ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਪੜ੍ਹਾਈ ’ਚ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਪੜ੍ਹਾਈ ਵਿੱਚ ਹੋਣਹਾਰ ਵਿਿਦਆਰਥੀਆਂ ਨੂੰ ਕੀਤਾ ਸਨਮਾਨਤ
Publish Date: Wed, 20 May 2026 06:22 PM (IST)
Updated Date: Wed, 20 May 2026 06:25 PM (IST)

ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ,ਫਗਵਾੜਾ ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਪੜ੍ਹਾਈ ’ਚ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਹੌਸਲਾ ਅਫਜ਼ਾਈ ਦੇ ਮਕਸਦ ਨਾਲ ਇੱਕ ਸਮਾਗਮ ਸੀਨੀਅਰ ਸਿਟੀਜ਼ਨ ਕੇਅਰ ਸੈਂਟਰ ਖੇੜਾ ਰੋਡ ਫਗਵਾੜਾ ਵਿਖੇ ਕਰਵਾਇਆ ਗਿਆ। ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਗਬੋਤਰਾ ਦੇ ਯਤਨਾਂ ਅਤੇ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ ਤੇ ਸਕੱਤਰ ਸੁਰਿੰਦਰ ਪਾਲ ਦੀ ਦੇਖਰੇਖ ਹੇਠ ਕਰਵਾਏ ਸਮਾਗਮ ਦੌਰਾਨ ਵਾਰਡ ਨੰਬਰ 21 ਅਧੀਨ ਮੁਹੱਲਾ ਪ੍ਰੇਮ ਨਗਰ, ਮਾਸਟਰ ਸਾਧੂ ਰਾਮ ਨਗਰ, ਗੁਰਨਾਨਕਪੁਰਾ ਅਤੇ ਖੇੜਾ ਰੋਡ ਖੇਤਰ ਦੇ ਹੁਸ਼ਿਆਰ ਵਿਦਿਆਰਥੀਆਂ ਸ਼ੀਲਡਾਂ ਨਾਲ ਸਨਮਾਨਿਤ ਕਰਨ ਲਈ ਸਮਾਜ ਸੇਵਕ ਮਨੋਜ ਮਿੱਢਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਵੱਖ-ਵੱਖ ਸਕੂਲਾਂ ਅਤੇ ਵੱਖ-ਵੱਖ ਕਲਾਸਾਂ ਦੇ 80% ਤੋਂ ਵੱਧ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੀਲਡਾਂ ਦੇ ਨਾਲ ਸਰਟੀਫਿਕੇਟ ਭੇਟ ਕਰਦਿਆਂ ਭਵਿੱਖ ’ਚ ਹੋਰ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਅਗਲੇ ਸਾਲ ਇਸੇ ਤਰ੍ਹਾਂ ਹੁਸ਼ਿਆਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦੇ ਨਾਲ ਦਿਲ ਖਿਚਵੇਂ ਇਨਾਮ ਦੇਣ ਦੀ ਗੱਲ ਵੀ ਕਹੀ। ਇਸ ਦੌਰਾਨ ਸੇਵਾ ਮੁਕਤ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫਸਰ ਅਤੇ ਉੱਚ ਕੋਟੀ ਦੇ ਅਧਿਆਪਕ ਮੈਡਮ ਹਰਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਪੜ੍ਹਾਈ ਦਾ ਮਹੱਤਵ ਦਸਦਿਆਂ ਚੰਗੇ ਭਵਿੱਖ ਲਈ ਸ਼ੁੱਭ ਇੱਛਾਵਾਂ ਦਿੱਤੀਆਂ। ਸਟੇਜ ਦੀ ਸੇਵਾ ਵਾਰਡ ਕੌਂਸਲਰ ਪਰਵਿੰਦਰ ਕੌਰ ਰਗਬੋਤਰਾ ਵਲੋਂ ਨਿਭਾਈ ਗਈ। ਅਖੀਰ ਵਿੱਚ ਸੀਨੀਅਰ ਸਿਟੀਜ਼ਨ ਵੈਲਫੇਅਰ ਸੁਸਾਇਟੀ ਦੇ ਸਰਪ੍ਰਸਤ ਬਲਦੇਵ ਸ਼ਰਮਾ ਨੇ ਹਾਜ਼ਰੀਨ ਦਾ ਪਹੁੰਚਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਐਨ.ਆਰ.ਆਈ. ਦਯਾ ਸਿੰਘ, ਐਸ.ਸੀ.ਚਾਵਲਾ, ਟੀ.ਐਸ. ਬੇਦੀ, ਵੰਦਨਾ ਸ਼ਰਮਾ, ਗੁਰਮੀਤ ਵਿਰਦੀ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਰਾਜਿੰਦਰ ਸਿੰਘ, ਰਮੇਸ਼ ਬਹਿਲ, ਨਰਿੰਦਰ ਪਾਸੀ ਤੋਂ ਇਲਾਵਾ ਬੱਚਿਆਂ ਦੇ ਮਾਪੇ ਵੀ ਹਾਜ਼ਰ ਸਨ।