ਲਾਇਲਪੁਰ ਖ਼ਾਲਸਾ ਕਾਲਜ ’ਚ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ
ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਵਿਸ਼ਵ ਸਿਹਤ ਦਿਵਸ ਨੂੰ ਸਮਰਪਿਤ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ
Publish Date: Fri, 10 Apr 2026 06:34 PM (IST)
Updated Date: Fri, 10 Apr 2026 06:38 PM (IST)
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਰੈੱਡ ਰਿਬਨ ਕਲੱਬ ਵੱਲੋਂ ਵਿਸ਼ਵ ਸਿਹਤ ਦਿਵਸ ਮੌਕੇ ਵਿਦਿਆਰਥੀਆਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿੱਚ 25 ਵਿਦਿਆਰਥੀਆਂ ਨੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਬੀਏ ਛੇਵਾਂ ਸਮੈਸਟਰ ਦੀ ਵਿਦਿਆਰਥਣ ਅਨਮੋਲ ਨੇ ਪਹਿਲਾ ਸਥਾਨ, ਬੀਏ ਦੂਜੇ ਸਮੈਸਟਰ ਦੇ ਵਿਦਿਆਰਥੀ ਜੁਗਰਾਜ ਸਿੰਘ ਨੇ ਦੂਜਾ ਸਥਾਨ ਅਤੇ ਬੀਕਾਮ ਦੂਜੇ ਸਮੈਸਟਰ ਦੇ ਵਿਦਿਆਰਥੀ ਪ੍ਰਭਸਿਮਰਨ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਸਿਹਤਮੰਦ ਜੀਵਨ ਹੀ ਖੁਸ਼ਹਾਲ ਜੀਵਨ ਦੀ ਕੁੰਜੀ ਹੈ ਅਤੇ ਹਰ ਵਿਅਕਤੀ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਸਿਹਤ ਪ੍ਰਤੀ ਜਾਗਰੂਕਤਾ ਬਹੁਤ ਜ਼ਰੂਰੀ ਹੈ, ਕਿਉਂਕਿ ਨੌਜਵਾਨ ਸਾਡਾ ਭਵਿੱਖ ਹਨ ਅਤੇ ਇੱਕ ਸਿਹਤਮੰਦ ਰਾਸ਼ਟਰ ਦੇ ਨਿਰਮਾਣ ਲਈ ਸਰੀਰਕ ਤੇ ਮਾਨਸਿਕ ਸਿਹਤ ਦਾ ਸਹੀ ਹੋਣਾ ਅਤਿਅੰਤ ਜ਼ਰੂਰੀ ਹੈ। ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋ, ਰੈੱਡ ਰਿਬਨ ਕਲੱਬ ਦੇ ਕਨਵੀਨਰ ਪ੍ਰੋ. ਮਨਜਿੰਦਰ ਸਿੰਘ ਜੌਹਲ ਅਤੇ ਪ੍ਰੋ. ਜਸਪ੍ਰੀਤ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ।