ਮੁਹੱਲਾ ਕੇਸਰੀ ਬਾਗ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ
ਮੁਹੱਲਾ ਕੇਸਰੀ ਬਾਗ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ
Publish Date: Sun, 22 Feb 2026 06:59 PM (IST)
Updated Date: Sun, 22 Feb 2026 07:00 PM (IST)

ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਮੁਹੱਲਾ ਕੇਸਰੀ ਬਾਗ ਵਿਖੇ ਸਮੂਹ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਤੇ 25 ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਸੰਗਤਾਂ ਵੱਲੋਂ ਕੀਤੇ ਗਏ। ਉਪਰੰਤ ਭਾਈ ਪਲਵਿੰਦਰ ਸਿੰਘ ਜੀ ਦੇ ਰਾਗੀ ਜਥਾ ਸਟੇਟ ਗੁਰਦੁਆਰਾ ਸਾਹਿਬ ਤੇ ਭਾਈ ਮੋਹਕਮ ਸਿੰਘ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ ਤੇ ਭਾਈ ਸ਼ੇਰ ਸਿੰਘ ਜੀ ਨੇ ਚੌਪਈ ਸਾਹਿਬ ਜੀ ਦੇ ਪਾਠਾਂ ਦੀ ਸੰਪੂਰਨਤਾ ਕੀਤੀ। ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਜਥੇ. ਜਗਜੀਤ ਸਿੰਘ ਸ਼ੰਮੀ ਪੀਐੱਸਸੀ ਮੈਂਬਰ ਪੰਜਾਬ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਅਜਿਹੇ ਉਪਰਾਲਿਆਂ ਵਿਚ ਵੱਧ-ਚੜ੍ਹ ਕੇ ਸਹਿਯੋਗ ਦੇਣ ਦੇ ਨਾਲ-ਨਾਲ ਸ਼ਿਰਕਤ ਕਰਨੀ ਚਾਹੀਦੀ ਹੈ ਕਿਉਂਕਿ ਇਸ ਨਾਲ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ ਤੇ ਆਪਸੀ ਪਿਆਰ ਵਧਦਾ ਹੈ। ਇਸ ਮੌਕੇ ਸੰਗਤਾਂ ਲਈ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਰਾਜ ਕੁਮਾਰ ਬੀਐੱਲਓ, ਜਗਦੀਸ਼ ਸਹਿਗਲ, ਸਤਨਾਮ ਸਿੰਘ, ਜਸਪਾਲ ਨਾਹਰ, ਗੁਰਪਾਲ ਸਿੰਘ, ਵਿਨੋਦ ਕੁਮਾਰ, ਰੇਸ਼ਮ ਸਿੰਘ, ਭੁਵੇਸ਼ ਸਹਿਗਲ, ਰਾਜਾ ਸਿੰਘ, ਮੋਹਨ ਸਿੰਘ, ਜਤਿੰਦਰ ਸਾਗਰ, ਬੀਬੀ ਗੁਰਬਖਸ਼ ਕੌਰ, ਬੀਬੀ ਬਲਵੀਰ ਕੌਰ, ਬੀਬੀ ਅਮਰਜੀਤ ਕੌਰ, ਬੀਬੀ ਹਰਜੀਤ ਕੌਰ, ਬੀਬੀ ਨੀਲਮ, ਬੀਬੀ ਬਲਵਿੰਦਰ ਕੌਰ, ਬੀਬੀ ਮੇਜਰ, ਬੀਬੀ ਮੀਤੀ ਬੀਬੀ ਦਰਸ਼ਨਾ, ਬੀਬੀ ਕੁਲਦੀਪ ਕੌਰ ਆਦਿ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।