ਤਨੇਜਾ ਦੇ ਉਪਰਾਲੇ ਸਦਕਾ ਆਲੂਆਂ ਦਾ ਲੰਗਰ ਲਾਇਆ
ਮੋਹਨ ਲਾਲ ਤਨੇਜਾ ਦੇ ਉਪਰਾਲੇ ਸਦਕਾ ਖੇੜਾ ਰੋਡ ਵਿਖੇ ਲਗਾਇਆ ਆਲੂਆਂ ਦਾ ਲੰਗਰ
Publish Date: Thu, 29 Oct 2026 09:40 PM (IST)
Updated Date: Thu, 29 Oct 2026 09:43 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸਮਾਜ ਸੇਵਕ ਮੋਹਨ ਲਾਲ ਤਨੇਜਾ ਦੇ ਉਪਰਾਲੇ ਸਦਕਾ ਪ੍ਰੇਮ ਨਗਰ ਸੇਵਾ ਸੁਸਾਇਟੀ ਵੱਲੋਂ ਸਥਾਨਕ ਖੇੜਾ ਰੋਡ ਵਿਖੇ ਹਰੀਆਂ ਸਬਜ਼ੀਆਂ ਦੇ ਮਹੀਨਾਵਾਰ ਲੰਗਰ ਦੀ ਲੜੀ ਤਹਿਤ ਇਸ ਵਾਰ ਆਲੂਆਂ ਦਾ ਲੰਗਰ ਲਗਾਇਆ ਗਿਆ। ਇਸ ਦੀ ਸ਼ੁਰੂਆਤ ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਵੱਲੋਂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਲੂ ਨੂੰ ਸਬਜ਼ੀਆਂ ਦਾ ਰਾਜਾ ਕਿਹਾ ਜਾਂਦਾ ਹੈ, ਕਿਉਂਕਿ ਇਹ ਰੋਜ਼ਾਨਾ ਖੁਰਾਕ ਦਾ ਅਹਿਮ ਹਿੱਸਾ ਹੈ ਤੇ ਇਸ ਤੋਂ ਕਈ ਤਰ੍ਹਾਂ ਦੇ ਪੌਸ਼ਟਿਕ ਪਕਵਾਨ ਤਿਆਰ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪ੍ਰੇਮ ਨਗਰ ਸੇਵਾ ਸੁਸਾਇਟੀ ਵੱਲੋਂ ਹਰ ਮਹੀਨੇ ਵੱਖ-ਵੱਖ ਸਬਜ਼ੀਆਂ ਦਾ ਲੰਗਰ ਲਗਾਉਣ ਦੀ ਪਹਿਲ ਸਮਾਜ ਵਿੱਚ ਸੇਵਾ ਤੇ ਸਾਂਝ ਦੀ ਭਾਵਨਾ ਨੂੰ ਮਜ਼ਬੂਤ ਕਰਦੀ ਹੈ। ਇਸ ਮੌਕੇ ਸਮਾਜ ਸੇਵਕ ਮੋਹਨ ਲਾਲ ਤਨੇਜਾ ਨੇ ਕਿਹਾ ਕਿ ਸੁਸਾਇਟੀ ਦਾ ਮੁੱਖ ਉਦੇਸ਼ ਲੋਕਾਂ ਵਿੱਚ ਸੇਵਾ ਭਾਵਨਾ ਨੂੰ ਉਤਸ਼ਾਹਿਤ ਕਰਨਾ ਤੇ ਸਮਾਜ ਨਾਲ ਜੁੜ ਕੇ ਅਜਿਹੇ ਲੋਕ-ਭਲਾਈ ਦੇ ਕਾਰਜ ਕਰਨਾ ਹੈ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ, ਸਕੱਤਰ ਸੁਰਿੰਦਰ ਪਾਲ, ਵੰਦਨਾ ਸ਼ਰਮਾ, ਸੁਧਾ ਬੇਦੀ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।