ਨਸ਼ਾ ਤਸਕਰੀ ਅਤੇ ਸੁਰੱਖਿਆ ਨੂੰ ਲੈ ਕੇ ਪੁਲਿਸ ਨੇ ਚਲਾਇਆ ਸਰਚ ਅਭਿਆਨ
ਨਸ਼ਾ ਤਸਕਰੀ ਅਤੇ ਸੁਰੱਖਿਆ ਨੂੰ ਲੈ ਕੇ ਪੁਲਿਸ ਨੇ ਚਲਾਇਆ ਸਰਚ ਅਭਿਆਨ
Publish Date: Tue, 18 Nov 2025 09:47 PM (IST)
Updated Date: Tue, 18 Nov 2025 09:49 PM (IST)

ਨਹੀਂ ਬਖਸ਼ੇ ਜਾਣਗੇ ਸਮਾਜ ਵਿਰੋਧੀ ਅਨਸਰ ਜਾਂ ਤਾਂ ਨਸ਼ਾ ਵੇਚਣਾ ਛੱਡ ਦਿਓ, ਨਹੀਂ ਤਾਂ ਜ਼ਿਲ੍ਹਾ ਛੱਡ ਦਿਓ ਸੁਖਪਾਲ ਸਿੰਘ ਹੁੰਦਲ ਪੰਜਾਬੀ ਜਾਗਰਣ ਕਪੂਰਥਲਾ : ਡੀਜੀਪੀ ਪੰਜਾਬ ਗੌਰਵ ਯਾਦਵ ਦੇ ਹੁਕਮਾਂ ਅਤੇ ਐੱਸਐੱਸਪੀ ਕਪੂਰਥਲਾ ਗੌਰਵ ਤੂਰਾ ਦੀ ਨਿਗਰਾਨੀ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਜਿਥੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਹੈ, ਉਥੇ ਹੀ ਦਿੱਲੀ ਬੰਬ ਬਲਾਸਟ ਨੂੰ ਲੈ ਕੇ ਵੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਦੌਰਾਨ ਮੰਗਲਵਾਰ ਨੂੰ ਕਪੂਰਥਲਾ ਦੇ ਐੱਸਐੱਸਪੀ ਗੌਰਵ ਤੂਰਾ ਦੀ ਅਗਵਾਈ ’ਚ ਵੱਡੀ ਗਿਣਤੀ ’ਚ ਪੁਲਿਸ ਕਰਮਚਾਰੀਆਂ ਵੱਲੋਂ ਨਸ਼ਿਆਂ ਤੋਂ ਪ੍ਰਭਾਵਿਤ ਇਲਾਕਿਆਂ ਦੀ ਚੈਕਿੰਗ ਕੀਤੀ ਗਈ ਤੇ ਦਿੱਲੀ ਬੰਬ ਬਲਾਸਟ ਨੂੰ ਲੈ ਕੇ ਰੇਲਵੇ ਸਟੇਸ਼ਨ ਤੇ ਬੱਸ ਸਟੈਂਡ ਤੋਂ ਇਲਾਵਾ ਹੋਰ ਵੀ ਇਲਾਕਿਆਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਐੱਸਐੱਸਪੀ ਗੌਰਵ ਤੂਰਾ ਨੇ ਕਿਹਾ ਕਿ ਕਪੂਰਥਲਾ ਪੁਲਿਸ ਹਮੇਸ਼ਾ ਹੀ ਲੋਕਾਂ ਦੀ ਸੁਰੱਖਿਆ ਲਈ ਹਾਜ਼ਰ ਹੈ ਤੇ ਲੋਕਾਂ ਦੀ ਸੇਵਾ ਕਰਨਾ ਉਨ੍ਹਾਂ ਦਾ ਫਰਜ਼ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਤਸਕਰਾਂ ਨੂੰ ਉਨ੍ਹਾਂ ਦੀ ਸਖਤ ਚੇਤਾਵਨੀ ਹੈ ਕਿ ਜਾਂ ਤਾਂ ਉਹ ਨਸ਼ਾ ਵੇਚਣਾ ਛੱਡ ਦੇਣ ਜਾਂ ਫਿਰ ਜ਼ਿਲ੍ਹਾ ਕਪੂਰਥਲਾ ਛੱਡ ਦੇਣ ਨਹੀਂ ਤਾਂ ਸਲਾਖਾ ਪਿੱਛੇ ਜਾਣਗੇ। ਉਨ੍ਹਾਂ ਦਸਿਆ ਕਿ ਅੱਜ ਚਲਾਏ ਗਏ ਸਰਚ ਅਭਿਆਨ ਦੌਰਾਨ ਨਸ਼ਾ ਤਸਕਰੀ ਨਾਲ ਸਬੰਧਤ ਮੁਹੱਲਾ ਮਹਿਤਾਬਗੜ੍ਹ, ਪਿੰਡ ਬੂਟ, ਪਿੰਡ ਡੋਗਰਾਂਵਾਲ, ਸੁਲਤਾਨਪੁਰ ਲੋਧੀ ’ਚ ਪੈਂਦੇ ਪਿੰਡ ਲਾਟੀਆਂਵਾਲ ਦੀ ਵਿਸ਼ੇਸ਼ ਤੌਰ ’ਤੇ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਕਪੂਰਥਲਾ ਪੁਲਿਸ ਲੋਕਾਂ ਦੀ ਸੁਰੱਖਿਆ ਵਾਸਤੇ 24 ਘੰਟੇ ਹਾਜ਼ਰ ਹੈ। ਜੇਕਰ ਕਿਸੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਨਸ਼ਾ ਤਸਕਰੀ ਤੇ ਹੋਰ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਲੈ ਕੇ ਤਿੱਖੇ ਤੇਵਰ ਦਿਖਾਉਂਦੇ ਹੋਏ ਐੱਸਐੱਸਪੀ ਗੌਰਵ ਤੂਰਾ ਨੇ ਇਹ ਵੀ ਕਿਹਾ ਕਿ ਕੋਈ ਵੀ ਅਸਮਾਜਿਕ ਅਨਸਰ ਜਾਂ ਨਸ਼ਾ ਤਸਕਰ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਤੁਹਾਡੇ ਆਲੇ-ਦੁਆਲੇ ਕੋਈ ਵੀ ਨਸ਼ਾ ਵੇਚਣ ਵਾਲਾ ਜਾਂ ਸਮਾਜ ਵਿਰੋਧੀ ਅਨਸਰ ਹੈ ਤਾਂ ਉਸਦੀ ਸੂਚਨਾ ਤੁਰੰਤ ਪੁਲਿਸ ਨੂੰ ਦਿਓ ਤਾਂ ਜੋ ਇਸ ਤਰ੍ਹਾਂ ਦੇ ਅਨਸਰਾਂ ਨੂੰ ਨੱਥ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮਾਜ ਵਿਰੋਧੀ ਨੂੰ ਬਖਸ਼ਿਆ ਨਹੀਂ ਜਾਵੇਗਾ। ਜ਼ਿਕਰਯੋਗ ਹੈ ਕਿ ਜਦੋਂ ਤੋਂ ਐੱਸਐਸਪੀ ਗੌਰਵ ਤੂਰਾ ਨੇ ਅਹੁਦਾ ਸੰਭਾਲਿਆ ਹੈ ਉਸ ਸਮੇਂ ਤੋਂ ਲੈ ਕੇ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਲੈ ਕੇ ਭਾਰੀ ਨੱਥ ਪਾਈ ਹੈ ਤੇ ਨਸ਼ਾ ਤਸਕਰ ਵੀ ਕਪੂਰਥਲਾ ਛੱਡਣ ਲਈ ਮਜਬੂਰ ਹੋਏ ਹਨ। ਇਸ ਮੌਕੇ ਉਨ੍ਹਾਂ ਨਾਲ ਐੱਸਪੀ ਹੈੱਡਕੁਆਰਟਰ ਗੁਰਪ੍ਰੀਤ ਸਿੰਘ, ਡੀਐੱਸਪੀ ਹਰਗੁਰਦੇਵ ਸਿੰਘ, ਡੀਐੱਸਪੀ ਸਬ ਡਿਵੀਜ਼ਨ ਕਪੂਰਥਲਾ ਡਾ. ਸ਼ੀਤਲ ਸਿੰਘ, ਐੱਸਐੱਚਓ ਸਿਟੀ ਅਮਨਦੀਪ ਕੁਮਾਰ ਨਾਹਰ, ਐੱਸਐੱਚਓ ਕੋਤਵਾਲੀ ਬਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਪੁਲਿਸ ਕਰਮਚਾਰੀ ਮੌਜੂਦ ਸਨ। ਕੈਪਸ਼ਨ : 18ਕੇਪੀਟੀ37 ਕੈਪਸ਼ਨ : 18ਕੇਪੀਟੀ38 ਕੈਪਸ਼ਨ : 18ਕੇਪੀਟੀ39 ਕੈਪਸ਼ਨ : 18ਕੇਪੀਟੀ40