ਵਿਸ਼ਵ ਓਜ਼ੋਨ ਦਿਵਸ ’ਤੇ ਮੁਕਾਬਲੇ ਕਰਵਾਏ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਵਿਸ਼ਵ ਓਜ਼ੋਨ ਦਿਵਸ ਮੌਕੇ ਪੋਸਟਰ ਮੇਕਿੰਗ ਮੁਕਾਬਲਾ
Publish Date: Tue, 22 Sep 2026 09:46 PM (IST)
Updated Date: Tue, 22 Sep 2026 09:48 PM (IST)
ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ ਫੱਤੂਢੀਂਗਾ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਧੇ ਪ੍ਰਬੰਧਾਂ ਹੇਠ, ਮਾਣਯੋਗ ਉਪ ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ ਦੀ ਰਹਿਨੁਮਾਈ ਤੇ ਸਤਿਕਾਰਯੋਗ ਡੀਨ ਕਾਲਜ ਵਿਕਾਸ ਕੌਂਸਲ ਪ੍ਰੋ. ਡਾ. ਸਰੋਜ ਅਰੋੜਾ ਦੀ ਅਗਵਾਈ ਵਿੱਚ ਚੱਲ ਰਹੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਈਕੋ ਕਲੱਬ ਤੇ ਐੱਨਐੱਸਐੱਸ ਵਿਭਾਗ ਵੱਲੋਂ ਵਿਸ਼ਵ ਓਜ਼ੋਨ ਦਿਵਸ ਮੌਕੇ ਵਿਦਿਆਰਥੀਆਂ ਵਿੱਚ ਵਾਤਾਵਰਣ ਤੇ ਓਜ਼ੋਨ ਪਰਤ ਦੀ ਸੰਭਾਲ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੇ ਰਚਨਾਤਮਕ ਪੋਸਟਰਾਂ ਰਾਹੀਂ ਓਜ਼ੋਨ ਪਰਤ ਦੀ ਮਹੱਤਤਾ ਅਤੇ ਇਸ ਦੀ ਸੁਰੱਖਿਆ ਦਾ ਸੰਦੇਸ਼ ਦਿੱਤਾ। ਮੁਕਾਬਲੇ ਵਿੱਚ ਹਰਮਨਪ੍ਰੀਤ ਕੌਰ ਨੇ ਪਹਿਲਾ ਸਥਾਨ, ਮਨਮੀਤ ਕੌਰ ਨੇ ਦੂਜਾ ਸਥਾਨ ਤੇ ਦਿਲਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਡਾ. ਪਰਮਜੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਤੇ ਕੁਦਰਤੀ ਸਰੋਤਾਂ ਦੀ ਸੁਰੱਖਿਆ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀਆਂ ਹਨ। ਪ੍ਰੋਗਰਾਮ ਅਫ਼ਸਰ ਪਰਮਪ੍ਰੀਤ ਕੌਰ ਨੇ ਕਿਹਾ ਕਿ ਓਜ਼ੋਨ ਪਰਤ ਧਰਤੀ ’ਤੇ ਜੀਵਨ ਦੀ ਸੁਰੱਖਿਆ ਲਈ ਬੇਹੱਦ ਮਹੱਤਵਪੂਰਨ ਹੈ। ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਵਾਤਾਵਰਣ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਸਮਝਣ ਦਾ ਮੌਕਾ ਦਿੰਦੇ ਹਨ।