ
ਫੇਰੀ ਵਾਲੇ ਨਾਲ ਲੁੱਟਖੋਹ ਕਰਨ ਵਾਲਾ ਪੁਲਿਸ ਅੜਿੱਕੇ
Publish Date: Fri, 20 Mar 2026 06:44 PM (IST)
Updated Date: Fri, 20 Mar 2026 06:46 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਐੱਸਐੱਸਪੀ ਗੌਰਵ ਤੂਰਾ ਦੀ ਅਗਵਾਈ ਹੇਠ ਮਾੜੇ ਅਨਸਰਾਂ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਐੱਸਪੀ ਮਾਧਵੀ ਸ਼ਰਮਾ, ਡੀਐੱਸਪੀ ਭਰਤ ਭੂਸ਼ਣ ਦੀ ਅਗਵਾਈ ਹੇਠ ਐੱਸਐੱਚਓ ਥਾਣਾ ਸਦਰ ਸੋਨਮਦੀਪ ਕੌਰ ਨੇ ਫੇਰੀ ਲਗਾਉਣ ਵਾਲੇ ਨਾਲ ਲੁੱਟ-ਖੋਹ ਕਰਨ ਵਾਲੇ ਨੂੰ ਗ੍ਰਿਫਤਾਰ ਕਰ ਲਿਆ। ਜਾਣਕਾਰੀ ਦਿੰਦਿਆਂ ਐੱਸਪੀ ਮਾਧਵੀ ਸ਼ਰਮਾ ਨੇ ਦੱਸਿਆ ਕਿ ਬੀਤੀ 15 ਮਾਰਚ ਨੂੰ ਸ਼ੌਕਤ ਅਲੀ ਪੁੱਤਰ ਲਿਆਕਤ ਅਲੀ ਵਾਸੀ ਮੁਹੱਲਾ ਭਗਤਪੁਰਾ ਤੋਂ ਅਣਪਛਾਤੇ ਵਿਅਕਤੀ ਵੱਲੋਂ ਲੁੱਟ-ਖੋਹ ਕਰਕੇ 11,000 ਜਬਰੀ ਖੋਹ ਲਏ ਸਨ। ਇਸ ਸਬੰਧੀ ਥਾਣਾ ਸਦਰ ਫਗਵਾੜਾ ਦੀ ਐੱਸਐੱਚਓ ਸੋਨਮਦੀਪ ਵੱਲੋਂ ਡੁੰਘਾਈ ਨਾਲ ਤਫਤੀਸ਼ ਕਰਦੇ ਹੋਏ ਪਰਮਜੀਤ ਸਿੰਘ ਪੁੱਤਰ ਹਰਮੇਸ਼ ਲਾਲ ਪੁੱਤਰ ਪੂਰਨ ਚੰਦ ਵਾਸੀ ਢੱਕ ਪੰਡੋਰੀ ਨੂੰ ਨਾਮਜ਼ਦ ਕਰਕੇ 24 ਘੰਟੇ ਵਿਚ ਹੀ ਮੁਕੱਦਮੇ ਨੂੰ ਟਰੇਸ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮ ਕੋਲੋਂ ਲੁੱਟੀ ਹੋਈ ਰਕਮ ਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ। ਐੱਸਪੀ ਮਾਧਵੀ ਸ਼ਰਮਾ ਨੇ ਸ਼ਰਾਰਤੀ ਅਨਸਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸਬ-ਡਿਵੀਜ਼ਨ ਫਗਵਾੜਾ ਅੰਦਰ ਜੇਕਰ ਕੋਈ ਵੀ ਸ਼ਰਾਰਤੀ ਅਨਸਰ ਸ਼ਹਿਰ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ’ਤੇ ਸਖਤ ਕਾਰਵਾਈ ਕੀਤੀ ਜਾਵੇਗੀ।