ਪ੍ਰਭਜੋਤ ਧਾਰਮਿਕ ਮੁਕਾਬਲੇ ’ਚ ਰਹੀ ਜੇਤੂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੀ ਪ੍ਰਭਜੋਤ ਧਾਰਮਿਕ ਮੁਕਾਬਲੇ ’ਚ ਜੇਤੂ
Publish Date: Tue, 17 Nov 2026 08:45 PM (IST)
Updated Date: Tue, 17 Nov 2026 08:48 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੀ ਗਿਆਰ੍ਹਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਪ੍ਰਭਜੋਤ ਕੌਰ ਨੇ ਸ਼ੁੱਧ ਗੁਰਬਾਣੀ ਉਚਾਰਨ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਡਾਇਰੈਕਟਰ ਇੰਜ. ਹਰਨਿਆਮਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੁਕਾਬਲਾ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਖਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ, ਲਾਂਬੜਾ, ਜਲੰਧਰ ਵਿਖੇ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਪ੍ਰਭਜੋਤ ਕੌਰ ਨੇ ਆਪਣੀ ਸ਼ੁੱਧ ਉਚਾਰਨ ਸ਼ੈਲੀ, ਸਪੱਸ਼ਟਤਾ, ਸ਼ਰਧਾ ਤੇ ਗੁਰਬਾਣੀ ਪ੍ਰਤੀ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ। ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਉਸ ਨੂੰ ਟਰਾਫੀ, ਸਰਟੀਫਿਕੇਟ ਤੇ 1100 ਰੁਪਏ ਦੀ ਨਕਦ ਰਾਸ਼ੀ ਨਾਲ ਸਨਮਾਨਤ ਕੀਤਾ ਗਿਆ। ਵਿਦਿਆਰਥਣ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਸਕੂਲ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ, ਡਾਇਰੈਕਟਰ ਇੰਜ. ਹਰਨਿਆਮਤ ਕੌਰ ਤੇ ਪ੍ਰਸਾਸ਼ਕ ਇੰਜ. ਨਿਮਰਤਾ ਕੌਰ ਨੇ ਵਿਦਿਆਰਥਣ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਵਿਦਿਆਰਥੀਆਂ ਨੂੰ ਆਪਣੀ ਵਿਰਾਸਤ ਤੇ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥਣ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਉਸ ਨੂੰ ਇਸੇ ਤਰ੍ਹਾਂ ਮਿਹਨਤ ਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।