ਤਲਵੰਡੀ ਚੌਧਰੀਆਂ ਦਾ ਸਰਪੰਚ ਵਾਰਿਸ ਪੰਜਾਬ ਦੇ ’ਚ ਸ਼ਾਮਲ ਤਲਵੰਡੀ ਚੌਧਰੀਆਂ ’ਚ ਸਿਆਸੀ ਉਲਟਫੇਰ, ਸਰਪੰਚ ਲੱਡੂ ਪਰਿਵਾਰ ਸਮੇਤ ਵਾਰਿਸ ਪੰਜਾਬ ਦੇ ’ਚ ਸ਼ਾਮਲ
Publish Date: Tue, 29 Sep 2026 08:55 PM (IST)
Updated Date: Tue, 29 Sep 2026 08:57 PM (IST)
ਸੁਲਤਾਨਪੁਰ ਲੋਧੀ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਮਿਲਿਆ ਵੱਡਾ ਬੱਲ ਤਲਵੰਡੀ ਚੌਧਰੀਆਂ ਦੇ ਮੌਜੂਦਾ ਸਰਪੰਚ ਲੱਡੂ ਪਰਿਵਾਰ ਸਮੇਤ ਪਾਰਟੀ ’ਚ ਸ਼ਾਮਲ ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਗਾ : ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਹਲਕਾ ਸੁਲਤਾਨਪੁਰ ਲੋਧੀ ਵਿੱਚ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਹਲਕੇ ਦੇ ਪ੍ਰਮੁੱਖ ਪਿੰਡ ਤਲਵੰਡੀ ਚੌਧਰੀਆਂ ਦੇ ਮੌਜੂਦਾ ਸਰਪੰਚ ਬਲਵਿੰਦਰ ਸਿੰਘ ਲੱਡੂ ਆਪਣੇ ਪਰਿਵਾਰ ਸਮੇਤ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਸਿਆਸੀ ਧੜੇ ਨੂੰ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਇਹ ਸ਼ਮੂਲੀਅਤ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਦੀ ਅਗਵਾਈ ਹੇਠ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭੰਡਾਲ ਨੇ ਬਲਵਿੰਦਰ ਸਿੰਘ ਲੱਡੂ ਤੇ ਉਨ੍ਹਾਂ ਦੇ ਪਰਿਵਾਰ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਪਾਰਟੀ ਦੀਆਂ ਨੀਤੀਆਂ ਤੇ ਏਜੰਡੇ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪਾਰਟੀ ਵਰਕਰਾਂ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਨਵੇਂ-ਸ਼ਾਮਲ ਹੋਏ ਸਰਪੰਚ ਬਲਵਿੰਦਰ ਸਿੰਘ ਲੱਡੂ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਏਜੰਡੇ ਤੇ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਇਲਾਕੇ ਦੇ ਹੋਰ ਮੋਹਤਬਰ ਸੱਜਣਾਂ ਨੂੰ ਵੀ ਪਾਰਟੀ ਨਾਲ ਜੋੜਨ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਜ਼ਿਲ੍ਹਾ ਸੰਗਠਨ ਸਕੱਤਰ ਗੁਰਚਰਨ ਸਿੰਘ ਰੱਤੜਾ, ਜ਼ਿਲ੍ਹਾ ਮੀਤ ਪ੍ਰਧਾਨ ਸੁਖਦੇਵ ਸਿੰਘ ਖੀਰਾਂਵਾਲੀ, ਜ਼ਿਲ੍ਹਾ ਸਕੱਤਰ ਪ੍ਰੇਮ ਸਿੰਘ ਖਾਲਸਾ ਸਮੇਤ ਇਲਾਕੇ ਦੇ ਮੋਹਤਬਰ ਸੱਜਣ ਹਾਜ਼ਰ ਸਨ।