ਸੰਤਾਂ ਮਹਾਂਪੁਰਖਾਂ ਵੱਲੋਂ ਬਲੱਡ ਡੋਨੇਸ਼ਨ ਕੈਂਪ ਦਾ ਪੋਸਟਰ ਰਿਲੀਜ਼
ਸੰਤਾਂ ਮਹਾਂਪੁਰਖਾਂ ਵੱਲੋਂ ਬਲੱਡ ਡੋਨੇਸ਼ਨ ਕੈਂਪ ਦਾ ਪੋਸਟਰ ਰਿਲੀਜ਼
Publish Date: Sat, 12 Sep 2026 09:13 PM (IST)
Updated Date: Sat, 12 Sep 2026 09:14 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਹਿੰਦੁਸਤਾਨ ਵੈੱਲਫੇਅਰ ਬਲੱਡ ਡੋਨਰਸ ਕਲੱਬ ਰਜਿ. ਫਗਵਾੜਾ ਵੱਲੋਂ 32ਵਾਂ ਸਨਮਾਨ ਸਮਾਰੋਹ ਤੇ ਵਿਸ਼ਾਲ ਬਲੱਡ ਡੋਨੇਸ਼ਨ ਕੈਂਪ 27 ਸਤੰਬਰ ਦਿਨ ਐਤਵਾਰ ਨੂੰ ਮਹਾਰਾਜਾ ਪੈਲਸ, ਬੰਗਾ ਰੋਡ, ਫਗਵਾੜਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਬਲੱਡ ਡੋਨੇਸ਼ਨ ਕੈਂਪ ਦਾ ਪੋਸਟਰ ਤਪ ਅਸਥਾਨ ਨਿਰਮਲ ਕੁਟੀਆ ਛੰਭ ਵਾਲੀ, ਪਿੰਡ ਪੰਡਵਾ ਦੇ ਮੁੱਖ ਸੰਚਾਲਕ ਸੰਤ ਬਾਬਾ ਗੁਰਚਰਨ ਸਿੰਘ ਜੀ ਵੱਲੋਂ ਰਿਲੀਜ਼ ਕੀਤਾ ਗਿਆ। ਇਸ ਮੌਕੇ ਸੰਤ ਬਾਬਾ ਗੁਰਚਰਨ ਸਿੰਘ ਜੀ ਨੇ ਸਮੂਹ ਸੰਗਤਾਂ ਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਮਨੁੱਖਤਾ ਦੀ ਸੇਵਾ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਬਲੱਡ ਡੋਨੇਸ਼ਨ ਕੈਂਪ ਵਿੱਚ ਪਹੁੰਚ ਕੇ ਖੂਨਦਾਨ ਕਰਨ। ਉਨ੍ਹਾਂ ਕਿਹਾ ਕਿ ਖੂਨਦਾਨ ਇੱਕ ਮਹਾਨ ਸੇਵਾ ਹੈ ਤੇ ਸਾਡੇ ਵੱਲੋਂ ਕੀਤਾ ਗਿਆ ਖੂਨਦਾਨ ਕਿਸੇ ਲੋੜਵੰਦ ਦੀ ਜ਼ਿੰਦਗੀ ਬਚਾਉਣ ਵਿੱਚ ਸਹਾਈ ਹੋ ਸਕਦਾ ਹੈ। ਕਲੱਬ ਵੱਲੋਂ ਕਰਵਾਏ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸੰਤ ਮਹਾਂਪੁਰਖਾਂ ਨੇ ਸਮਾਜ ਦੇ ਹਰ ਵਰਗ ਨੂੰ ਅਜਿਹੇ ਲੋਕ ਭਲਾਈ ਦੇ ਕਾਰਜਾਂ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇਣ ਦਾ ਸੱਦਾ ਦਿੱਤਾ। ਇਸ ਮੌਕੇ ਹਰਜਿੰਦਰ ਗੋਗਨਾ, ਰਣਧੀਰ ਸਮੇਤ ਹਿੰਦੁਸਤਾਨ ਵੈੱਲਫੇਅਰ ਬਲੱਡ ਡੋਨਰਸ ਕਲੱਬ ਦੇ ਹੋਰ ਮੈਂਬਰ ਵੀ ਹਾਜ਼ਰ ਸਨ।