ਭਗਵਾਨ ਸ਼੍ਰੀ ਵਾਲਮੀਕਿ ਜੀ ਦਾ ਪ੍ਰਕਾਸ਼ ਉਤਸਵ ਧੂਮਧਾਮ ਨਾਲ ਮਨਾਇਆ ਜਾਵੇਗਾ :ਬਿੱਟੂ
ਭਗਵਾਨ ਸ਼੍ਰੀ ਵਾਲਮੀਕਿ ਜੀ ਦਾ ਪ੍ਰਕਾਸ਼ ਉਤਸਵ ਧੂਮਧਾਮ ਨਾਲ ਮਨਾਇਆ ਜਾਵੇਗਾ : ਪ੍ਰਧਾਨ ਬਿੱਟੂ
Publish Date: Thu, 13 Aug 2026 09:55 PM (IST)
Updated Date: Thu, 13 Aug 2026 09:56 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਏਕਤਾ ਪਾਰਟੀ ਦੀ ਇੱਕ ਅਹਿਮ ਮੀਟਿੰਗ ਪਾਰਟੀ ਪ੍ਰਧਾਨ ਗੁਰਮੀਤ ਲਾਲ ਬਿੱਟੂ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਇਸ ਸਾਲ ਭਗਵਾਨ ਸ਼੍ਰੀ ਵਾਲਮੀਕਿ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ ਤੇ ਧੂਮਧਾਮ ਨਾਲ ਮਨਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਪਾਰਟੀ ਪ੍ਰਧਾਨ ਗੁਰਮੀਤ ਲਾਲ ਬਿੱਟੂ ਨੇ ਕਿਹਾ ਕਿ ਭਗਵਾਨ ਸ਼੍ਰੀ ਵਾਲਮੀਕਿ ਜੀ ਨੇ ਸਮਾਜ ਨੂੰ ਸੱਚਾਈ, ਸਮਾਨਤਾ, ਭਾਈਚਾਰੇ ਤੇ ਮਨੁੱਖਤਾ ਦਾ ਸੰਦੇਸ਼ ਦਿੱਤਾ। ਇਸ ਲਈ ਉਨ੍ਹਾਂ ਦੇ ਪ੍ਰਕਾਸ਼ ਉਤਸਵ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਮੀਟਿੰਗ ਵਿੱਚ ਸਮਾਗਮ ਦੇ ਪ੍ਰਬੰਧਾਂ, ਸੰਗਤ ਦੀ ਸਹੂਲਤ, ਧਾਰਮਿਕ ਪ੍ਰੋਗਰਾਮਾਂ ਤੇ ਹੋਰ ਤਿਆਰੀਆਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਲਦ ਹੀ ਵੱਖ-ਵੱਖ ਜ਼ਿੰਮੇਵਾਰੀਆਂ ਵੀ ਸੌਂਪੀਆਂ ਜਾਣਗੀਆਂ। ਗੁਰਮੀਤ ਲਾਲ ਬਿੱਟੂ ਨੇ ਦੱਸਿਆ ਕਿ ਭਗਵਾਨ ਸ਼੍ਰੀ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਸਮਾਗਮ ਦੀ ਮਿਤੀ ਦਾ ਐਲਾਨ ਜਲਦ ਹੀ ਕੀਤਾ ਜਾਵੇਗਾ। ਇਸ ਮੌਕੇ ਪਰਮਜੀਤ ਸਿੰਘ, ਸੁਰਜੀਤ ਸਿੰਘ ਮਾਨ, ਸਾਹਿਲ, ਰੋਹਿਤ, ਸਾਗਰ ਮੰਨੀ, ਗੁਰਬਚਨ ਲਾਲ, ਯੋਧਵੀਰ ਤੇ ਹੋਰ ਆਗੂ ਹਾਜ਼ਰ ਸਨ।