ਅਮਰੀਕ ਸਿੰਘ ਮੱਲ੍ਹੀ, ਕਪੂਰਥਲਾ

ਹਲਕਾ ਕਪੂਰਥਲਾ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਝੱਟਕਾ ਲੱਗਾ ਜਦੋਂ ਬੀਬੀ ਨਰਿੰਦਰ ਕੌਰ ਸ਼ਹਿਰੀ ਪ੍ਰਧਾਨ ਭਾਰਤੀਯ ਜਨਤਾ ਪਾਰਟੀ ਆਪਣੇ ਸਾਥੀਆਂ ਸਮੇਤ ਬੀਬੀ ਹਰਵਿੰਦਰ ਕੌਰ, ਅਵਤਾਰ ਸਿੰਘ, ਅਜੈ ਬੱਬਲਾ, ਬੀਬੀ ਬਲਜਿੰਦਰ ਕੌਰ ਧੰਜਲ ਦੀ ਪ੍ਰਰੇਰਣਾ ਸਦਕਾ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਪਰਮਜੀਤ ਸਿੰਘ ਐਡਵੋਕੇਟ ਹਲਕਾ ਇੰਚਾਰਜ ਦੀ ਅਗਵਾਈ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਬੀਬੀ ਨਰਿੰਦਰ ਕੌਰ ਨੇ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਜੋ ਕਿਸਾਨ ਮਾਰੂ ਬਿੱਲ ਪੇਸ਼ ਕੀਤਾ ਗਿਆ ਹੈ ਮੈਂ ਪੰਜਾਬ ਦੀ ਧੀ ਹੋਣ ਦੇ ਨਾਤੇ ਇਸ ਬਿੱਲ ਦਾ ਵਿਰੋਧ ਕਰਦੀ ਹਾਂ ਅਤੇ ਇਹ ਬਿੱਲ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਲਈ ਘਾਤਕ ਸਿੱਧ ਹੋਵੇਗਾ ਜਿਸ ਦੇ ਮੱਦੇਨਜ਼ਰ ਤੇ ਰੋਸ ਵਜੋਂ ਮੈਂ ਤੇ ਮੇਰੇ ਸਾਥੀਆਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਨ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਹਿਤੈਸ਼ੀ ਪਾਰਟੀ ਰਹੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਸਦਾ ਹੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹਿੱਤਾਂ ਦੀ ਰਾਖੀ ਦੀ ਗੱਲ ਕੀਤੀ ਹੈ। ਇਸ ਮੌਕੇ ਬੀਬੀ ਨਰਿੰਦਰ ਕੌਰ ਨੇ ਯਕੀਨ ਦਿਵਾਇਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਮਿਹਨਤ ਕਰਨਗੇ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੀਆਂ ਬੀਬੀਆਂ ਸੰਗੀਤਾ ਖਰਬੰਦਾ, ਬੀਬੀ ਕਮਲਜੀਤ ਕੌਰ, ਬੀਬੀ ਰਾਜ ਰਾਣੀ, ਬੀਬੀ ਸੁਰੇਸ਼ ਰਾਣੀ, ਬੀਬੀ ਸੰਤੋਸ਼, ਬੀਬੀ ਰੇਖਾ, ਬੀਬੀ ਪਿੰਕੀ, ਬੀਬੀ ਸੁਰਜੀਤ ਕੌਰ ਆਦਿ ਦਾ ਐਡਵੋਕੇਟ ਪਰਮਜੀਤ ਸਿੰਘ ਨੇ ਸਿਰੋਪਾਓ ਪਾ ਕੇ ਸਵਾਗਤ ਕੀਤਾ। ਇਸ ਮੌਕੇ ਐਡਵੋਕੇਟ ਪਰਮਜੀਤ ਸਿੰਘ ਨੇ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਵਾਲੇ ਹਰੇਕ ਵਰਕਰ ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਮਨਜੀਤ ਕੌਰ ਪੱਡਾ, ਦਰਸ਼ਨ ਸਿੰਘ ਕੋਟ ਕਰਾਰ ਖ਼ਾ ਪ੍ਰਧਾਨ ਐੱਸਸੀ ਵਿੰਗ ਦੋਆਬਾ ਜ਼ੋਨ, ਗੁਰਪ੍ਰਰੀਤ ਸਿੰਘ ਚੀਮਾ, ਵਿੱਕੀ ਗੁਜਰਾਲ ਆਈ ਟੀ ਵਿੰਗ, ਗੁਰਨਾਮ ਸਿੰਘ ਕਾਦੂਪੁਰ ਆਦਿ ਹਾਜ਼ਰ ਸਨ।