ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
ਐਚ.ਆਈ.ਵੀ./ਏਡਜ਼ ਜਾਗਰੂਕਤਾ ਸਬੰਧੀ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ
Publish Date: Fri, 20 Mar 2026 07:36 PM (IST)
Updated Date: Fri, 20 Mar 2026 07:37 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਮੋਹਨ ਲਾਲ ਉੱਪਲ ਡੀਏਵੀ ਕਾਲਜ, ਫਗਵਾੜਾ ਵਿਖੇ ਐੱਚਆਈਵੀ/ਏਡਜ਼ ਸਬੰਧੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਗਤੀਵਧਿੀ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਇਸ ਬਿਮਾਰੀ ਬਾਰੇ ਜਾਗਰੂਕ ਕਰਨਾ ਤੇ ਸਮਾਜ ਵਿਚ ਮੌਜੂਦ ਗਲਤ ਧਾਰਨਾ ਤੋਂ ਜਾਣੂ ਕਰਵਾਉਣਾ ਸੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਕਿਰਨਜੀਤ ਰੰਧਾਵਾ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਵਿਚ ਜਾਗਰੂਕਤਾ ਵਧਾਉਣ ਦੇ ਨਾਲ-ਨਾਲ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵੀ ਮਜ਼ਬੂਤ ਹੁੰਦੀ ਹੈ। ਏਡਜ਼ ਨਾਲ ਜੁੜੇ ਲੋਕਾਂ ਨਾਲ ਭੇਦ-ਭਾਵ ਨਹੀਂ ਸਗੋਂ ਪਿਆਰ ਤੇ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਹੀ ਜਾਣਕਾਰੀ ਪ੍ਰਾਪਤ ਕਰਕੇ ਇਸ ਸਬੰਧੀ ਗਲਤਫਹਿਮੀਆਂ ਨੂੰ ਦੂਰ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਪੋਸਟਰ ਮੇਕਿੰਗ ਗਤੀਵਧਿੀ ਦੌਰਾਨ ਵਿਦਿਆਰਥੀਆਂ ਨੇ ਪੋਸਟਰਾਂ ਰਾਹੀਂ ਜਾਗਰੂਕਤਾ, ਸਾਵਧਾਨੀਆਂ ਤੇ ਸਮਾਜ ਵਿਚ ਫੈਲ ਰਹੇ ਭਰਮ ਬਾਰੇ ਸੰਦੇਸ਼ ਦਿੱਤੇ। ਵਿਦਿਆਰਥੀਆਂ ਨੇ ਆਪਣੀ ਰਚਨਾਤਮਕ ਸੋਚ ਤੇ ਕਲਾ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਪ੍ਰਭਾਵਸ਼ਾਲੀ ਪੋਸਟਰ ਤਿਆਰ ਕੀਤੇ ਤੇ ਦਰਸਾਇਆ ਕਿ ਸਹੀ ਸਮੇਂ ’ਤੇ ਇਸਦਾ ਇਲਾਜ ਸੰਭਵ ਹੈ ਤੇ ਮਰੀਜ਼ ਲੰਬੀ ਤੇ ਸਿਹਤਮੰਦ ਜ਼ਿੰਦਗੀ ਜੀ ਸਕਦਾ ਹੈ। ਇਸ ਮੌਕੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਤੇ ਸੰਦੇਸ਼ ਦਿੱਤਾ ਕਿ ਸਹੀ ਜਾਣਕਾਰੀ ਤੇ ਜਾਗਰੂਕਤਾ ਹੀ ਇਸ ਬਿਮਾਰੀ ਨੂੰ ਰੋਕਣ ਦਾ ਸਭ ਤੋਂ ਵੱਡਾ ਹਥਿਆਰ ਹੈ। ਇਹ ਗਤੀਵਿਧੀ ਵਿਦਿਆਰਥੀਆਂ ਲਈ ਬਹੁਤ ਹੀ ਲਾਭਦਾਇਕ ਤੇ ਪ੍ਰੇਰਕ ਸਾਬਤ ਹੋਈ।