ਖੇੜਾ ਰੋਡ ’ਤੇ ਲਗਾਇਆ ਆਲੂਆਂ ਦਾ ਲੰਗਰ
ਮੋਹਨ ਲਾਲ ਤਨੇਜਾ ਦੇ ਉਪਰਾਲੇ ਸਦਕਾ ਖੇੜਾ ਰੋਡ ਵਿਖੇ ਲਗਾਇਆ ਆਲੂਆਂ ਦਾ ਲੰਗਰ
Publish Date: Sun, 22 Nov 2026 06:30 PM (IST)
Updated Date: Sun, 22 Nov 2026 06:31 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਗਬੋਤਰਾ ਤੇ ਸਮਾਜ ਸੇਵਕ ਮੋਹਨ ਲਾਲ ਤਨੇਜਾ ਦੇ ਉਪਰਾਲੇ ਸਦਕਾ ਪ੍ਰੇਮ ਨਗਰ ਸੇਵਾ ਸੁਸਾਇਟੀ ਵੱਲੋਂ ਸਥਾਨਕ ਖੇੜਾ ਰੋਡ ਵਿਖੇ ਸਬਜ਼ੀਆਂ ਦੇ ਮਹੀਨਾਵਾਰ ਲੰਗਰ ਦੀ ਲੜੀ ਤਹਿਤ ਲਗਾਤਾਰ ਦੂਸਰੇ ਮਹੀਨੇ ਆਲੂਆਂ ਦਾ ਲੰਗਰ ਲਗਾਇਆ ਗਿਆ। ਇਸ ਦੀ ਸ਼ੁਰੂਆਤ ਜਨਤਾ ਸੇਵਾ ਸੰਮਤੀ ਦੇ ਪ੍ਰਧਾਨ ਵਿਪਨ ਖੁਰਾਣਾ ਤੇ ਨੰਦ ਸੋਨੀ ਵੱਲੋਂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਲੂ ਰੋਜ਼ਾਨਾ ਖੁਰਾਕ ਦਾ ਅਹਿਮ ਹਿੱਸਾ ਹੈ ਤੇ ਇਸ ਨੂੰ ਬਹੁਤ ਸਾਰੀਆਂ ਸਬਜ਼ੀਆਂ ਦੇ ਨਾਲ ਮਿਕਸ ਕਰਕੇ ਬਣਾਇਆ ਜਾ ਸਕਦਾ ਹੈ। ਸਮਾਜ ਸੇਵਕ ਮੋਹਨ ਲਾਲ ਤਨੇਜਾ ਨੇ ਕਿਹਾ ਕਿ ਸੁਸਾਇਟੀ ਦਾ ਮੁੱਖ ਉਦੇਸ਼ ਲੋਕਾਂ ਵਿੱਚ ਸੇਵਾ ਭਾਵਨਾ ਨੂੰ ਉਤਸ਼ਾਹਿਤ ਕਰਨਾ ਤੇ ਸਮਾਜ ਨਾਲ ਜੁੜ ਕੇ ਅਜਿਹੇ ਲੋਕ-ਭਲਾਈ ਦੇ ਕਾਰਜ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਅਕਤੂਬਰ ਦੇ ਮਹੀਨੇ ਵਿਚ ਵੀ ਆਲੂਆਂ ਦਾ ਹੀ ਲੰਗਰ ਲਗਾਇਆ ਗਿਆ ਸੀ। ਹਰੀਆਂ ਸਬਜ਼ੀਆਂ ਦੇ ਮਹੀਨਾਵਾਰ ਲੰਗਰ ਦੀ ਇਹ ਲੜੀ ਭਵਿੱਖ ਵਿੱਚ ਵੀ ਜਾਰੀ ਰਹੇਗੀ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਉਪਰਾਲੇ ਨਾਲ ਜੋੜਿਆ ਜਾ ਸਕੇ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ, ਸਕੱਤਰ ਸੁਰਿੰਦਰ ਪਾਲ, ਲੈਂਬਰ ਰਾਮ, ਵਿਜੇ ਕੁਮਾਰ, ਅਸ਼ਵਨੀ ਸ਼ਰਮਾ, ਸੁਧਾ ਬੇਦੀ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।