- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੀ.ਡੀ.ਆਰ. ਸਕੂਲ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਕੈਪਸ਼ਨ-25ਪੀਐਚਜੀ7 ਜੀ.ਡੀ.ਆਰ. ਸ਼ਕੂਲ ਚ ਪ੍ਰਕਾਸ ਪੇਰਬ ਮੌਕੇ ਕਰਵਾਏ ਸਮਾਗਮ ਦੀ ਤਸਵੀਰ।
ਵਿਜੇ ਸੋਨੀ, ਪੰਜਾਬੀ ਜਾਗਰਣ
ਫਗਵਾੜਾ : ਜੀ.ਡੀ.ਆਰ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਰੋਡ, ਫਗਵਾੜਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਦਾ ਆਯੋਜਨ ਲੋਟਸ ਹਾਊਸ ਦੀ ਇੰਚਾਰਜ ਬਲਵੀਰ ਕੌਰ ਦੀ ਅਗਵਾਈ ਹੇਠ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਦਸਵੀਂ ਜਮਾਤ ਦੀ ਵਿਦਿਆਰਥਣ ਅਨਾਮਿਕਾਪ੍ਰੀਤ ਵੱਲੋਂ ਪੇਸ਼ ਕੀਤੇ ਗਏ ਸ਼ੁਭ ਵਿਚਾਰਾਂ ਨਾਲ ਹੋਈ। ਇਨ੍ਹਾਂ ਵਿਚਾਰਾਂ ਦੇ ਭਾਵ ਅਰਥ ਖੁਸ਼ਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸਮਝਾਏ। ਇਸ ਉਪਰੰਤ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਕੋਮਲਪ੍ਰੀਤ ਤੇ ਰਵਲੀਨ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਅੱਜ ਅਸੀਂ ਸਾਰੇ ਸਕੂਲ ਦੇ ਵਿਹੜੇ ਵਿੱਚ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਇਕੱਠੇ ਹੋਏ ਹਾਂ। ਉਨ੍ਹਾਂ ਦੱਸਿਆ ਕਿ ਇਹ ਪਵਿੱਤਰ ਦਿਹਾੜਾ ਸਾਨੂੰ ਪਿਆਰ, ਸੱਚਾਈ, ਨਿਮਰਤਾ, ਬਰਾਬਰਤਾ ਅਤੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੰਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਹਮੇਸ਼ਾ ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਨੇ ਅੰਧਵਿਸ਼ਵਾਸ ਅਤੇ ਸਮਾਜਿਕ ਕੁਰੀਤੀਆਂ ਦਾ ਵਿਰੋਧ ਕਰਦਿਆਂ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਸਮਾਜ ਵਿੱਚ ਇਸਤਰੀਆਂ ਨੂੰ ਬਰਾਬਰ ਦਾ ਸਤਿਕਾਰ ਅਤੇ ਅਧਿਕਾਰ ਦੇਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਲੋਟਸ ਹਾਊਸ ਦੇ ਵਿਿਦਆਰਥੀਆਂ ਵੱਲੋਂ ਗੁਰੂ ਜੀ ਦੇ ਜੀਵਨ ਅਤੇ ਮਹਾਨ ਸਿੱਖਿਆਵਾਂ 'ਤੇ ਆਧਾਰਿਤ ਇੱਕ ਸੁੰਦਰ ਕਵਿਤਾ ਪੇਸ਼ ਕੀਤੀ ਗਈ। ਇਸ ਕਵਿਤਾ ਰਾਹੀਂ ਬੱਚਿਆਂ ਨੇ ਗੁਰੂ ਜੀ ਦੇ ਆਦਰਸ਼ਾਂ ਅਤੇ ਵਿਚਾਰਾਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਸਮਾਗਮ ਦੇ ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਮਾਧਵੀ ਜੀ ਨੇ ਸਾਰੇ ਵਿਦਿਆਰਥੀਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਸਾਨੂੰ ਹਮੇਸ਼ਾ ਸੱਚਾਈ, ਪਿਆਰ ਤੇ ਸਦਭਾਵਨਾ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਾਡੇ ਜੀਵਨ ਲਈ ਮਾਰਗਦਰਸ਼ਕ ਹਨ। ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਸਿਰਫ਼ ਸੁਣਨਾ ਹੀ ਨਹੀਂ, ਸਗੋਂ ਆਪਣੇ ਜੀਵਨ ’ਚ ਅਪਣਾ ਕੇ ਸਮਾਜ ’ਚ ਸ਼ਾਂਤੀ, ਏਕਤਾ ਤੇ ਭਾਈਚਾਰੇ ਦਾ ਸੰਦੇਸ਼ ਫੈਲਾਉਣਾ ਚਾਹੀਦਾ ਹੈ। ਉਨ੍ਹਾਂ ਸਾਰਿਆਂ ਨੂੰ ਇਸ ਪਵਿੱਤਰ ਮੌਕੇ 'ਤੇ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦਾ ਸੰਕਲਪ ਲੈਣ ਲਈ ਪ੍ਰੇਰਿਤ ਕੀਤਾ। ਅੰਤ ’ਚ ਪ੍ਰਿੰਸੀਪਲ ਮਾਧਵੀ ਨੇ ਸਮੂਹ ਅਧਿਆਪਕ ਵਰਗ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ।