ਜੀਡੀਆਰ ’ਚ ਮਨਾਇਆ ਗਿਆ ਪ੍ਰਕਾਸ਼ ਪੁਰਬ
ਜੀ.ਡੀ.ਆਰ. ਡੇ ਬੋਰਡਿੰਗ ਪਬਲਿਕ ਸਕੂਲ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
Publish Date: Mon, 23 Nov 2026 09:06 PM (IST)
Updated Date: Mon, 23 Nov 2026 09:07 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਜੀਡੀਆਰ ਡੇ ਬੋਰਡਿੰਗ ਪਬਲਿਕ ਸਕੂਲ, ਆਦਰਸ਼ ਨਗਰ, ਫਗਵਾੜਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਭਗਤੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਲੋਟਸ ਹਾਊਸ ਦੇ ਮੈਂਬਰਾਂ ਵੱਲੋਂ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਲੀਆ ਨੇ ਆਪਣੇ ਭਾਸ਼ਣ ਰਾਹੀਂ ਕੀਤੀ। ਉਸਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਮਹਾਨ ਸਿੱਖਿਆਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਗੁਰੂ ਜੀ ਦੇ ਉਪਦੇਸ਼ਾਂ ਤੇ ਸਿੱਖਿਆਵਾਂ ਨੂੰ ਯਾਦ ਕਰਦਿਆਂ ਸਕੂਲ ਦੇ ਵਿਦਿਆਰਥੀਆਂ ਵੱਲੋਂ ਭਗਤੀ ਰਸ ਨਾਲ ਭਰਪੂਰ ਸ਼ਬਦ ਤੇ ਕਵਿਤਾਵਾਂ ਦਾ ਗਾਇਨ ਕੀਤਾ ਗਿਆ। ਇਸ ਨਾਲ ਸਕੂਲ ਦਾ ਸਮੁੱਚਾ ਵਿਹੜਾ ਭਗਤੀਮਈ ਰੰਗ ਵਿੱਚ ਰੰਗਿਆ ਗਿਆ। ਸਾਰੇ ਵਿਦਿਆਰਥੀਆਂ ਨੇ ਗੁਰੂ ਜੀ ਵੱਲੋਂ ਦਰਸਾਏ ਮਾਰਗ ਤੇ ਚੱਲਣ ਦਾ ਸੰਕਲਪ ਲਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਅਮਿਤ ਕੁਮਾਰ ਸ਼ਰਮਾ ਨੇ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਗੁਰਪੁਰਬ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ।