ਆਜ਼ਾਦੀ ਦਿਹਾੜੇ ਸਬੰਧੀ ਪੁਲਿਸ ਨੇ ਫਲੈਗ ਮਾਰਚ ਕੱਢਿਆ ਆਜ਼ਾਦੀ ਦਿਹਾੜੇ ਸਬੰਧੀ ਪੁਲਿਸ ਨੇ ਫਲੈਗ ਮਾਰਚ ਕੱਢਿਆ
Publish Date: Fri, 14 Aug 2026 09:02 PM (IST)
Updated Date: Fri, 14 Aug 2026 09:05 PM (IST)
ਡੀਐੱਸਪੀ ਸੁਖਪਾਲ ਸਿੰਘ ਰੰਧਾਵਾ ਨੇ ਚੌਕਸੀ ਦੀਆਂ ਦਿੱਤੀਆਂ ਹਦਾਇਤਾਂ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਆਜ਼ਾਦੀ ਦਿਵਸ ਦੇ ਰਾਸ਼ਟਰੀ ਤਿਉਹਾਰ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਵਿੱਚ ਸੁਰੱਖਿਆ ਪ੍ਰਬੰਧ ਪੂਰੀ ਤਰ੍ਹਾਂ ਸਖ਼ਤ ਕਰ ਦਿੱਤੇ ਗਏ ਹਨ। ਪੁਲਿਸ ਪ੍ਰਸ਼ਾਸਨ ਨੇ 15 ਅਗਸਤ ਦੇ ਜਸ਼ਨਾਂ ਨੂੰ ਬਹੁਤ ਉਤਸ਼ਾਹ, ਜੋਸ਼ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਨੂੰ ਯਕੀਨੀ ਬਣਾਉਣ ਲਈ ਸਖ਼ਤ ਸੁਰੱਖਿਆ ਉਪਾਅ ਕੀਤੇ ਹਨ। ਇਸੇ ਤਹਿਤ ਡੀਐੱਸਪੀ ਸੁਖਪਾਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਪੁਲਿਸ ਵੱਲੋਂ ਸ਼ਹਿਰ ਵਿੱਚ ਇੱਕ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ। ਫਲੈਗ ਮਾਰਚ ਦੌਰਾਨ, ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਮੁੱਖ ਬਾਜ਼ਾਰਾਂ, ਜਨਤਕ ਥਾਵਾਂ ਤੇ ਮਹੱਤਵਪੂਰਨ ਰਸਤਿਆਂ ਤੇ ਲੰਘ ਕੇ ਜਨਤਾ ਨੂੰ ਸੁਰੱਖਿਆ ਪ੍ਰਬੰਧਾਂ ਬਾਰੇ ਭਰੋਸਾ ਦਿਵਾਇਆ। ਡੀਐੱਸਪੀ ਸੁਖਪਾਲ ਸਿੰਘ ਰੰਧਾਵਾ ਨੇ ਸਪੱਸ਼ਟ ਤੌਰ ਤੇ ਕਿਹਾ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੁਲਿਸ ਹਾਈ ਅਲਰਟ ਤੇ ਹੈ। ਸ਼ਹਿਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ ਤੇ ਰਾਤ ਨੂੰ ਵਿਸ਼ੇਸ਼ ਨਾਕੇ ਲਗਾਏ ਜਾਣਗੇ। ਪੁਲਿਸ ਸ਼ੱਕੀ ਗਤੀਵਿਧੀਆਂ ਤੇ ਤਿੱਖੀ ਨਜ਼ਰ ਰੱਖੇਗੀ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਉਹ ਕਿਸੇ ਵੀ ਸ਼ੱਕੀ ਵਿਅਕਤੀ, ਵਾਹਨ ਜਾਂ ਵਸਤੂ ਨੂੰ ਦੇਖਦੇ ਹਨ, ਜਾਂ ਕੋਈ ਸ਼ੱਕੀ ਗਤੀਵਿਧੀ ਦੇਖਦੇ ਹਨ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਇਸ ਮੌਕੇ ਐੱਸਐੱਚਓ ਸਬ-ਇੰਸਪੈਕਟਰ ਦਵਿੰਦਰ ਪਾਲ, ਸਬ-ਇੰਸਪੈਕਟਰ ਮਲਕੀਤ ਸਿੰਘ, ਐੱਸਐੱਚਓ ਸਬ ਇੰਸਪੈਕਟਰ ਸੋਨਮਦੀਪ ਕੌਰ ਤੇ ਇੰਸਪੈਕਟਰ ਦਵਿੰਦਰ ਸਿੰਘ, ਰੀਡਰ ਦਵਿੰਦਰਪਾਲ ਸਿੰਘ, ਵਿਨੋਦ ਕੁਮਾਰ, ਚਰਨਜੀਤ ਸਿੰਘ, ਮੁਨਸ਼ੀ ਬਲਕਾਰ ਸਿੰਘ, ਤਰਸੇਮ ਸਿੰਘ, ਅਰਸ਼ਦੀਪ ਸਿੰਘ, ਸਰਬਜੀਤ ਸਿੰਘ ਤੇ ਹੋਰ ਵੀ ਮੌਜੂਦ ਸਨ।