ਲਖਵੀਰ ਸਿੰਘ ਲੱਖੀ, ਸੁਲਤਾਨਪੁਰ ਲੋਧੀ : ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਮੀਟਿੰਗ ਭਾਈ ਰਘਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸਜਾਉਣ ਬਾਰੇ ਵਿਚਾਰ ਚਰਚਾ ਕੀਤੀ ਗਈ। ਪ੍ਰਧਾਨ ਰਘਬੀਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ 15 ਦਸੰਬਰ ਤੋਂ 27 ਦਸੰਬਰ ਤਕ ਸਜਾਈਆਂ ਜਾਣਗੀਆਂ, ਪ੍ਰਭਾਤ ਫੇਰੀ ਹਰ ਰੋਜ਼ ਅੰਮਿ੍ਤ ਵੇਲੇ ਠੀਕ 4 ਵਜੇ ਗੁਰਦੁਆਰਾ ਗੁਰੂ ਕਾ ਬਾਗ ਤੋਂ ਰਵਾਨਾ ਹੋਇਆ ਕਰੇਗੀ। ਉਨ੍ਹਾਂ ਦੱਸਿਆ ਕਿ ਸ਼ਹਿਰ ਅਤੇ ਗੁਰਧਾਮਾਂ ਦੀ ਯਾਤਰਾ ਕਰ ਕੇ ਗੁਰੂ ਘਰ ਦੇ ਪੇ੍ਮੀਆਂ ਦੇ ਘਰ ਕੀਰਤਨ ਕਰਨ ਉਪਰੰਤ ਗੁਰਦੁਆਰਾ ਗੁਰੂ ਕਾ ਬਾਗ ਸਮਾਪਤੀ ਹੋਇਆ ਕਰੇਗੀ। ਪਹਿਲੇ ਦਿਨ ਪ੍ਰਭਾਤ ਫੇਰੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਯਾਤਰਾ ਕਰੇਗੀ। ਇਸ ਸਮੇਂ ਰਘਬੀਰ ਸਿੰਘ, ਦਰਸ਼ਨ ਸਿੰਘ, ਡਾਕਟਰ ਗੁਰਦੇਵ ਸਿੰਘ, ਹਰਭਜਨ ਸਿੰਘ, ਬਲਬੀਰ ਸਿੰਘ, ਸੁਰਿੰਦਰ ਸਿੰਘ, ਹਰਪ੍ਰਰੀਤ ਸਿੰਘ, ਗੁਰਮਿੰਦਰ ਸਿੰਘ, ਸਰਵਣ ਸਿੰਘ, ਸਾਹਿਲਪ੍ਰਰੀਤ ਸਿੰਘ, ਜਰਨੈਲ ਸਿੰਘ, ਸਰਗੁਣ ਸਿੰਘ, ਲਵਪ੍ਰਰੀਤ ਸਿੰਘ, ਜਸਵਿੰਦਰ ਸਿੰਘ, ਅਮਰੀਕ ਸਿੰਘ ਆਦਿ ਹਾਜ਼ਰ ਸਨ।