ਨਿਰਮਲ ਕੁਟੀਆ ਵਿਖੇ ਕੀਤਾ ਪ੍ਰਭਾਤ ਫੇਰੀ ਦਾ ਸਵਾਗਤ
ਨਿਰਮਲ ਕੁਟੀਆ ਵਿਖੇ ਕੀਤਾ ਪ੍ਰਭਾਤ ਫੇਰੀ ਦਾ ਸਵਾਗਤ
Publish Date: Tue, 27 Jan 2026 10:21 PM (IST)
Updated Date: Tue, 27 Jan 2026 10:22 PM (IST)

ਫਗਵਾੜਾ : ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਗਟ ਦਿਵਸ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦਾ ਆਯੋਜਨ ਪੂਰੇ ਦੇਸ਼ ਵਿਚ ਨਾਮਲੇਵਾ ਸੰਗਤਾਂ ਵੱਲੋਂ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸ਼ਹਿਰ ਤੇ ਪਿੰਡਾਂ ਦੀਆਂ ਸੰਗਤਾ ਵੱਲੋਂ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਹਨ। ਪਿੰਡ ਪੰਡਵਾ ਤੋਂ ਸਜਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਪ੍ਰਭਾਤ ਫੇਰੀ ਨੇ ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪਿੰਡ ਪੰਡਵਾਂ ਵਿਖੇ ਚਾਲੇ ਪਾਏ, ਜਿਥੇ ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਦੇ ਮੁੱਖ ਸੰਚਾਲਕ ਸ੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਵੱਲੋਂ ਪ੍ਰਭਾਤ ਫੇਰੀ ਨੂੰ ਜੀ ਆਇਆਂ ਆਖਿਆ ਤੇ ਫੁਲਾਂ ਦੀ ਵਰਖਾ ਕੀਤੀ ਗਈ। ਸੰਗਤਾਂ ਨੇ ਸ੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਦੇ ਨਾਲ ਮਿਲ ਕੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਮਹਿਮਾ ਦਾ ਗੁਣਗਾਣ ਕੀਤਾ। ਉਪਰੰਤ ਸ੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਨੇ ਸਮੂਹ ਸਾਧ ਸੰਗਤ, ਸ਼ਹਿਰ ਵਾਸੀਆਂ ਤੇ ਦੇਸ਼ ਵਿਦੇਸ਼ ਵਿਚ ਵਸਦੀਆਂ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਗਟ ਦਿਵਸ ਦੀਆਂ ਵਧਾਈਆਂ ਦਿੱਤੀਆਂ ਤੇ ਆਖਿਆ ਕਿ ਸਾਨੂੰ ਸਭ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ ਦਿਖਾਏ ਹੋਏ ਮਾਰਗ ’ਤੇ ਚੱਲਣ ਦੀ ਲੋੜ ਹੈ ਤਾਂ ਹੀ ਅਸੀ ਚੰਗੇ ਸਮਾਜ ਦੀ ਸਿਰਜਣਾ ਕਰ ਸਕਾਂਗੇ। ਸਤਿਗੁਰੂ ਰਵਿਦਾਸ ਜੀ ਮਹਾਰਾਜ ਸਾਨੂੰ ਸਿਖਾਉਂਦੇ ਹਨ ਕਿ ਪਰਮਾਤਮਾ ਦੀ ਭਗਤੀ ਸਭ ਲਈ ਬਰਾਬਰ ਹੈ। ਜਾਤ–ਪਾਤ, ਧਨ-ਦੌਲਤ ਜਾਂ ਅਹੁਦੇ ਨਾਲ ਨਹੀਂ, ਸਗੋਂ ਪਵਿੱਤਰ ਮਨ, ਨਿਮਰਤਾ ਅਤੇ ਪ੍ਰੇਮ ਨਾਲ ਪ੍ਰਭੂ ਮਿਲਦਾ ਹੈ। ਇਸ ਮੌਕੇ ਸੰਗਤ ਲਈ ਚਾਹ, ਪਕੌੜਿਆਂ, ਸਮੋਸਿਆਂ ਦਾ ਲੰਗਰ ਵੀ ਵਰਤਾਇਆ ਗਿਆ।