ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਕੀਤੇ ਨਜ਼ਰਬੰਦ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੋਨ ਨਡਾਲਾ ਦੇ ਆਗੂਆਂ ਨੂੰ ਪੁਲਿਸ ਵਲੋਂ ਕੀਤਾ ਡੀਟੇਨ
Publish Date: Fri, 05 Dec 2025 08:35 PM (IST)
Updated Date: Sat, 06 Dec 2025 04:12 AM (IST)

ਚੰਨਪ੍ਰੀਤ ਸਿੰਘ ਕੰਗ, ਪੰਜਾਬੀ ਜਾਗਰਣ, ਨਡਾਲਾ : ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤੇ ਬਿਜਲੀ ਸੋਧ ਐਕਟ 2025 ਨੂੰ ਰੱਦ ਕਰਨ ਲਈ ਕਿਸਾਨ ਮਜਦੂਰ ਸੰਘਰਸ਼ ਕਮੇਟੀ ਜੋਨ ਨਡਾਲਾ ਵਲੋਂ ਜੋਨ ਪ੍ਰਧਾਨ ਨਿਸ਼ਾਨ ਸਿੰਘ, ਜੋਨ ਸਕੱਤਰ ਬਲਦੇਵ ਸਿੰਘ, ਜੋਨ ਸੰਗਠਿਤ ਸਕੱਤਰ ਕਮਲਜੀਤ ਸਿੰਘ ਦੀ ਅਗਵਾਈ ਹੇਠ ਦੋ ਘੰਟੇ ਲਈ ਰੇਲਾ ਰੋਕਣ ਦੇ ਸੰਕੇਤਕ ਧਰਨਾ ਦੇ ਐਲਾਨ ਨੂੰ ਸਫਲ ਕਰਨ ਲਈ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੇ ਜਾਣਾ ਸੀ ਪਰ ਪੰਜਾਬ ਸਰਕਾਰ ਵਲੋਂ ਪੁਲਿਸ ਦੀ ਮਦਦ ਨਾਲ ਕਿਸਾਨ ਆਗੂਆਂ ਨੂੰ ਨਡਾਲਾ ਵਿਖੇ ਡੀਟੇਨ ਕੀਤਾ ਗਿਆ। ਨਜ਼ਰਬੰਦ ਕੀਤੇ ਆਗੂਆਂ ਨੇ ਪੁਲਿਸ ਚੌਕੀ ਨਡਾਲਾ ਦੇ ਬਾਹਰ ਧਰਨਾ ਲਗਾ ਕੇ ਪੰਜਾਬ ਸਰਕਾਰ ਦਾ ਵਿਰੋਧ ਪ੍ਦਰਸ਼ਨ ਕੀਤਾ। ਆਗੂਆਂ ਨੇ ਕਿਹਾ ਕਿ ਉਹ ਬਿਜਲੀ ਸੋਧ ਐਕਟ 2025 ਨੂੰ ਮੌਜੂਦਾ ਸਰਦ ਰੁੱਤ ਦੌਰਾਨ ਪੇਸ਼ ਕੀਤਾ ਜਾ ਰਿਹਾ ਹੈ, ਜਿਸ ਦੇ ਵਿਰੋਧ ਲਈ ਸ਼ੁੱਕਰਵਾਰ ਨੂੰ ਦੋ ਘੰਟੇ ਲਈ ਰੇਲਾਂ ਦਾ ਚੱਕਾ ਜਾਮ ਕਰਕੇ ਸੰਕੇਤਕ ਧਰਨਾ ਦੇਣਾ ਸੀ ਪਰ ਸਰਕਾਰ ਵਲੋਂ ਸਾਂਤਮਈ ਪ੍ਰਦਰਸ਼ਨ ਕਰਨ ਜਾ ਰਹੇ ਆਗੂਆਂ ਨੂੰ ਪੁਲਿਸ ਵਲੋਂ ਡੀਟੇਨ ਕੀਤਾ ਗਿਆ। ਆਗੂਆਂ ਨੇ ਕਿਹਾ ਉਹ ਸਰਕਾਰ ਦੇ ਜਬਰ ਦਾ ਮੁਕਾਬਲਾ ਸਬਰ ਨਾਲ ਕਰਨਗੇ ਤੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ। ਇਸ ਮੌਕੇ ਜੋਨ ਖਜਾਨਚੀ ਬਲਵਿੰਦਰ ਸਿੰਘ, ਜੋਨ ਆਗੂ ਰਣਜੀਤ ਸਿੰਘ, ਸਹਾ ਪ੍ਰੈੱਸ ਸਕੱਤਰ ਗੁਰਵਿੰਦਰ ਸਿੰਘ, ਸਵਰਨ ਸਿੰਘ, ਬਸੰਤ ਸਿੰਘ, ਕਸ਼ਮੀਰ ਸਿੰਘ, ਜਗੀਰ ਸਿੰਘ, ਸੁਖਵਿੰਦਰ ਸਿੰਘ, ਕੁਲਵੰਤ ਸਿੰਘ, ਬੂੜ ਸਿੰਘ, ਕੁਲਵੰਤ ਸਿੰਘ, ਬਲਦੇਵ ਸਿੰਘ, ਪਿਆਰਾ ਸਿੰਘ, ਲੱਛਮਣ ਸਿੰਘ, ਸੂਬੇਦਾਰ ਜਸਵੰਤ ਸਿੰਘ, ਭਜਨ ਸਿੰਘ, ਪਰਮਜੀਤ ਸਿੰਘ, ਦਿਲਬਾਗ ਸਿੰਘ, ਸਤਨਾਮ ਸਿੰਘ, ਪ੍ਰਗਟ ਸਿੰਘ, ਨਿਰਵੈਰ ਸਿੰਘ, ਜੋਗਿੰਦਰ ਸਿੰਘ, ਗੁਰਮੀਤ ਸਿੰਘ, ਸੁਖਦੇਵ ਸਿੰਘ ਸਮੇਤ ਵੱਡੀ ਗਿਣਤੀ ਕਿਸਾਨ ਮਜ਼ਦੂਰ ਹਾਜ਼ਰ ਸਨ।