ਪੁਲਿਸ ਵੱਲੋਂ ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ ਤੇ ਕਾਰ ਸਮੇਤ 2 ਕਾਬੂ ਪੁਲਿਸ ਵੱਲੋਂ 5 ਗ੍ਰਾਂਮ ਹੈਰੋਇਨ ,40 ਨਸ਼ੀਲੀਆਂ ਗੋਲੀਆਂ, ਕਾਰ ਸਮੇਤ 2 ਕਾਬੂ
Publish Date: Thu, 08 Oct 2026 09:05 PM (IST)
Updated Date: Thu, 08 Oct 2026 09:08 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਸੁਲਤਾਨਪੁਰ ਲੋਧੀ : ਨਸ਼ੇ ਦਾ ਕਾਰੋਬਾਰ ਕਰਨ ਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਐੱਸਐੱਸਪੀ ਗੌਰਵ ਤੂਰਾ ਦੀ ਨਿਗਰਾਨੀ ਹੇਠ ਹਰਿੰਦਰ ਸਿੰਘ ਪੁਲਿਸ ਕਪਤਾਨ ਤੇ ਧੁਰੇਂਦਰ ਵਰਮਾ ਸਹਾਇਕ ਪੁਲਿਸ ਕਪਤਾਨ ਸੁਲਤਾਨਪੁਰ ਲੋਧੀ ਦੀਆਂ ਹਦਾਇਤਾਂ ’ਤੇ ਦਵਿੰਦਰ ਪਾਲ ਮੁੱਖ ਅਫਸਰ ਥਾਣਾ ਸੁਲਤਾਨਪੁਰ ਲੋਧੀ ਦੀ ਅਗਵਾਈ ਵਿੱਚ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਟੀਮ ਨੇ 5 ਗ੍ਰਾਮ ਹੈਰੋਇਨ ਤੇ 40 ਨਸ਼ੇ ਵਾਲੀਆਂ ਗੋਲੀਆਂ ਸਮੇਤ ਸਵਿਫਟ ਕਾਰ ਵਿੱਚ ਸਵਾਰ 2 ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ, ਇੰਚਾਰਜ ਚੌਕੀ ਮੋਠਾਂਵਾਲਾ ਥਾਣਾ ਸੁਲਤਾਨਪੁਰ ਲੋਧੀ ਸਮੇਤ ਪੁਲਿਸ ਪਾਰਟੀ ਅੱਡਾ ਤਾਸ਼ਪੁਰ ਮੌਜੂਦ ਸਨ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਹਰਵਿੰਦਰ ਸਿੰਘ ਪੁੱਤਰ ਸੋਖਾ ਸਿੰਘ ਵਾਸੀ ਪਿੰਡ ਨੱਲ ਥਾਣਾ ਲੋਹੀਆਂ ਜ਼ਿਲ੍ਹਾ ਜਲੰਧਰ ਤੇ ਮਨਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਜਲਾਲਪੁਰ ਥਾਣਾ ਲੋਹੀਆਂ ਜ਼ਿਲ੍ਹਾ ਜਲੰਧਰ ਜੋ ਨਸ਼ੇ ਵੇਚਣ ਦੇ ਆਦੀ ਹਨ ਤੇ ਇਸ ਸਮੇਂ ਵੀ ਸਵਿਫਟ ਕਾਰ ਵਿੱਚ ਸਵਾਰ ਹੋ ਕੇ ਪਿੰਡ ਤੋਤੀ ਤੋਂ ਸ਼ੇਰਪੁਰ ਦੋਨਾਂ ਵਾਲੀ ਸੜਕ ’ਤੇ ਨਸ਼ਾ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੇ ਹਨ। ਮੁਖਬਰ ਵੱਲੋਂ ਇਤਲਾਹ ਮਿਲਣ ਤੇ ਗੁਰਪ੍ਰੀਤ ਸਿੰਘ ਇੰਚਾਰਜ ਚੌਕੀ ਮੋਠਾਂਵਾਲਾ ਸਮੇਤ ਪੁਲਿਸ ਪਾਰਟੀ ਵੱਲੋਂ ਰੇਡ ਕਰਕੇ ਹਰਵਿੰਦਰ ਸਿੰਘ ਤੇ ਮਨਜੀਤ ਸਿੰਘ ਨੂੰ ਸਮੇਤ ਸਵਿਫਟ ਕਾਰ ਦੇ ਕਾਬੂ ਕਰਕੇ 5 ਗ੍ਰਾਮ ਹੈਰੋਇਨ ਤੇ 40 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰਕੇ ਐੱਨਡੀਪੀਐੱਸ ਐਕਟ ਤਹਿਤ ਥਾਣਾ ਸੁਲਤਾਨਪੁਰ ਲੋਧੀ ਵਿਖੇ ਮਾਮਲਾ ਰਜਿਸਟਰ ਕੀਤਾ ਗਿਆ। ਪੁੱਛਗਿਛ ਦੌਰਾਨ ਹਰਵਿੰਦਰ ਸਿੰਘ ਤੇ ਮਨਜੀਤ ਸਿੰਘ ਨੇ ਦੱਸਿਆ ਕਿ ਉਹ ਪੈਸੇ ਦੇ ਲਾਲਚ ਦੇ ਵਿੱਚ ਇਹ ਧੰਦਾ ਕਰਦੇ ਸਨ। ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।