ਫਾਈਨਲ ਪੇਪਰਾਂ ਤੋਂ ਬਾਅਦ ਲਏ ਜਾਣ ਪ੍ਰੈਕਟੀਕਲ : ਮਾਸਟਰ ਕੈਡਰ ਯੂਨੀਅਨ
ਫਾਈਨਲ ਪ੍ਰੀਖਿਆਵਾਂ ਤੋਂ ਬਾਅਦ ਪ੍ਰੈਕਟੀਕਲ ਪ੍ਰੀਖਿਆਵਾਂ ਲਈਆਂ ਜਾਣ : ਮਾਸਟਰ ਕੈਡਰ ਯੂਨੀਅਨ
Publish Date: Sun, 11 Jan 2026 08:11 PM (IST)
Updated Date: Sun, 11 Jan 2026 08:12 PM (IST)
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਮਾਸਟਰ ਕੈਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਸੰਦੀਪ ਕੁਮਾਰ ਨੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਪੁਰਜ਼ੋਰ ਮੰਗ ਕਰਦਿਆਂ ਕਿਹਾ ਕਿ ਬੋਰਡ ਦੀਆਂ ਪ੍ਰੀਖਿਆਵਾਂ ਤੋਂ ਬਾਅਦ ਪ੍ਰੈਕਟੀਕਲ ਪ੍ਰੀਖਿਆਵਾਂ ਲਈਆਂ ਜਾਣ ਕਿਉਂਕਿ ਸੀਤ ਲਹਿਰ ਤੇ ਠੰਢ ਕਾਰਨ ਸਕੂਲ ਬੰਦ ਹੋਣ ਕਰਕੇ ਵਿਦਿਆਰਥੀਆਂ ਦੀ ਪੜਾਈ ਪ੍ਰਭਾਵਿਤ ਹੋਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਅਤੇ ਕੰਟਰੋਲਰ ਪ੍ਰੀਖਿਆਵਾਂ ਲਵਿਸ ਚਾਵਲਾ ਨੂੰ ਵੀ ਅਪੀਲ ਕੀਤੀ ਕਿ 2025/2026 ਵਿਚ ਪੰਜਾਬ ਵਿਚ ਆਏ ਹੜ੍ਹਾਂ ਕਾਰਨ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਵੋਟਾਂ ਵਿਚ ਅਧਿਆਪਕ ਵਰਗ ਦੀ ਡਿਊਟੀ ਲੱਗੀ ਹੋਣ ਕਰਕੇ ਤੇ ਹੁਣ 24 ਦਸੰਬਰ ਤੋਂ 13 ਜਨਵਰੀ ਤੱਕ ਸਕੂਲ ਬੰਦ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋਈ ਹੈ ਅਤੇ ਅਧਿਆਪਕਾਂ ਨੂੰ ਪੜਾਉਣ ਦਾ ਉਚਿਤ ਸਮਾਂ ਨਹੀਂ ਮਿਲਿਆ। 16 ਜਨਵਰੀ ਤੋਂ 30 ਜਨਵਰੀ ਤੱਕ ਪ੍ਰੀ-ਬੋਰਡ ਪ੍ਰੀਖਿਆਵਾਂ ਉਪਰੰਤ 2 ਫ਼ਰਵਰੀ ਤੋਂ 12 ਫ਼ਰਵਰੀ ਤਕ ਪ੍ਰੈਕਟੀਕਲ ਪ੍ਰੀਖਿਆਵਾਂ ਅਤੇ 17 ਫ਼ਰਵਰੀ ਤੋਂ ਫਾਈਨਲ ਪ੍ਰੀਖਿਆਵਾਂ ਸ਼ੁਰੂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਅਤੇ ਕੰਟਰੋਲਰ ਪ੍ਰੀਖਿਆਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਬੋਰਡ ਪ੍ਰੀਖਿਆਵਾਂ ਖਤਮ ਹੋਣ ਤੋਂ ਬਾਅਦ ਬੋਰਡ ਪ੍ਰੈਕਟੀਕਲ ਪ੍ਰੀਖਿਆ ਲਈਆਂ ਜਾਣ, ਜਿਸ ਨਾਲ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਪੜਨ ਅਤੇ ਪੜਾਉਣ ਲਈ ਉਚਿਤ ਸਮਾਂ ਮਿਲੇਗਾ ਤੇ ਪੇਪਰਾਂ ਦੀ ਤਿਆਰੀ ਵਧੀਆ ਢੰਗ ਨਾਲ ਹੋ ਸਕੇਗੀ। ਯੂਨੀਅਨ ਵੱਲੋਂ ਇਸ ਸਬੰਧੀ ਬੋਰਡ ਦੇ ਚੇਅਰਮੈਨ ਸਾਹਿਬ ਨੂੰ ਜਲਦ ਈ-ਮੇਲ ਰਾਹੀਂ ਵੀ ਇਸ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਜਾਵੇਗੀ। ਇਸ ਮੌਕੇ ਯੂਨੀਅਨ ਦੇ ਆਗੂ ਰਜਿੰਦਰ ਸ਼ਰਮਾ, ਜਗਤਾਰ ਸਿੰਘ ਨਡਾਲੀ, ਹਰਨੇਕ ਸਿੰਘ ਸੰਧਰ, ਨਰਿੰਦਰਜੀਤ ਸਿੰਘ ਗਿੱਲ, ਜਸਵੀਰ ਚੰਦ, ਜਸਵੰਤ ਸਿੰਘ ਥਿੰਦ, ਸੁਰਿੰਦਰਪਾਲ ਸਿੰਘ ਚੀਦਾ, ਕੁਲਦੀਪ ਸਿੰਘ ਮੈਰੀਪੁਰ, ਮਨੋਜ ਕੁਮਾਰ, ਅਵਤਾਰ ਸਿੰਘ ਈਸ਼ਰਵਾਲ, ਕੁਲਵਿੰਦਰ ਸਿੰਘ ਸਿੱਧੂ, ਅਵਤਾਰ ਸਿੰਘ ਤੋਪਖਾਨਾ, ਅਮਨ ਓਬਰਾਏ, ਬਲਵਿੰਦਰ ਸਿੰਘ, ਜਸਵੰਤ ਸਿੰਘ, ਤਰਮਿੰਦਰ ਸਿੰਘ ਮੱਲੀ, ਸੁਖਦੇਵ ਸਿੰਘ ਮੰਗੂਪੁਰ, ਸੁਰਜੀਤ ਸਿੰਘ ਮੋਠਾਂਵਾਲ, ਰਾਕੇਸ਼ ਕੁਮਾਰ ਜੱਬੋਵਾਲ, ਇੰਦਰ ਵੀਰ ਅਰੋੜਾ, ਮਲਕੀਤ ਸਿੰਘ ਗੋਤਰਾ, ਵਿਨੋਦ ਕੁਮਾਰ ਫਗਵਾੜਾ ਨੇ ਸਿੱਖਿਆ ਵਿਭਾਗ ਉੱਚ ਅਧਿਕਾਰੀਆਂ ਨੂੰ ਬੇਨਤੀ ਕਰਦਿਆਂ ਬੋਰਡ ਪ੍ਰੈਕਟਿਕਲ ਪ੍ਰੀਖਿਆਵਾਂ ਸਬੰਧੀ ਮੁੜ ਵਿਚਾਰ ਕਰਨ ਅਤੇ ਅੱਗੇ ਪਾਉਣ ਦੀ ਮੰਗ ਰੱਖੀ।