ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਖੇੜਾ ਰੋਡ ਵਿਖੇ ਮਨਾਇਆ ਮਮਤਾ ਦਿਵਸ
ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਖੇੜਾ ਰੋਡ ਵਿਖੇ ਮਨਾਇਆ ਮਮਤਾ ਦਿਵਸ
Publish Date: Sun, 05 Apr 2026 07:58 PM (IST)
Updated Date: Mon, 06 Apr 2026 04:11 AM (IST)
ਆਸ਼ੀਸ਼ ਸ਼ਰਮਾ, ਪੰਜਾਬੀ ਜਾਗਰਣ, ਫਗਵਾੜਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਗਬੋਤਰਾ ਦੇ ਯਤਨਾਂ ਸਦਕਾ ਸਥਾਨਕ ਖੇੜਾ ਰੋਡ ਸਥਿਤ ਸੀਨੀਅਰ ਸਿਟੀਜਨ ਕੇਅਰ ਸੈਂਟਰ ਵਿਖੇ ਮਮਤਾ ਦਿਵਸ ਮਨਾਇਆ ਗਿਆ। ਇਸ ਦੌਰਾਨ ਸਿਵਲ ਹਸਪਤਾਲ ਫਗਵਾੜਾ ਦੇ ਸਹਿਯੋਗ ਨਾਲ ਗਰਭਵਤੀ ਔਰਤਾਂ ਅਤੇ ਨਵਜੱਮੇ ਬੱਚਿਆਂ ਦਾ ਟੀਕਾਕਰਣ ਕੀਤਾ ਗਿਆ। ਮਲਕੀਅਤ ਸਿੰਘ ਰਗਬੋਤਰਾ ਅਤੇ ਪ੍ਰੇਮ ਨਗਰ ਸੇਵਾ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ ਨੇ ਦੱਸਿਆ ਕਿ ਐੱਸਐੱਮਓ ਫਗਵਾੜਾ ਦੇ ਨਿਰਦੇਸ਼ਾਂ ਅਨੁਸਾਰ ਏਐੱਨਐੱਮ ਸੋਨਾ ਤੇ ਆਸ਼ਾ ਵਰਕਰ ਮੀਰਾ ਵਲੋਂ ਪੰਜ ਗਰਭਵਤੀ ਔਰਤਾਂ 0 ਤੋਂ 5 ਸਾਲ ਦੇ 15 ਬੱਚਿਆਂ ਦਾ ਟੀਕਾਕਰਣ ਕੀਤਾ ਗਿਆ ਹੈ। ਮਾਵਾਂ ਨੂੰ ਆਇਰਨ ਦੀ ਪੂਰਤੀ ਅਤੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਦੀਆਂ ਦਵਾਈਆਂ ਫਰੀ ਦਿੱਤੀਆਂ ਗਈਆਂ। ਸੁਸਾਇਟੀ ਵਲੋਂ ਬੀ.ਐਲ.ਓ. ਧੀਰਜ ਕੁਮਾਰੀ ਦੇ ਸਹਿਯੋਗ ਨਾਲ ਏ.ਐਨ.ਐਮ. ਸੋਨਾ ਤੇ ਆਸ਼ਾ ਵਰਕਰ ਮੀਰਾ ਨੂੰ ਸਨਮਾਨਤ ਵੀ ਕੀਤਾ ਗਿਆ। ਰਗਬੋਤਰਾ ਨੇ ਦੱਸਿਆ ਕਿ ਇਸ ਦਿਵਸ ਨੂੰ ਮਨਾਉਣ ਦਾ ਉਦੇਸ਼ ਗਰਭਵਤੀ ਔਰਤਾਂ ਅਤੇ ਬੱਚਿਆਂ ਦੇ ਜੀਵਨ ਨੂੰ ਸੁਰੱਖਿਅਤ ਕਰਨਾ ਹੈ। ਇਸ ਮੌਕੇ ਅਮਰੀਕ ਸਿੰਘ, ਕੁਲਦੀਪ ਸਿੰਘ, ਵਿਸ਼ਵਾਮਿੱਤਰ ਸ਼ਰਮਾ, ਬਲਦੇਵ ਸ਼ਰਮਾ, ਅਮਰਜੀਤ ਸਿੰਘ ਢਿੱਲੋਂ ਅਤੇ ਮਨਮੋਹਨ ਸਿੰਘ ਵਾਲੀਆ ਆਦਿ ਹਾਜ਼ਰ ਸਨ।