11 ਨੂੰ ਦਲਜੀਤ ਸਿੰਘ ਨਡਾਲਾ ਕਰਨਗੇ ਵਿਸ਼ਾਲ ਇਕੱਠ ਦਲਜੀਤ ਸਿੰਘ ਨਡਾਲਾ ਵੱਲੋਂ 11 ਤਰੀਕ ਨੂੰ ਵਿਸ਼ਾਲ ਇਕੱਠ ਕਰਨ ਦਾ ਐਲਾਨ
Publish Date: Mon, 09 Nov 2026 09:24 PM (IST)
Updated Date: Mon, 09 Nov 2026 09:26 PM (IST)
ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਲਕੇ ਦੇ ਮਸਲਿਆਂ ਤੇ ਵਿਕਾਸ ਕਾਰਜਾਂ ਲਈ ਬੁਲੰਦ ਕੀਤੀ ਜਾਵੇਗੀ ਆਵਾਜ਼ 2027 ਦੀਆਂ ਚੋਣਾਂ ਤੋਂ ਪਹਿਲਾਂ ਹਲਕਾ ਭੁਲੱਥ ਦੀ ਸਿਆਸਤ ਵਿੱਚ ਸਰਗਰਮੀਆਂ ਤੇਜ਼ ਅੰਮ੍ਰਿਤਪਾਲ ਬਾਜਵਾ ਪੰਜਾਬੀ ਜਾਗਰਣ ਬੇਗੋਵਾਲ : 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਭੁਲੱਥ ਵਿੱਚ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਆਪੋ-ਆਪਣੀਆਂ ਪਾਰਟੀਆਂ ਦੀ ਮਜ਼ਬੂਤੀ ਲਈ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਹਲਕੇ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਦੇ ਦਿਖਾਈ ਦੇ ਰਹੇ ਹਨ ਤੇ ਵੱਖ-ਵੱਖ ਆਗੂਆਂ ਵੱਲੋਂ ਆਪਣੇ ਦਾਅਵੇ ਵੀ ਪੇਸ਼ ਕੀਤੇ ਜਾ ਰਹੇ ਹਨ। ਇਸੇ ਦੌਰਾਨ ਹਲਕਾ ਭੁਲੱਥ ਦੇ ਖੇਡ ਪ੍ਰਮੋਟਰ ਵਜੋਂ ਜਾਣੇ ਜਾਂਦੇ ਦਲਜੀਤ ਸਿੰਘ ਨਡਾਲਾ ਵੱਲੋਂ ਬਾਈ ਤੋਂ ਉੱਪਰ ਉੱਠ ਕੇ ਇੱਕ ਹਲਕੇ ਸਮਾਜ ਸੇਵੀ ਆਗੂਆਂ ਦੇ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਉਪਰੰਤ ਸਮਾਜ ਸੇਵੀ ਆਗੂਆਂ ਦੀ ਹਾਜ਼ਰੀ ਵਿੱਚ ਫੈਸਲਾ ਲਿਆ ਗਿਆ ਕਿ 11 ਤਰੀਕ ਨੂੰ ਨਡਾਲਾ ਦੇ ਪ੍ਰਿੰਸ ਪੈਲੇਸ ਵਿਖੇ ਵਿਸ਼ਾਲ ਇਕੱਠ ਕਰਨ ਦਾ ਐਲਾਨ ਕੀਤਾ ਜਾਵੇਗਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਲਜੀਤ ਸਿੰਘ ਨਡਾਲਾ ਨੇ ਕਿਹਾ ਕਿ ਹਲਕਾ ਭੁਲੱਥ ਦੇ ਲੋਕਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਤੇ ਵਿਕਾਸ ਕਾਰਜਾਂ ਨੂੰ ਲੈ ਕੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਵਾਜ਼ ਬੁਲੰਦ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਇਕੱਠ ਦਾ ਮੁੱਖ ਮਕਸਦ ਹਲਕੇ ਦੇ ਭਖਦੇ ਮਸਲਿਆਂ ਨੂੰ ਉਭਾਰਨਾ, ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਕਰਨਾ ਤੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਅੱਗੇ ਤੋਰਨਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਕਈ ਅਹਿਮ ਮਸਲੇ ਲੰਬੇ ਸਮੇਂ ਤੋਂ ਹੱਲ ਹੋਣ ਦੀ ਉਡੀਕ ਕਰ ਰਹੇ ਹਨ। ਇਨ੍ਹਾਂ ਮਸਲਿਆਂ ਨੂੰ ਲੈ ਕੇ ਲੋਕਾਂ ਦੀ ਆਵਾਜ਼ ਸਬੰਧਤ ਪੱਧਰ ਤੱਕ ਪਹੁੰਚਾਉਣ ਲਈ ਇਹ ਵਿਸ਼ਾਲ ਇਕੱਠ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਕੱਠ ਦੌਰਾਨ ਵਿਚਾਰ-ਵਟਾਂਦਰੇ ਤੋਂ ਬਾਅਦ ਹਲਕਾ ਭੁਲੱਥ ਦੇ ਭਵਿੱਖ ਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਗਲੇ ਫੈਸਲੇ ਦਾ ਐਲਾਨ ਕੀਤਾ ਜਾਵੇਗਾ। ਹੁਣ ਦੇਖਣਾ ਹੋਵੇਗਾ ਕਿ 11 ਤਰੀਕ ਨੂੰ ਨਡਾਲਾ ਵਿਖੇ ਹੋਣ ਵਾਲਾ ਇਹ ਇਕੱਠ ਹਲਕਾ ਭੁਲੱਥ ਦੀ ਸਿਆਸਤ ਵਿੱਚ ਕਿਹੜੇ ਨਵੇਂ ਸਮੀਕਰਨ ਪੈਦਾ ਕਰਦਾ ਹੈ ਤੇ ਦਲਜੀਤ ਸਿੰਘ ਨਡਾਲਾ ਵੱਲੋਂ ਕਿਹੜੇ ਅਗਲੇ ਕਦਮ ਦਾ ਐਲਾਨ ਕੀਤਾ ਜਾਂਦਾ ਹੈ।