ਖਾਲਸਾ ਕਾਲਜ ’ਚ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਖਾਲਸਾ ਕਾਲਜ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
Publish Date: Mon, 14 Sep 2026 08:32 PM (IST)
Updated Date: Mon, 14 Sep 2026 08:35 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਗੁਰੂ ਨਾਨਕ ਖਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿੱਚ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਜਸਬੀਰ ਕੌਰ ਦੀ ਅਗਵਾਈ ਹੇਠ ਕਾਲਜ ਦੇ ਫੈਸ਼ਨ ਟੈਕਨੋਲੋਜੀ ਵਿਭਾਗ ਦੇ ਪ੍ਰੋ. ਪ੍ਰਵੀਨ ਕੌਰ ਦੁਆਰਾ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਕਲਾਤਮਕ ਪ੍ਰਤਿਭਾ, ਰਚਨਾਤਮਕ ਸੋਚ ਤੇ ਰੰਗਾਂ ਦੀ ਸੁੰਦਰ ਵਰਤੋਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਬਾਣੀ ਨਾਲ ਸਬੰਧਤ ਵੱਖ-ਵੱਖ ਪੋਸਟਰ ਤਿਆਰ ਕੀਤੇ। ਇਨ੍ਹਾਂ ਮੁਕਾਬਲਿਆਂ ਦੌਰਾਨ ਵਿਦਿਆਰਥਣ ਰਾਜਦੀਪ ਕੌਰ ਬੀਏ ਭਾਗ ਤੀਜਾ ਪਹਿਲਾ ਸਥਾਨ, ਰਾਖੀ ਬੀਏ ਭਾਗ ਤੀਜਾ ਨੇ ਦੂਜਾ ਤੇ ਏਕਮਜੋਤ ਬੀਏ ਭਾਗ ਤੀਜਾ ਨੇ ਤੀਸਰਾ ਸਥਾਨ ਹਾਸਲ ਕੀਤਾ। ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ ਤੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਜਸਬੀਰ ਕੌਰ ਨੇ ਕਿਹਾ ਇਨ੍ਹਾਂ ਮੁਕਾਬਲਿਆਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਤੇ ਵਿਚਾਰਧਾਰਾ ਨੂੰ ਗਹਿਰਾਈ ਨਾਲ ਸਮਝਣ ਤੇ ਆਪਣੇ ਵਿਚਾਰਾਂ ਨੂੰ ਕਲਾ ਰਾਹੀਂ ਪ੍ਰਗਟ ਕਰਨ ਦਾ ਮੌਕਾ ਪ੍ਰਦਾਨ ਕੀਤਾ ਤੇ ਉਨ੍ਹਾਂ ਵਿੱਚ ਰਚਨਾਤਮਕਤਾ, ਆਤਮ-ਵਿਸ਼ਵਾਸ ਤੇ ਸਮਾਜਿਕ ਚੇਤਨਾ ਦਾ ਵਿਕਾਸ ਹੋਇਆ। ਇਸ ਦੌਰਾਨ ਪ੍ਰੋਫੈਸਰ ਸੁਖਪਾਲ ਸਿੰਘ ਕੋਆਰਡੀਨੇਟਰ ਗਰਲਜ ਵਿੰਗ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਯੁਗਰਾਜ ਸਿੰਘ, ਪ੍ਰੋ. ਜਸਵੀਰ ਕੌਰ, ਪ੍ਰੋ. ਸੰਦੀਪ ਕੌਰ, ਪ੍ਰੋ. ਰਮਨ ਤੇ ਪ੍ਰੋ. ਰਮਨਪ੍ਰੀਤ ਕੌਰ ਆਦਿ ਹਾਜ਼ਰ ਸਨ।