ਸਲਾਨਾ ਸ਼ਹੀਦੀ ਸਮਾਗਮ ਦਾ ਪੋਸਟਰ ਰਿਲੀਜ਼ ਸੰਤ ਬਾਬਾ ਗੁਰਚਰਨ ਸਿੰਘ ਜੀ ਮਹਾਰਾਜ ਵੱਲੋਂ ਸਲਾਨਾ ਸ਼ਹੀਦੀ ਸਮਾਗਮ ਦਾ ਪੋਸਟਰ ਰਿਲੀਜ਼
Publish Date: Tue, 13 Oct 2026 07:05 PM (IST)
Updated Date: Tue, 13 Oct 2026 07:08 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਘੱਲੂਘਾਰਾ 1984 ਦੇ ਸਮੂਹ ਸ਼ਹੀਦ ਸਿੰਘਾਂ ਤੇ ਅਮਰ ਸ਼ਹੀਦ ਭਾਈ ਪਰਮਜੀਤ ਸਿੰਘ ਪੰਮਾ ਖੁਰਮਪੁਰ ਵਾਲਿਆਂ ਦੀ ਯਾਦ ਨੂੰ ਸਮਰਪਿਤ ਸਲਾਨਾ ਸ਼ਹੀਦੀ ਸਮਾਗਮ ਤੇ ਮਹਾਨ ਕੀਰਤਨ ਦਰਬਾਰ ਦਾ ਪੋਸਟਰ ਤਪ ਅਸਥਾਨ ਨਿਰਮਲ ਕੁਟੀਆ ਛੰਭ ਵਾਲੀ, ਪਿੰਡ ਪੰਡਵਾ ਦੇ ਮੁੱਖ ਸੰਚਾਲਕ ਸ਼੍ਰੀਮਾਨ ਸੰਤ ਬਾਬਾ ਗੁਰਚਰਨ ਸਿੰਘ ਜੀ ਮਹਾਰਾਜ ਵੱਲੋਂ ਰਿਲੀਜ਼ ਕੀਤਾ ਗਿਆ। ਇਸ ਮੌਕੇ ਸਮੂਹ ਸੰਗਤਾਂ ਨੂੰ ਸ਼ਹੀਦੀ ਸਮਾਗਮ ਵਿੱਚ ਸ਼ਾਮਲ ਹੋ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੀ ਅਪੀਲ ਕੀਤੀ ਗਈ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਇਹ ਸਲਾਨਾ ਸ਼ਹੀਦੀ ਸਮਾਗਮ 18 ਅਕਤੂਬਰ, ਦਿਨ ਐਤਵਾਰ ਨੂੰ ਪਿੰਡ ਖੁਰਮਪੁਰ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਦੌਰਾਨ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਮਹਾਨ ਕੀਰਤਨ ਦਰਬਾਰ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਤਪ ਅਸਥਾਨ ਨਿਰਮਲ ਕੁਟੀਆ ਛੰਭ ਵਾਲੀ ਪਿੰਡ ਪੰਡਵਾ ਦੇ ਮੁੱਖ ਸੰਚਾਲਕ ਸੰਤ ਬਾਬਾ ਗੁਰਚਰਨ ਸਿੰਘ ਜੀ ਮਹਾਰਾਜ, ਸੰਤ ਸਰਵਣ ਸਿੰਘ ਜੀ ਜੱਬੜ ਵਾਲੇ, ਸੰਤ ਤਲਵਿੰਦਰ ਸਿੰਘ ਜੀ ਪਰਮੇਸ਼ਵਰ ਸ੍ਰੀ ਭੋਗਪੁਰ ਵਾਲੇ, ਸੰਤ ਮੱਖਣ ਸਿੰਘ, ਸੰਤ ਬਲਵੀਰ ਸਿੰਘ ਜੀ ਟੂਟੋ ਮੁਜਾਰੇ ਵਾਲੇ, ਜਥੇਦਾਰ ਗੁਰਮੀਤ ਸਿੰਘ ਕਾਰ ਸੇਵਾ ਨਡਾਲੋ ਵਾਲੇ ਤੇ ਭਾਈ ਲਾਲ ਸਿੰਘ ਅਕਾਲਗੜ੍ਹ ਵਾਲੇ ਉਚੇਚੇ ਤੌਰ ’ਤੇ ਸ਼ਾਮਲ ਹੋਣਗੇ। ਗਿਆਨੀ ਬਲਕਾਰ ਸਿੰਘ ਜੀ ਕਥਾਵਾਚਕ ਦਮਦਮੀ ਟਕਸਾਲ, ਭਾਈ ਪ੍ਰਿਤਪਾਲ ਸਿੰਘ ਜੀ ਕਵੀਸ਼ਰ ਬਰਗਾੜੀ ਵਾਲੇ, ਭਾਈ ਕੁਲਵਿੰਦਰ ਸਿੰਘ ਜੀ ਗੁਰਦੁਆਰਾ ਸੰਤਗੜ੍ਹ ਖੁਰਮਪੁਰ ਵਾਲੇ ਅਤੇ ਭਾਈ ਸੁਖਦੇਵ ਸਿੰਘ ਜੀ ਨਡਾਲੋ ਵਾਲੇ ਸੰਗਤਾਂ ਨਾਲ ਗੁਰਬਾਣੀ ਕੀਰਤਨ ਅਤੇ ਕਥਾ-ਵਿਚਾਰਾਂ ਦੀ ਸਾਂਝ ਪਾਉਣਗੇ।