ਪ੍ਰਕਾਸ਼ ਪੁਰਬ ਸਬੰਧੀ ਪ੍ਰਭਾਤ ਫੇਰੀਆਂ 21 ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪ੍ਰਭਾਤ ਫੇਰੀਆਂ 21 ਤੋਂ
Publish Date: Sat, 17 Oct 2026 07:16 PM (IST)
Updated Date: Sat, 17 Oct 2026 07:18 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨ ਪੁਰ ਲੋਧੀ : ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਜ਼ਰੂਰੀ ਮੀਟਿੰਗ ਰਘਬੀਰ ਸਿੰਘ ਪ੍ਰਧਾਨ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸਜਾਉਣ ਬਾਰੇ ਪ੍ਰੋਗਰਾਮ ਉਲੀਕਿਆ ਗਿਆ। ਜਾਣਕਾਰੀ ਦਿੰਦੇ ਹੋਏ ਰਘਬੀਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ 21 ਅਕਤੂਬਰ ਤੋਂ ਸਜਾਈਆਂ ਜਾਣਗੀਆਂ। ਪ੍ਰਭਾਤ ਫੇਰੀ ਹਰ ਰੋਜ਼ ਅਮ੍ਰਿਤ ਵੇਲੇ 3.45 ਵਜੇ ਗੁਰਦੁਆਰਾ ਸ੍ਰੀ ਗੁਰੂ ਕਾ ਬਾਗ ਤੋਂ ਰਵਾਨਾ ਹੋਇਆ ਕਰੇਗੀ। ਸ਼ਹਿਰ ਦੀ ਪ੍ਰਕਰਮਾ ਕਰਦਿਆਂ ਗੁਰੂ ਘਰ ਦੇ ਪ੍ਰੇਮੀਆਂ ਦੇ ਘਰ ਹਰਜੱਸ ਕੀਰਤਨ ਕਰਕੇ ਵਾਪਸ ਗੁਰਦੁਆਰਾ ਸ਼੍ਰੀ ਗੁਰੂ ਕਾ ਬਾਗ ਵਿਖੇ ਸਮਾਪਤੀ ਹੋਇਆ ਕਰੇਗੀ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ, ਖਜ਼ਾਨਚੀ ਡਾ. ਗੁਰਦੇਵ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਸਾਹਿਲਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਰਕੀਰਤ ਸਿੰਘ, ਹਰਪਾਲ ਸਿੰਘ, ਜਰਨੈਲ ਸਿੰਘ, ਹਰਭਜਨ ਸਿੰਘ, ਗੁਰਦਿਆਲ ਸਿੰਘ ਬਲਦੇਵ ਸਿੰਘ, ਸੁਰਿੰਦਰ ਸਿੰਘ, ਲਾਡੀ ਗੁਰਵਿੰਦਰ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਦਵਿੰਦਰ ਸਿੰਘ ਰਾਜੂ, ਸਰਬਜੀਤ ਸਿੰਘ, ਸਤਨਾਮ ਸਿੰਘ, ਏਕਮਜੀਤਸਿੰਘ, ਦਿਲਜੀਤ ਸਿੰਘ, ਜਸਪ੍ਰੀਤ ਸਿੰਘ, ਹਰਜਾਪ ਸਿੰਘ, ਰਣਜੀਤ ਸਿੰਘ, ਬਲਕਾਰ ਸਿੰਘ, ਜੀਤ ਸਿੰਘ ਆਦਿ ਹਾਜ਼ਰ ਸਨ।