ਗੁਰੂ ਹਰਿ ਰਾਏ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਗੁਰਦੁਆਰਾ ਸ੍ਰੀ ਅੰਤਰਯਾਮਤਾ ਸਾਹਿਬ ਵਿਖੇ ਗੁਰੂ ਹਰਿ ਰਾਏ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
Publish Date: Sun, 01 Feb 2026 09:03 PM (IST)
Updated Date: Sun, 01 Feb 2026 09:04 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰਲੋਧੀ : ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਅੰਤਰਯਾਮਤਾ ਸਾਹਿਬ ਵਿਖੇ ਅੱਜ ਸ੍ਰੀ ਗੁਰੂ ਹਰਿ ਰਾਏ ਜੀ ਦਾ ਪਵਿੱਤਰ ਪ੍ਰਕਾਸ਼ ਪੁਰਬ ਬਹੁਤ ਸ਼ਰਧਾ, ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਸਵੇਰ ਤੋਂ ਹੀ ਸ਼ਰਧਾਲੂਆਂ ਨਾਲ ਭਰੇ ਹੋਏ ਸਨ ਤੇ ਸਾਰਾ ਮਾਹੌਲ ਜੈਕਾਰਿਆਂ ਨਾਲ ਗੂੰਜ ਰਿਹਾ ਸੀ। ਪ੍ਰਕਾਸ਼ ਪੁਰਬ ਮਨਾਉਣ ਲਈ ਸੰਗਤਾਂ ਦੇ ਸਹਿਯੋਗ ਨਾਲ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਵੱਖ-ਵੱਖ ਪ੍ਰਸਿੱਧ ਕੀਰਤਨੀ ਜਥਿਆਂ ਨੇ ਸ਼ਬਦ ਕੀਰਤਨ ਕੀਤਾ। ਸੰਗਤਾਂ ਗੁਰਬਾਣੀ ਦੀਆਂ ਸੁਰੀਲੀਆਂ ਧੁਨਾਂ ਨਾਲ ਪ੍ਰਭਾਵਿਤ ਹੋਈਆਂ ਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਰਾਹੀਂ ਆਤਮਿਕ ਸ਼ਾਂਤੀ ਦਾ ਅਨੁਭਵ ਕੀਤਾ। ਇਸ ਸ਼ੁਭ ਮੌਕੇ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਸ਼ਹਿਰੀ ਪ੍ਰਧਾਨ ਰਾਜੀਵ ਧੀਰ, ਸੀਨੀਅਰ ਆਗੂ ਜਤਿੰਦਰ ਸੇਠੀ, ਸਤਪਾਲ ਮਦਾਨ, ਸਾਬਕਾ ਕੌਂਸਲਰ ਵਿੱਕੀ ਚੌਹਾਨ ਤੇ ਕੌਂਸਲਰ ਰਾਜਿੰਦਰ ਸਿੰਘ ਮੌਜੂਦ ਸਨ। ਉਨ੍ਹਾਂ ਨੇ ਗੁਰੂਦੁਆਰੇ ਵਿਚ ਮੱਥਾ ਟੇਕਿਆ ਤੇ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਹਰਿ ਰਾਏ ਜੀ ਦੇ ਜਨਮ ਦਿਹਾੜੇ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ। ਪ੍ਰਬੰਧਕ ਕਮੇਟੀ ਵੱਲੋਂ ਕੈਪਟਨ ਅਜੀਤ ਸਿੰਘ, ਸਮੁੰਦਰ ਸਿੰਘ ਢਿੱਲੋਂ, ਹਰਭਜਨ ਸਿੰਘ ਢਿੱਲੋਂ, ਪ੍ਰੀਤਮ ਸਿੰਘ ਢਿੱਲੋਂ ਤੇ ਅਮਰੀਕ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਤੇ ਹੋਰ ਸ਼ਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਇਸ ਸਨਮਾਨ ਲਈ ਗੁਰਦੁਆਰਾ ਤੇ ਸੰਗਤ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਮਾਜ ਵਿਚ ਏਕਤਾ ਨੂੰ ਪ੍ਰੇਰਿਤ ਕਰਦੀਆਂ ਹਨ। ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਲਈ ਗੁਰੂ ਦੇ ਲੰਗਰ ਲਗਾਏ ਗਏ। ਨੌਜਵਾਨਾਂ, ਔਰਤਾਂ ਤੇ ਵਲੰਟੀਅਰਾਂ ਨੇ ਲੰਗਰ ਸੇਵਾ ਵਿਚ ਉਤਸ਼ਾਹ ਨਾਲ ਹਿੱਸਾ ਲਿਆ ਤੇ ਸੇਵਾ ਭਾਵਨਾ ਦੀ ਇਕ ਵਿਲੱਖਣ ਉਦਾਹਰਣ ਪੇਸ਼ ਕੀਤੀ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ, ਕੈਪਟਨ ਅਜੀਤ ਸਿੰਘ ਢਿੱਲੋਂ, ਹਰਭਜਨ ਸਿੰਘ ਢਿੱਲੋਂ, ਸਮੁੰਦਰ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਢਿੱਲੋਂ, ਗੁਰਦੀਪ ਸਿੰਘ ਢਿੱਲੋਂ, ਰਾਜਬੀਰ ਸਿੰਘ ਚੀਮਾ, ਸੁਰਜੀਤ ਸਿੰਘ, ਬਲਜੀਤ ਸਿੰਘ, ਪਰਮਜੀਤ ਸਿੰਘ, ਅਮਰੀਕ ਸਿੰਘ, ਚਰਨਜੀਤ ਸਿੰਘ, ਜਸਵਿੰਦਰ ਸਿੰਘ, ਸਾਹਿਬ ਸਿੰਘ, ਗੁਰਵਿੰਦਰ ਸਿੰਘ, ਅਮਰਜੀਤ ਸਿੰਘ, ਮਨਦੀਪ ਸਿੰਘ, ਪਰਮਜੀਤ ਸਿੰਘ, ਨੀਟਾ, ਪਿੰਦਰਜੀਤ ਸਿੰਘ, ਅਮਨ ਸਿੰਘ, ਸੁਰਿੰਦਰ ਸਿੰਘ, ਪ੍ਰੀਤ ਸਿੰਘ ਢਿੱਲੋਂ ਮੌਜੂਦ ਸਨ।