ਨਿਰਮਲ ਕੁਟੀਆ ’ਚ ਕੀਤਾ ਪ੍ਰਭਾਤ ਫੇਰੀ ਦਾ ਸਵਾਗਤ
ਨਿਰਮਲ ਕੁਟੀਆ ਵਿਖੇ ਕੀਤਾ ਪ੍ਰਭਾਤ ਫੇਰੀ ਦਾ ਸਵਾਗਤ
Publish Date: Tue, 10 Feb 2026 10:50 PM (IST)
Updated Date: Tue, 10 Feb 2026 10:53 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਗਟ ਦਿਵਸ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦਾ ਆਯੋਜਨ ਪੂਰੇ ਦੇਸ਼ ਵਿਚ ਨਾਮਲੇਵਾ ਸੰਗਤਾਂ ਵੱਲੋਂ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸ਼ਹਿਰ ਤੇ ਪਿੰਡਾਂ ਦੀਆਂ ਸੰਗਤਾਂ ਵਲੋਂ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਹਨ। ਪਿੰਡ ਘੁੜਕਾ ਤੋਂ ਸਜਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਪ੍ਰਭਾਤ ਫੇਰੀ ਨੇ ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪਿੰਡ ਪੰਡਵਾਂ ਵਿਖੇ ਚਾਲੇ ਪਾਏ, ਜਿਥੇ ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਦੇ ਮੁੱਖ ਸੰਚਾਲਕ ਸ੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਵੱਲੋਂ ਪ੍ਰਭਾਤ ਫੇਰੀ ਨੂੰ ਜੀ ਆਇਆਂ ਆਖਿਆ ਤੇ ਫੁਲਾਂ ਦੀ ਵਰਖਾ ਕੀਤੀ ਗਈ। ਸੰਗਤਾਂ ਨੇ ਸ੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਦੇ ਨਾਲ ਮਿਲ ਕੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਮਹਿਮਾ ਦਾ ਗੁਣਗਾਣ ਕੀਤਾ। ਇਸ ਮੌਕੇ ਸੰਗਤ ਲਈ ਚਾਹ ਪਕੌੜਿਆਂ, ਸਮੋਸਿਆਂ ਦਾ ਲੰਗਰ ਵੀ ਵਰਤਾਇਆ ਗਿਆ।