- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਵੱਲੋਂ ਅਵਤਾਰ ਸਿੰਘ ਰਸੂਲਪੁਰ ਦੀ ਗ੍ਰਿਫਤਾਰੀ ਅਤਿ ਨਿੰਦਣਯੋਗ- ਸ਼ੇਰਪੁਰ ਸੱਧਾ

ਲਖਵੀਰ ਸਿੰਘ ਲੱਖੀ, ਪਰਮਜੀਤ ਸਿੰਘ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ, ਡਡਵਿੰਡੀ : ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਤੇ ਸੂਬਾ ਕਮੇਟੀ ਮੈਂਬਰ ਨਿਰਮਲ ਸਿੰਘ ਸ਼ੇਰਪੁਰ ਨੇ ਅੱਜ ਸਵੇਰੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਕੇ ਗ੍ਰਿਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕ ਮਿਲਣੀ ਲਈ ਵੋਟਾਂ ਮੰਗਣ ਲਈ ਜਗਰਾਉਂ ਨੇੜਲੇ ਪਿੰਡ ਕਮਾਲਪੁਰਾ ਆਉਣਾ ਸੀ। ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਕਾਰਨ ਤੇ ਮਾੜੀ ਕਾਰਗੁਜ਼ਾਰੀ ਕਰਕੇ ਜਨਤਕ ਵਿਰੋਧ ਤੋਂ ਡਰੀ ਹੋਈ ਹੈ ਤੇ ਮਜ਼ਦੂਰ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਤੇ ਤੁਲੀ ਹੋਈ ਹੈ। ਮਜ਼ਦੂਰ ਆਗੂ ਪੀਟਰ ਤੇ ਸ਼ੇਰਪੁਰ ਸੱਧਾ ਨੇ ਕਿਹਾ ਕਿ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਇਸ ਸਾਰੇ ਘਟਨਾਕ੍ਰਮ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿੰਦਾ ਕੀਤੀ ਤੇ ਸਾਥੀ ਅਵਤਾਰ ਸਿੰਘ ਰਸੂਲਪੁਰ ਨੂੰ ਫੌਰੀ ਰਿਹਾਅ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਮਾਨਸਾ ਵਿਖੇ ਪੁਲਿਸ ਵੱਲੋਂ ਕਥਿਤ ਤੌਰ ਤੇ ਚਿੱਟੇ ਨਾਲ ਮਰੇ ਭੰਮੇ ਕਲਾਂ ਦੇ ਨੌਜਵਾਨ ਦੀ ਮ੍ਰਿਤਕ ਦੇਹ ਜ਼ਬਰੀ ਖੋਹਣ ਤੇ ਲੋਕਾਂ ਉੱਤੇ ਕੀਤੀ ਅੰਨ੍ਹੀ ਬੁਰਛਾਗਰਦੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਮੰਚ ਵੱਲੋਂ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸ਼ਾਂਤਮਈ ਮੋਰਚੇ ਦੀ ਅਗਵਾਈ ਕਰ ਰਹੇ ਆਗੂਆਂ ਨੂੰ ਵੱਖ ਵੱਖ ਥਾਣਿਆਂ ਵਿੱਚ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਕੇ ਬੰਦ ਕਰਨ ਨਿਖੇਦੀ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਕਾਰਵਾਈ ਤਾਨਾਸ਼ਾਹੀ ਕਰਾਰ ਦਿੰਦਿਆਂ ਸੂਬਾ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਨੂੰ ਦਬਾਉਣ ਤੇ ਭੜਕਾਉਣ ਲਈ ਕੀਤੀਆਂ ਜਾ ਰਹੀਆਂ ਇਹ ਕਾਰਵਾਈਆਂ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਇੱਕ ਗਿਣੀ-ਮਿੱਥੀ ਸਾਜ਼ਿਸ਼ ਹੈ। ਵੋਟਾਂ ਦਾ ਸਮਾਂ ਨੇੜੇ ਦੇਖ ਕੇ ਹਰ ਫਰੰਟ ’ਤੇ ਫੇਲ੍ਹ ਹੋਈ ਇਸ਼ਤਿਹਾਰਬਾਜ਼ ਸਰਕਾਰ ਤਾਨਾਸ਼ਾਹੀ ਢੰਗ ਨਾਲ ਲੋਕਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ।
ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਆਗੂਆਂ ਤੇ ਆਮ ਲੋਕਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਪੁਲਿਸ ਕਬਜ਼ੇ ਵਿੱਚ ਲਈ ਲਾਸ਼ ਵਾਰਿਸਾਂ ਦੇ ਹਵਾਲੇ ਕੀਤੀ ਜਾਵੇ ਤੇ ਨਸ਼ਾ ਸਮੱਗਲਰਾਂ-ਪੁਲਿਸ-ਸਿਆਸਤਦਾਨਾਂ ਦੇ ਗੱਠਜੋੜ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।